Punjab Weather Update! ਗਰਮੀ ਤੋਂ ਮਿਲੀ ਰਾਹਤ; ਕਈ ਇਲਾਕਿਆਂ ‘ਚ ਚੱਲੀ ਤੇਜ਼ ਹਨੇਰੀ- ਆਉਣ ਵਾਲੇ ਦਿਨਾਂ ‘ਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
ਚੰਡੀਗੜ੍ਹ, 12 ਜੂਨ 2026-
Punjab Weather Update! ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਅਚਾਨਕ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ, ਜਿਸ ਨਾਲ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਤੇਜ਼ ਹਨੇਰੀ ਚੱਲੀ, ਜਿਸ ਤੋਂ ਬਾਅਦ ਹੋਈ ਹਲਕੀ ਬਾਰਿਸ਼ ਨੇ ਮੌਸਮ ਨੂੰ ਖ਼ੁਸ਼ਗਵਾਰ ਬਣਾ ਦਿੱਤਾ।
ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ, ਅੱਜ ਤੋਂ 14 ਜੂਨ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ, ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਦੀ ਸੰਭਾਵਨਾ ਹੈ।
ਇਸ ਬਦਲਾਅ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ, ਜੋ ਆਮ ਜਨਜੀਵਨ ਨੂੰ ਗਰਮੀ ਤੋਂ ਨਿਜਾਤ ਦਿਵਾਏਗਾ। ਵਿਭਾਗ ਨੇ ਖ਼ਾਸ ਤੌਰ ‘ਤੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਫ਼ਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।
ਜਾਣਕਾਰੀ ਅਨੁਸਾਰ ਅਚਾਨਕ ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਬਦਲੀ। ਇਸ ਦੇ ਚਲਦਿਆਂ ਮੋਹਾਲੀ ਵਿੱਚ ਸਵੇਰੇ ਤੇਜ਼ ਹਨੇਰੀ ਚੱਲੀ, ਜਿਸ ਤੋਂ ਬਾਅਦ ਹਲਕਾ ਮੀਂਹ ਵੀ ਪਿਆ। ਮੌਸਮ ਵਿਭਾਗ ਨੇ 14 ਜੂਨ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਦੇ ਨਾਲ ਬਿਜਲੀ ਲਿਸ਼ਕਣ ਦੀ ਸੰਭਾਵਨਾ ਜਤਾਈ ਹੈ।
ਮੌਸਮ ਵਿਗਿਆਨੀਆਂ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ। Punjab Weather Update, Chandigarh Rain, Weather Forecast Punjab, Punjab Weather Alert, Rain in Mohali, Punjab Weather News.

















