Unemployed Linemen Protest: ਬੇਰੁਜ਼ਗਾਰ ਲਾਈਨਮੈਨਾਂ ‘ਤੇ ਲਾਠੀਚਾਰਜ ਦੀ ਚੌਤਰਫ਼ਾ ਨਿੰਦਾ; GTU ਪਟਿਆਲਾ ਨੇ ਧਰਨੇ ‘ਚ ਪਹੁੰਚ ਕੇ ਦਿੱਤਾ ਹਮਾਇਤ ਦਾ ਐਲਾਨ

On: ਜੂਨ 5, 2026 10:00 ਬਾਃ ਦੁਃ

 

Unemployed Linemen Protest: ਬੇਰੁਜ਼ਗਾਰ ਲਾਈਨਮੈਨਾਂ ‘ਤੇ ਲਾਠੀਚਾਰਜ ਦੀ ਚੌਤਰਫ਼ਾ ਨਿੰਦਾ; GTU ਪਟਿਆਲਾ ਨੇ ਧਰਨੇ ‘ਚ ਪਹੁੰਚ ਕੇ ਦਿੱਤਾ ਹਮਾਇਤ ਦਾ ਐਲਾਨ

Unemployed Linemen Protest: ਗੌਰਮਿੰਟ ਟੀਚਰਜ਼ ਯੂਨੀਅਨ (GTU) ਦੇ ਆਗੂਆਂ ਨੇ ਰਾਤ ਸਮੇਂ ਧਰਨਾ ਸਥਾਨ ‘ਤੇ ਪਹੁੰਚ ਕੇ ਸਾਂਝਾ ਕੀਤਾ ਦੁੱਖ- ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ‘ਤੇ ਪੁਲਿਸ ਤਸ਼ੱਦਦ ਪੰਜਾਬ ਸਰਕਾਰ ਦੀ ਲੋਕ-ਵਿਰੋਧੀ ਸੋਚ ਦਾ ਪ੍ਰਗਟਾਵਾ: ਪਰਮਜੀਤ ਸਿੰਘ ਪਟਿਆਲਾ

ਪਟਿਆਲਾ, 5 ਜੂਨ 2026:

Unemployed Linemen Protest: ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ‘ਤੇ ਪੰਜਾਬ ਸਰਕਾਰ ਦੀ ਸ਼ਹਿ ‘ਤੇ ਪੁਲਿਸ ਵੱਲੋਂ ਕੀਤੇ ਗਏ ਬੇਰਹਿਮਾਨਾ ਲਾਠੀਚਾਰਜ ਅਤੇ ਤਸ਼ੱਦਦ ਦੀ ਹਰ ਵਰਗ ਵੱਲੋਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ‘ਗੌਰਮਿੰਟ ਟੀਚਰਜ਼ ਯੂਨੀਅਨ’ (GTU) ਪੰਜਾਬ, ਜ਼ਿਲ੍ਹਾ ਪਟਿਆਲਾ ਵੱਲੋਂ ਇਸ ਸਰਕਾਰੀ ਜਬਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ।

ਬੇਰੁਜ਼ਗਾਰ ਨੌਜਵਾਨਾਂ ਨਾਲ ਇੱਕਜੁੱਟਤਾ ਪ੍ਰਗਟਾਉਣ ਲਈ ਜੀ.ਟੀ.ਯੂ. ਪਟਿਆਲਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ ਸਿੰਘ ਪਟਿਆਲਾ ਆਪਣੇ ਸਾਥੀਆਂ ਸਮੇਤ ਉਚੇਚੇ ਤੌਰ ‘ਤੇ ਰਾਤ ਦੇ ਸਮੇਂ ਬੇਰੁਜ਼ਗਾਰ ਲਾਈਨਮੈਨਾਂ ਦੇ ਧਰਨਾ ਸਥਾਨ ‘ਤੇ ਪਹੁੰਚੇ। ਉਨ੍ਹਾਂ ਪੀੜਤ ਨੌਜਵਾਨਾਂ ਦਾ ਹਾਲ-ਚਾਲ ਜਾਣਿਆ ਅਤੇ ਸਰਕਾਰ ਦੀਆਂ ਰੁਜ਼ਗਾਰ ਵਿਰੋਧੀ ਨੀਤੀਆਂ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ।

ਧਰਨੇ ਨੂੰ ਸੰਬੋਧਨ ਕਰਦਿਆਂ ਜੀ.ਟੀ.ਯੂ. ਆਗੂ ਪਰਮਜੀਤ ਸਿੰਘ ਪਟਿਆਲਾ ਨੇ ਆਖਿਆ ਕਿ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਭਵਿੱਖ (ਨੌਜਵਾਨਾਂ) ਨੂੰ ਬੇਰਹਿਮੀ ਨਾਲ ਕੁੱਟਣਾ ਅਤੇ ਉਨ੍ਹਾਂ ‘ਤੇ ਅੱਤਿਆਚਾਰ ਕਰਨਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਵੀ ਪਿਛਲੀਆਂ ਸਰਕਾਰਾਂ ਵਰਗੀਆਂ ਹੀ ਮਾੜੀਆਂ ਸਾਬਤ ਹੋ ਰਹੀਆਂ ਹਨ, ਜਿੱਥੇ ਹੱਕ ਮੰਗਣ ਬਦਲੇ ਨੌਜਵਾਨਾਂ ਨੂੰ ਸਨਮਾਨ ਦੀ ਥਾਂ ਡਾਂਗਾਂ ਮਿਲ ਰਹੀਆਂ ਹਨ।

ਪਰਮਜੀਤ ਸਿੰਘ ਪਟਿਆਲਾ ਨੇ ਬੇਰੁਜ਼ਗਾਰ ਲਾਈਨਮੈਨਾਂ ਦੇ ਆਗੂਆਂ ਅਤੇ ਸਾਥੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਗੌਰਮਿੰਟ ਟੀਚਰਜ਼ ਯੂਨੀਅਨ ਉਨ੍ਹਾਂ ਦੇ ਇਸ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਜਥੇਬੰਦੀ ਵੱਲੋਂ ਹਰ ਪ੍ਰਕਾਰ ਦੀ ਨੈਤਿਕ ਅਤੇ ਸੜਕੀ ਮਦਦ ਦਾ ਪੂਰਾ ਭਰੋਸਾ ਦਿੰਦਿਆਂ ਕਿਹਾ ਕਿ ਜਦੋਂ ਤੱਕ ਨੌਜਵਾਨਾਂ ਨੂੰ ਇਨਸਾਫ਼ ਅਤੇ ਰੁਜ਼ਗਾਰ ਨਹੀਂ ਮਿਲਦਾ, ਉਦੋਂ ਤੱਕ ਉਹ ਸ਼ਾਂਤ ਨਹੀਂ ਬੈਠਣਗੇ। ਇਸ ਮੌਕੇ ਹੋਰਨਾਂ ਅਧਿਆਪਕ ਆਗੂਆਂ ਨੇ ਵੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬੇਰੁਜ਼ਗਾਰਾਂ ‘ਤੇ ਜ਼ੁਲਮ ਬੰਦ ਨਾ ਕੀਤਾ ਗਿਆ ਤਾਂ ਤਿੱਖਾ ਅੰਦੋਲਨ ਉਲੀਕਿਆ ਜਾਵੇਗਾ।

 

Join WhatsApp

Join Now

Leave a Comment