ਵਿਧਾਨ ਸਭਾ ਚੋਣਾਂ ਤੋਂ ਪਹਿਲਾਂ AAP ਪੰਜਾਬ ਦਾ ਵੱਡਾ ਫੈਸਲਾ: ਇਸ ਸੀਨੀਅਰ ਲੀਡਰ ਨੂੰ ਸੌਂਪੀ ਵੱਡੀ ਜ਼ਿੰਮੇਵਾਰ

On: ਜੂਨ 9, 2026 8:36 ਪੂਃ ਦੁਃ

 

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ AAP ਪੰਜਾਬ ਦਾ ਵੱਡਾ ਫੈਸਲਾ: ਇਸ ਸੀਨੀਅਰ ਲੀਡਰ ਨੂੰ ਸੌਂਪੀ ਵੱਡੀ ਜ਼ਿੰਮੇਵਾਰ

ਮਹਿਲਾ ਵਿੰਗ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ (AAP) ਨੇ ਖੇਡਿਆ ਸਿਆਸੀ ਦਾਅ- ਮੋਨਿਕਾ ਸ਼ਰਮਾ ਨੇ ਅਰਵਿੰਦ ਕੇਜਰੀਵਾਲ, ਸੀਐਮ ਭਗਵੰਤ ਮਾਨ ਅਤੇ ਸਮੁੱਚੀ ਹਾਈਕਮਾਂਡ ਦਾ ਜਤਾਇਆ ਧੰਨਵਾਦ

Punjab Network

ਪਟਿਆਲਾ, 9 ਜੂਨ 2026: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (AAP) ਪੰਜਾਬ ਨੇ ਆਪਣੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਪਾਰਟੀ ਦੇ ਮਹਿਲਾ ਵਿੰਗ ਦੇ ਸੰਗਠਨ ਦਾ ਵਿਸਥਾਰ ਕਰਦਿਆਂ ਸੀਨੀਅਰ ਮਹਿਲਾ ਆਗੂ ਮੋਨਿਕਾ ਸ਼ਰਮਾ ਨੂੰ ਸੂਬਾ ਜੁਆਇੰਟ ਸੈਕਟਰੀ (State Joint Secretary) ਦੀ ਅਹਿਮ ਅਤੇ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਨਿਯੁਕਤੀ ਤੋਂ ਬਾਅਦ ਮੋਨਿਕਾ ਸ਼ਰਮਾ ਨੇ ਪਾਰਟੀ ਵੱਲੋਂ ਜਤਾਏ ਗਏ ਭਰੋਸੇ ਲਈ ਸਮੁੱਚੀ ਕੇਂਦਰੀ ਅਤੇ ਸੂਬਾ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਟੇਟ ਅਬਜ਼ਰਵਰ ਗਾਇਤਰੀ ਬਿਸ਼ਨੋਈ, ਪੰਜਾਬ ਪ੍ਰਧਾਨ ਮੈਡਮ ਅਮਨਦੀਪ ਕੌਰ ਅਰੋੜਾ ਅਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ-ਨਿਯੁਕਤ ਸੂਬਾ ਜੁਆਇੰਟ ਸੈਕਟਰੀ ਮੋਨਿਕਾ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉੱਤਰੀ ਹੈ ਅਤੇ ਵਿਕਾਸ ਤੇ ਲੋਕ ਭਲਾਈ ਦੇ ਕਾਰਜਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਇਸ ਦੌਰ ਵਿੱਚ ਉਹ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਿਧਾਂਤਾਂ ਨੂੰ ਪੰਜਾਬ ਦੇ ਕੋਨੇ-ਕੋਨੇ ਅਤੇ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ।

ਉਨ੍ਹਾਂ ਨੇ ਸੂਬੇ ਭਰ ਦੀਆਂ ਮਹਿਲਾ ਵਰਕਰਾਂ ਨੂੰ ਸੰਗਠਨ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਅਤੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਮਹਿਲਾ ਵਿੰਗ ਪਾਰਟੀ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਏਗਾ।

 

Join WhatsApp

Join Now

Leave a Comment