ਵੱਡੀ ਖ਼ਬਰ: ਪੰਜਾਬ ਪੁਲਿਸ ਦਾ ਮੁਲਾਜ਼ਮ ਨੌਕਰੀ ਤੋਂ ਬਰਖ਼ਾਸਤ

On: ਜੂਨ 14, 2026 2:27 ਬਾਃ ਦੁਃ

 

ਪੰਜਾਬ ਪੁਲਿਸ ਦਾ ਮੁਲਾਜ਼ਮ ਨੌਕਰੀ ਤੋਂ ਬਰਖ਼ਾਸਤ! SSP ਨੇ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ ਨੂੰ ਲਾਗੂ ਕਰਦਿਆਂ ਪੁਲਿਸ ਮੁਲਾਜ਼ਮ ਨੂੰ ਸੇਵਾ ਤੋਂ ਬਰਖਾਸਤ ਕਰ ਦਿੱਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਜੂਨ 2026:

ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹਰਮਨਦੀਪ ਸਿੰਘ ਹਾਂਸ ਨੇ ਅਨੁਸ਼ਾਸਨਹੀਣਤਾ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ ਨੂੰ ਲਾਗੂ ਕਰਦਿਆਂ ਇੱਕ ਪੁਲਿਸ ਮੁਲਾਜ਼ਮ ਨੂੰ ਸੇਵਾ ਤੋਂ ਬਰਖਾਸਤ ਕਰ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਸੀਨੀਅਰ ਸਿਪਾਹੀ ਜੀਵਨਦੀਪ ਸਿੰਘ ਨੰਬਰ 2061/ਐੱਸ.ਏ.ਐੱਸ. ਨਗਰ ਖ਼ਿਲਾਫ਼ ਮੁਕੱਦਮਾ ਨੰਬਰ 51 ਮਿਤੀ 03.06.2026 ਅਧੀਨ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਧਾਰਾਵਾਂ 304(1), 126(2) ਅਤੇ 61(2) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਥਾਣਾ ਆਈ.ਟੀ. ਸਿਟੀ, ਐੱਸ.ਏ.ਐੱਸ. ਨਗਰ ਵਿਖੇ ਕੇਸ ਦਰਜ ਹੋਣ ਉਪਰੰਤ ਇਹ ਕਾਰਵਾਈ ਕੀਤੀ ਗਈ ਹੈ।

ਐੱਸ.ਐੱਸ.ਪੀ. ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ ਤਹਿਤ ਕਿਸੇ ਵੀ ਪੁਲਿਸ ਮੁਲਾਜ਼ਮ ਦੀ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਮੂਲੀਅਤ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਅਨੁਸ਼ਾਸਨ, ਇਮਾਨਦਾਰੀ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 

Join WhatsApp

Join Now

Leave a Comment