Punjab Weather Alert: ਪੰਜਾਬ ‘ਚ ਮੌਸਮ ਦਾ ਹਾਈ ਅਲਰਟ! ਅਗਲੇ 2-3 ਘੰਟਿਆਂ ‘ਚ ਇਨ੍ਹਾਂ 4 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ

On: ਜੂਨ 15, 2026 2:18 ਬਾਃ ਦੁਃ

 

Punjab Weather Alert: ਮਾਨਸਾ, ਬਠਿੰਡਾ, ਫ਼ਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ ਦੁਪਹਿਰ ਸਮੇਂ ਆ ਸਕਦੀ ਹੈ ਭਾਰੀ ਆਫ਼ਤ- ਪਿਛਲੇ 24 ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ ਪਿਆ ਮੀਂਹ, ਸਰਹੱਦੀ ਖੇਤਰਾਂ ਵਿੱਚ ਗੜੇਮਾਰੀ ਦੀਆਂ ਖ਼ਬਰਾਂ

ਚੰਡੀਗੜ੍ਹ, 15 ਜੂਨ 2026:

Punjab Weather Alert! ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਅਗਲੇ ਕੁਝ ਘੰਟਿਆਂ ਨੂੰ ਲੈ ਕੇ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਤਾਜ਼ਾ ਬੁਲੇਟਿਨ ਮੁਤਾਬਕ ਮਾਨਸਾ, ਬਠਿੰਡਾ, ਫ਼ਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਅਗਲੇ ਦੋ ਤੋਂ ਤਿੰਨ ਘੰਟਿਆਂ ਦੇ ਦੌਰਾਨ ਤੇਜ਼ ਤੂਫ਼ਾਨ ਅਤੇ ਗਰਜ-ਚਮਕ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ।

ਇਸ ਦੇ ਨਾਲ ਹੀ ਇਨ੍ਹਾਂ ਇਲਾਕਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਵਿੱਚ ਅੱਜ ਦੁਪਹਿਰ ਸਮੇਂ ਭਾਰੀ ਬਾਰਿਸ਼ ਦੇਖਣ ਨੂੰ ਮਿਲੇਗੀ।

ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਅੰਦਰ ਰੁਕ-ਰੁਕ ਕੇ ਬਾਰਿਸ਼ ਹੋਈ ਹੈ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ। ਉੱਥੇ ਹੀ ਦੂਜੇ ਪਾਸੇ, ਸਰਹੱਦੀ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਗੜੇਮਾਰੀ ਹੋਣ ਦੀਆਂ ਖ਼ਬਰਾਂ ਵੀ ਪ੍ਰਾਪਤ ਹੋਈਆਂ ਹਨ। ਮੌਸਮ ਦੀ ਇਸ ਖ਼ਰਾਬੀ ਅਤੇ ਤੇਜ਼ ਮੀਂਹ-ਝੱਖੜ ਦੇ ਕਾਰਨ ਪੰਜਾਬ ਵਿੱਚ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜੋ ਕਿ ਬੇਹੱਦ ਮੰਦਭਾਗੀ ਖ਼ਬਰ ਹੈ।

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੇ ਲਈ ਵੀ ਖ਼ਾਸ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਮਾਹਰਾਂ ਦਾ ਕਹਿਣਾ ਹੈ ਕਿ ਸੂਬੇ ਅੰਦਰ ਜਲਦ ਹੀ ਮਾਨਸੂਨ ਪ੍ਰਵੇਸ਼ ਕਰ ਸਕਦਾ ਹੈ। ਮਾਨਸੂਨ ਦੇ ਆਉਣ ਨਾਲ ਪੂਰੇ ਪੰਜਾਬ ਵਿੱਚ ਲਗਾਤਾਰ ਅਤੇ ਤੇਜ਼ ਬਾਰਿਸ਼ਾਂ ਹੋਣ ਦੀ ਪੂਰੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਤਾਂ ਰਾਹਤ ਮਿਲੇਗੀ ਪਰ ਨਾਲ ਹੀ ਪ੍ਰਸ਼ਾਸਨ ਅਤੇ ਆਮ ਲੋਕਾਂ ਨੂੰ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਵਰਗੀਆਂ ਸਮੱਸਿਆਵਾਂ ਪ੍ਰਤੀ ਸਾਵਧਾਨ ਰਹਿਣ ਦੀ ਲੋੜ ਹੈ।

 

Join WhatsApp

Join Now

Leave a Comment