AAP Punjab ਦਾ ਵੱਡਾ ਫੈਸਲਾ; ਸੀਨੀਅਰ ਲੀਡਰ ਨੂੰ ਲਗਾਇਆ ਹਲਕਾ ਇੰਚਾਰਜ
AAP Punjab ਲੀਡਰਸ਼ਿਪ ਵੱਲੋਂ ਸੰਗਠਨਾਤਮਕ ਢਾਂਚੇ ਵਿੱਚ ਫੇਰਬਦਲ; ਰੌਬੀ ਕੰਗ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ- ਨਵਾਂਸ਼ਹਿਰ ਹਲਕੇ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਿਆ ਗਿਆ ਅਹਿਮ ਫੈਸਲਾ
ਚੰਡੀਗੜ੍ਹ, 14 ਜੂਨ 2026-
ਆਮ ਆਦਮੀ ਪਾਰਟੀ (AAP Punjab) ਪੰਜਾਬ ਵੱਲੋਂ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਇੱਕ ਅਹਿਮ ਨਿਯੁਕਤੀ ਕੀਤੀ ਗਈ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ‘ਆਪ’ ਦੇ ਸੀਨੀਅਰ ਆਗੂ ਰੌਬੀ ਕੰਗ ਨੂੰ ਹਲਕਾ ਨਵਾਂਸ਼ਹਿਰ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਮੁਤਾਬਕ ਇਹ ਫੈਸਲਾ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਜਮੀਨੀ ਪੱਧਰ ‘ਤੇ ਵਰਕਰਾਂ ਨੂੰ ਲਾਮਬੰਦ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ।
ਰੌਬੀ ਕੰਗ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਦੀ ਇਸੇ ਮਿਹਨਤ ਅਤੇ ਵਫ਼ਾਦਾਰੀ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਂਡ ਨੇ ਹੁਣ ਉਨ੍ਹਾਂ ਨੂੰ ਨਵਾਂਸ਼ਹਿਰ ਹਲਕੇ ਦੀ ਕਮਾਨ ਸੌਂਪੀ ਹੈ। ਇਸ ਨਵੀਂ ਨਿਯੁਕਤੀ ਤੋਂ ਬਾਅਦ ਹਲਕੇ ਦੇ ‘ਆਪ’ ਵਰਕਰਾਂ ਅਤੇ ਰੌਬੀ ਕੰਗ ਦੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਨਿਯੁਕਤੀ ਤੋਂ ਬਾਅਦ ਰੌਬੀ ਕੰਗ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸਾਰੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਕੇ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨਗੇ।
















