ਪੰਜਾਬ ਦੇ ਅਨਏਡਿਡ ਅਧਿਆਪਕਾਂ ਲਈ ਵੱਡੀ ਖ਼ਬਰ! ਸਰਕਾਰ ਵੱਲੋਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ- ਸਿੱਖਿਆ ਸਕੱਤਰ ਨੂੰ ਪੋਸਟਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ

On: ਜੂਨ 8, 2026 4:04 ਬਾਃ ਦੁਃ

 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਸਕੱਤਰ ਸੋਨਾਲੀ ਗਿਰੀ ਨਾਲ ਹੋਈ ਅਨਏਡਿਡ ਅਧਿਆਪਕ ਫ਼ਰੰਟ ਪੰਜਾਬ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ- ਵਿੱਤ ਮੰਤਰੀ ਨੇ ਮੰਗਾਂ ਨੂੰ ਜਲਦੀ ਲਾਗੂ ਕਰਨ ਦਾ ਦਿੱਤਾ ਭਰੋਸਾ; ਸਿੱਖਿਆ ਸਕੱਤਰ ਨੂੰ ਦਿੱਤੇ ਜ਼ਰੂਰੀ ਹਦਾਇਤਾਂ

ਚੰਡੀਗੜ੍ਹ, 8 ਜੂਨ 2026:

ਪੰਜਾਬ ਦੇ ਅਨਏਡਿਡ ਅਧਿਆਪਕਾਂ ਦੇ ਮਸਲਿਆਂ ਨੂੰ ਲੈ ਕੇ ਅੱਜ ਇੱਕ ਅਹਿਮ ਅਤੇ ਹਾਂ-ਪੱਖੀ ਮੀਟਿੰਗ ਹੋਈ। ‘ਅਨਏਡਿਡ ਅਧਿਆਪਕ ਫ਼ਰੰਟ ਪੰਜਾਬ’ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਸੌਂਪਿਆ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਸਕੱਤਰ ਸ਼੍ਰੀਮਤੀ ਸੋਨਾਲੀ ਗਿਰੀ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਫ਼ਰੰਟ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਬਾਰੇ ਬਹੁਤ ਹੀ ਗੰਭੀਰਤਾ ਅਤੇ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਅਧਿਆਪਕਾਂ ਦੇ ਮਸਲਿਆਂ ਨੂੰ ਜਾਇਜ਼ ਦੱਸਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਨ੍ਹਾਂ ਮੰਗਾਂ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਨੋਟੀਫਿਕੇਸ਼ਨ ਜਾਰੀ ਕਰਨ ਦੀਆਂ ਹਦਾਇਤਾਂ

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵਿੱਤ ਮੰਤਰੀ ਨੇ ਮੌਕੇ ‘ਤੇ ਹੀ ਮੌਜੂਦ ਸਿੱਖਿਆ ਸਕੱਤਰ ਸ਼੍ਰੀਮਤੀ ਸੋਨਾਲੀ ਗਿਰੀ ਨੂੰ ਅਧਿਆਪਕਾਂ ਦੀਆਂ ਪੋਸਟਾਂ (ਆਸਾਮੀਆਂ) ਸਬੰਧੀ ਬਣਦਾ ਨੋਟੀਫਿਕੇਸ਼ਨ ਜਲਦੀ ਜਾਰੀ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਅਤੇ ਹਦਾਇਤਾਂ ਦਿੱਤੀਆਂ। ਸਰਕਾਰ ਦੇ ਇਸ ਫੈਸਲੇ ਨਾਲ ਅਨਏਡੇਡ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਹੈ।

ਇਸ ਮੌਕੇ ਸਰਕਾਰ ਦੇ ਹਾਂ-ਪੱਖੀ ਰਵੱਈਏ ਨੂੰ ਦੇਖਦਿਆਂ ਅਨਏਡਿਡ ਅਧਿਆਪਕ ਫ਼ਰੰਟ ਪੰਜਾਬ ਦੇ ਪ੍ਰਧਾਨ ਨਿਰਭੈ ਸਿੰਘ ਧੂਰੀ, ਉਪ ਪ੍ਰਧਾਨ ਸੁਖਚੈਨ ਸਿੰਘ ਜੌਹਲ, ਰਵਿੰਦਰ ਭਾਰਦਵਾਜ, ਨਵਨੀਤ ਕੁਮਾਰ, ਭੁਪਿੰਦਰ ਸਿੰਘ, ਵਿਨੋਦ ਕੁਮਾਰ ਅਤੇ ਹਰਪ੍ਰੀਤ ਸਿੰਘ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਸਕੱਤਰ ਸ਼੍ਰੀਮਤੀ ਸੋਨਾਲੀ ਗਿਰੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਪ੍ਰਗਟਾਇਆ ਗਿਆ। ਇਹ ਵੀ ਪੜ੍ਹੋ- Holiday Alert : ਪੰਜਾਬ ਵਿੱਚ 18 ਜੂਨ ਦੀ ਸਰਕਾਰੀ ਛੁੱਟੀ ਦਾ ਐਲਾਨ

 

Join WhatsApp

Join Now

Leave a Comment