ਵੱਡੀ ਖ਼ਬਰ: RSS ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਵੇਖੋ CCTV ਫੁਟੇਜ਼

On: ਜੂਨ 17, 2026 5:21 ਬਾਃ ਦੁਃ

 

ਵੱਡੀ ਖ਼ਬਰ: RSS ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲਾ, ਵੇਖੋ CCTV ਫੁਟੇਜ਼

ਡੀਐਸਪੀ ਸਮੇਤ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ; ਦਫ਼ਤਰ ਦੇ ਬਾਹਰ ਸੁਰੱਖਿਆ ਵਧਾਈ ਗਈ- ਸੀਸੀਟੀਵੀ (CCTV) ਫੁਟੇਜ ਖੰਗਾਲ ਰਹੀ ਹੈ ਪੁਲਿਸ; ਪ੍ਰਸ਼ਾਸਨ ਨੇ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

ਰਾਂਚੀ, 17 ਜੂਨ 2026-

ਝਾਰਖੰਡ ਦੀ ਰਾਜਧਾਨੀ ਰਾਂਚੀ ਦੇ ਨਿਵਾਰਨਪੁਰ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਇੱਥੇ ਦੇਰ ਰਾਤ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁੱਖ ਦਫ਼ਤਰ ਨੂੰ ਨਿਸ਼ਾਨਾ ਬਣਾ ਕੇ ਪੈਟਰੋਲ ਬੰਬ ਸੁੱਟਿਆ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਤੁਰੰਤ ਮੌਕੇ ‘ਤੇ ਪਹੁੰਚ ਗਏ।

News18 ਦੀ ਖ਼ਬਰ ਅਨੁਸਾਰ, ਦੇਰ ਰਾਤ ਇੱਕ ਕਾਰ ਵਿੱਚ ਸਵਾਰ ਹੋ ਕੇ ਦੋ ਅਣਪਛਾਤੇ ਹਮਲਾਵਰ ਆਰ.ਐਸ.ਐਸ. (RSS) ਦਫ਼ਤਰ ਦੇ ਬਾਹਰ ਪਹੁੰਚੇ। ਦੋਸ਼ ਹੈ ਕਿ ਉਨ੍ਹਾਂ ਨੇ ਚੱਲਦੀ ਕਾਰ ਵਿੱਚੋਂ ਹੀ ਦਫ਼ਤਰ ਵੱਲ ਪੈਟਰੋਲ ਬੰਬ ਸੁੱਟਿਆ ਅਤੇ ਦੇਖਦੇ ਹੀ ਦੇਖਦੇ ਮੌਕੇ ਤੋਂ ਫ਼ਰਾਰ ਹੋ ਗਏ। ਧਮਾਕੇ ਦੀ ਆਵਾਜ਼ ਸੁਣ ਕੇ ਜਦੋਂ ਆਸ-ਪਾਸ ਦੇ ਲੋਕ ਇਕੱਠੇ ਹੋਏ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ।

ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਦਰ ਡੀਐਸਪੀ (DSP) ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਪੁਲਿਸ ਦੀਆਂ ਫੋਰੈਂਸਿਕ ਟੀਮਾਂ ਵੱਲੋਂ ਘਟਨਾ ਸਥਾਨ ਤੋਂ ਸਬੂਤ ਜੁਟਾਏ ਜਾ ਰਹੇ ਹਨ। ਇਸ ਦੇ ਨਾਲ ਹੀ ਹਮਲਾਵਰਾਂ ਦੀ ਪਛਾਣ ਕਰਨ ਲਈ ਹਸਪਤਾਲ ਅਤੇ ਆਸ-ਪਾਸ ਦੀਆਂ ਸੜਕਾਂ ‘ਤੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਵਿੱਚ ਪੈਟਰੋਲ ਬੰਬ ਸੁੱਟੇ ਜਾਣ ਦੀ ਪੁਸ਼ਟੀ ਹੋਈ ਹੈ, ਪਰ ਇਸ ਹਮਲੇ ਦੇ ਪਿੱਛੇ ਅਸਲ ਵਜ੍ਹਾ ਕੀ ਸੀ, ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ।

ਅਫ਼ਵਾਹਾਂ ਤੋਂ ਬਚਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਇਸ ਘਟਨਾ ਤੋਂ ਬਾਅਦ RSS ਵਰਕਰਾਂ ਅਤੇ ਸਥਾਨਕ ਹਿੰਦੂ ਸੰਗਠਨਾਂ ਦੇ ਆਗੂਆਂ ਵਿੱਚ ਭਾਰੀ ਚਿੰਤਾ ਅਤੇ ਰੋਸ ਪਾਇਆ ਜਾ ਰਿਹਾ ਹੈ। ਸੁਰੱਖਿਆ ਦੇ ਮੱਦੇਨਜ਼ਰ ਆਰ.ਐਸ.ਐਸ. ਦਫ਼ਤਰ ਦੇ ਆਲੇ-ਦੁਆਲੇ ਵਾਧੂ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।

ਦੂਜੇ ਪਾਸੇ, ਪ੍ਰਸ਼ਾਸਨ ਨੇ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਚੱਲਣ ਵਾਲੀਆਂ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਧਿਆਨ ਨਾ ਦੇਣ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

 

Join WhatsApp

Join Now

Leave a Comment