ਗੈਂਗਸਟਰਾਂ ਵਿਰੁੱਧ Punjab Police ਦਾ ਵੱਡਾ ਐਕਸ਼ਨ; 571 ਥਾਵਾਂ ‘ਤੇ ਛਾਪੇਮਾਰੀ ਦੌਰਾਨ 358 ਗ੍ਰਿਫ਼ਤਾਰ

On: ਜੂਨ 12, 2026 6:20 ਬਾਃ ਦੁਃ

 

ਗੈਂਗਸਟਰਾਂ ਵਿਰੁੱਧ Punjab Police ਦਾ ਵੱਡਾ ਐਕਸ਼ਨ; 571 ਥਾਵਾਂ ‘ਤੇ ਛਾਪੇਮਾਰੀ ਦੌਰਾਨ 358 ਗ੍ਰਿਫ਼ਤਾਰ

Punjab Police ਟੀਮਾਂ ਨੇ 119 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 7 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ- ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ

ਚੰਡੀਗੜ੍ਹ, 12 ਜੂਨ 2026-

ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 143ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 571 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’, ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (Punjab Police DGP) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ।

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 143ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 358 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,381 ਹੋ ਗਈਆਂ।

ਇਸ ਤੋਂ ਇਲਾਵਾ 119 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 7 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 466ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 90 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 208 ਗ੍ਰਾਮ ਹੈਰੋਇਨ, 150 ਕਿਲੋ ਭੁੱਕੀ, 1119 ਨਸ਼ੀਲੀਆਂ ਗੋਲੀਆਂ ਅਤੇ 2.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਨਾਲ ਸਿਰਫ 468 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,933 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Join WhatsApp

Join Now

More

Teacher Protest: ਪੰਜਾਬ ਦੇ 3704 ਅਧਿਆਪਕਾਂ ਵੱਲੋਂ ‘ਯੁੱਧ ਵਿੱਤ ਮੰਤਰੀ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ; ਵੱਡਾ ਅੰਦੋਲਨ ਹਿਲਾਏਗਾ ਸਰਕਾਰ ਦੀਆਂ ਜੜ੍ਹਾਂ

Anganwadi Employees! ਆਂਗਣਵਾੜੀ ਮੁਲਾਜ਼ਮਾਂ ਦੇ ਬੀਮਾ ਕਵਰੇਜ ਲਈ ਵਿਭਾਗ ਅਤੇ 4 ਜਥੇਬੰਦੀਆਂ ਦੀ ਅਹਿਮ ਮੀਟਿੰਗ

Punjab News: ਮਾਸਟਰ ਜਗਦੀਪ ਸਿੰਘ ਕਤਲ ਕਾਂਡ: ਇਨਸਾਫ਼ ਲਈ SSP ਅੰਮ੍ਰਿਤਸਰ ਦਿਹਾਤੀ ਨੂੰ ਮਿਲਿਆ ਜਨਤਕ ਜਥੇਬੰਦੀਆਂ ਦਾ ਵਫ਼ਦ; ਜਾਂਚ ਲਈ 3 ਮੈਂਬਰੀ ‘SIT’ ਦਾ ਗਠਨ

Punjab News: ਪੈਲੀਆਂ ਬਚਾਉਣ ਲਈ ਆਰ-ਪਾਰ ਦੀ ਲੜਾਈ! ਫ਼ਾਜ਼ਿਲਕਾ ‘ਚ ਸ਼ੁਰੂ ਹੋਵੇਗਾ ਨਵਾਂ ‘ਕਿਸਾਨ ਅੰਦੋਲਨ’? ਡਿਫ਼ੈਂਸ ਬੰਨ੍ਹ ਖਿਲਾਫ਼ ‘ਪੱਕਾ ਮੋਰਚਾ’ ਸ਼ੁਰੂ

ਵੱਡੀ ਖ਼ਬਰ: ਪੰਜਾਬ ਦਾ Guru Amardas Thermal Plant ਬੰਦ ਹੋਣ ਦੇ ਕਿਨਾਰੇ! ਮੁਲਾਜ਼ਮਾਂ ਵੱਲੋਂ 13 ਜੂਨ ਤੋਂ ਕੰਮ-ਕਾਜ ਠੱਪ ਕਰਨ ਦਾ ਐਲਾਨ

Modi and Trump

Trump ਅੱਗੇ ਮੋਦੀ ਨੇ ਟੇਕੇ ਗੋਡੇ…? ਭਾਰਤੀਆਂ ਨੂੰ ਬੰਬਾਂ ਨਾਲ ਮਰਵਾ ਕੇ ਚੁੱਪ ਹੈ ਕੇਂਦਰ ਸਰਕਾਰ

Leave a Comment