Join WhatsApp

Join Now

ਮੌਸਮ ਵਿਭਾਗ ਦਾ ਅਲਰਟ; ਪੰਜਾਬ ‘ਚ ਅਗਲੇ ਚਾਰ ਦਿਨ ਪਵੇਗਾ ਭਾਰੀ ਮੀਂਹ

On: June 19, 2026 9:20 AM

 

 

ਮੌਸਮ ਵਿਭਾਗ ਦਾ ਅਲਰਟ; ਪੰਜਾਬ ‘ਚ ਅਗਲੇ ਚਾਰ ਦਿਨ ਪਵੇਗਾ ਭਾਰੀ ਮੀਂਹ

ਚੰਡੀਗੜ੍ਹ, 19 ਜੂਨ 2026:

ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਟੇਟ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ 19 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਬਿਜਲੀ ਚਮਕਣ ਅਤੇ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਕੱਲ੍ਹ ਯਾਨੀਕਿ 20 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਵਿੱਚ ਬਦਲ ਗਰਜਣ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਯੈਲੋ ਅਲਰਟ ਰਹੇਗਾ। ਇੱਥੇ ਵੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ।

ਮੌਸਮ ਵਿਭਾਗ ਨੇ 21 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੁਹਾਲੀ) ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਖੇਤਰਾਂ ਵਿੱਚ ਵੀ ਤੇਜ਼ ਹਵਾਵਾਂ ਅਤੇ ਮੀਂਹ ਪੈਣ ਦੀ ਉਮੀਦ ਹੈ।

ਏਸੇ ਤਰ੍ਹਾਂ 22 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਹਲਕੀ ਤੋਂ ਮੱਧਮ ਬਾਰਿਸ਼ ਦੀ ਸੰਭਾਵਨਾ ਬਣੀ ਰਹੇਗੀ।

More

Punjab News: ਜਨਗਣਨਾ ਦੇ ਕੰਮ ਲਈ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਸਰਦੀਆਂ ਦੌਰਾਨ ਪੂਰਾ ਦਿਨ ਦਿੱਤਾ ਜਾਵੇ: ਡੀਟੀਐੱਫ

ਪਰਮਿੰਦਰ ਝੋਟਾ ਕਤਲ ਕਾਂਡ; ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ 15 ਅਕਤੂਬਰ ਦੇ ਪੰਜਾਬ ਬੰਦ ਦੀ ਹਮਾਇਤ

ਸਿੱਖਿਆ ਕ੍ਰਾਂਤੀ’ ਦਾ ਕੌੜਾ ਸੱਚ ਸਿੱਖਿਆ ਬੋਰਡ ਵੱਲੋਂ ਫ਼ੀਸਾਂ ਵਿੱਚ ਵਾਧਾ ਗ਼ਰੀਬ ਮਾਪਿਆਂ ‘ਤੇ ਆਰਥਿਕ ਬੋਝ ਵਾਧਾ ਤੁਰੰਤ ਵਾਪਸ ਲਿਆ ਜਾਵੇ: ਡੈਮੋਕ੍ਰੈਟਿਕ ਟੀਚਰਜ਼ ਫਰੰਟ

ਪਰਮਿੰਦਰ ਝੋਟੇ ਦੇ ਕਤਲ ਦੀ ਪੰਜਾਬ ਪੁਲਿਸ, ਸਰਕਾਰ ਅਤੇ ਨਸ਼ਾ ਤਸਕਰਾਂ ਦਾ ਗਠਜੋੜ ਮੁੱਖ ਜ਼ਿੰਮੇਵਾਰ- PSU ਦਾ ਗੰਭੀਰ ਦੋਸ਼ 

Big Breaking: ਪਰਵਿੰਦਰ ਝੋਟਾ ਕਤਲਕਾਂਡ ‘ਤੇ ਭਗਵੰਤ ਮਾਨ ਦਾ ਪਹਿਲਾ ਵੱਡਾ ਬਿਆਨ, ਕਿਹਾ…

Holiday News: ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਦੀ ਛੁੱਟੀ ਦਾ ਐਲਾਨ; ਇੱਕ ਜ਼ਿਲ੍ਹੇ ਦੇ ਸਕੂਲ-ਕਾਲਜ ਰਹਿਣਗੇ ਬੰਦ (ਪੜ੍ਹੋ ਪੱਤਰ)

Leave a Comment