Punjab Pensioners News! ਸਰਕਾਰੀ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਕੀਤਾ ਗਿਆ ਯੋਗ ਨਿਪਟਾਰਾ! ਲੇਖਾਕਾਰ ਦਫ਼ਤਰ ਪੰਜਾਬ ਦੀ ਪਹਿਲ; ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ‘ਤੇ ਸੁਣੀਆਂ ਗਈਆਂ ਸ਼ਿਕਾਇਤਾਂ- ਪੰਜਾਬ ਦੇ ਲੇਖਾਕਾਰ ਵਿਭਾਗ ਦੇ ਉੱਚ ਅਧਿਕਾਰੀ ਅਤੇ ਵੱਖ-ਵੱਖ ਬੈਂਕਾਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ‘ਤੇ ਰਹੇ ਮੌਜੂਦ
ਮੋਗਾ, 10 ਜੂਨ 2026:
Punjab Pensioners News! ਪੰਜਾਬ ਦੇ ਲੇਖਾਕਾਰ ਦਫ਼ਤਰ (Accountant General Office) ਵੱਲੋਂ ਅੱਜ ਮੋਗਾ ਵਿਖੇ ਸਰਕਾਰੀ ਪੈਨਸ਼ਨਰਾਂ ਦੀਆਂ ਚਿਰੋਕਣੀ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਇੱਕ ਵਿਸ਼ੇਸ਼ ‘ਪੈਨਸ਼ਨ ਅਦਾਲਤ’ ਦਾ ਆਯੋਜਨ ਕੀਤਾ ਗਿਆ। ਇਸ ਅਦਾਲਤ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਸੇਵਾਮੁਕਤ ਸਰਕਾਰੀ ਮੁਲਾਜ਼ਮਾਂ ਦੀਆਂ ਪੈਨਸ਼ਨ ਨਾਲ ਸਬੰਧਤ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਮੌਕੇ ‘ਤੇ ਹੀ ਉਨ੍ਹਾਂ ਦਾ ਯੋਗ ਨਿਪਟਾਰਾ ਕਰਕੇ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੱਤੀ ਗਈ।
ਇਸ ਪੈਨਸ਼ਨ ਅਦਾਲਤ ਵਿੱਚ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਅਤੇ ਮੱਦਦ ਲਈ ਪੰਜਾਬ ਦੇ ਲੇਖਾਕਾਰ ਦਫ਼ਤਰ ਤੋਂ ਉੱਚ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ। ਇਨ੍ਹਾਂ ਵਿੱਚ ਵਿਸ਼ੇਸ਼ ਲੇਖਾ ਅਧਿਕਾਰੀ ਸੁਮਿਤ ਕੁਮਾਰ, ਸਹਾਇਕ ਲੇਖਾ ਅਧਿਕਾਰੀ ਰਫ਼ੀਕ ਖਾਨ ਅਤੇ ਲੇਖਾਕਾਰ ਵਿਕਾਸ ਕੁਮਾਰ ਨੈਨ ਸ਼ਾਮਲ ਸਨ, ਜਿਨ੍ਹਾਂ ਨੇ ਮੌਜੂਦ ਰਹਿ ਕੇ ਸਾਰੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ।
Punjab Pensioners News! ਸ਼ਿਕਾਇਤਾਂ ਦਾ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ‘ਤੇ ਹੋਇਆ ਨਿਪਟਾਰਾ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜਨਰਲ) ਸਤਵਿੰਦਰਪਾਲ ਸਿੰਘ ਰਣੀਕੇ ਨੇ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਦਾ ਮੁੱਖ ਮਕਸਦ ਪੰਜਾਬ ਦੇ ਸਰਕਾਰੀ ਮੁਲਾਜ਼ਮ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ (Family Pensioners) ਦੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨਾ ਸੀ।
ਉਨ੍ਹਾਂ ਦੱਸਿਆ ਕਿ ਅਦਾਲਤ ਵਿੱਚ ਸ਼ਿਕਾਇਤਾਂ ਦਾ ਹੱਲ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ‘ਤੇ ਪੂਰੀ ਪਾਰਦਰਸ਼ਤਾ ਨਾਲ ਕੀਤਾ ਗਿਆ। ਸਮਾਗਮ ਦੇ ਸੁਚਾਰੂ ਅਤੇ ਸਫ਼ਲ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੈਨਸ਼ਨ ਮਨਜ਼ੂਰੀ ਅਥਾਰਟੀਆਂ/ਡੀਡੀਓ (DDO), ਜ਼ਿਲ੍ਹਾ ਖ਼ਜ਼ਾਨਾ ਦਫ਼ਤਰ (Treasury Office) ਅਤੇ ਸਰਕਾਰੀ ਬੈਂਕਾਂ ਦੇ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਰਹੇ, ਤਾਂ ਜੋ ਪੈਨਸ਼ਨਰਾਂ ਨੂੰ ਕਿਸੇ ਦਫ਼ਤਰ ਦੇ ਚੱਕਰ ਨਾ ਕੱਟਣੇ ਪੈਣ।

















