NEET (UG) 2026 Exam: ਪ੍ਰੀਖਿਆ ਕੇਂਦਰਾਂ ਦੁਆਲੇ ਲੱਗੀਆਂ ਸਖ਼ਤ ਪਾਬੰਦੀਆਂ, ਹੁਕਮ ਜਾਰੀ

On: ਜੂਨ 19, 2026 7:46 ਬਾਃ ਦੁਃ

 

NEET (UG) 2026 Exam: ਪ੍ਰੀਖਿਆ ਕੇਂਦਰਾਂ ਦੁਆਲੇ ਲੱਗੀਆਂ ਸਖ਼ਤ ਪਾਬੰਦੀਆਂ, ਹੁਕਮ ਜਾਰੀ

ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਹੁਕਮ ਲਾਗੂ- 21 ਜੂਨ ਨੂੰ ਦੁਪਹਿਰ 2:00 ਤੋਂ ਸ਼ਾਮ 5:30 ਵਜੇ ਤੱਕ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਰਹੇਗੀ ਸਖ਼ਤੀ

ਪ੍ਰੀਖਿਆ ਸਟਾਫ਼ ਅਤੇ ਪੇਪਰ ਦੇਣ ਵਾਲੇ ਵਿਦਿਆਰਥੀਆਂ ਨੂੰ ਪਾਬੰਦੀ ਤੋਂ ਮਿਲੇਗੀ ਛੋਟ

Punjab News, 19 ਜੂਨ 2026:

NEET (UG) 2026 Exam! ਨੈਸ਼ਨਲ ਟੈਸਟਿੰਗ ਏਜੰਸੀ (NTA) ਵੱਲੋਂ 21 ਜੂਨ 2026 ਨੂੰ ਕਰਵਾਈ ਜਾ ਰਹੀ ‘NEET (UG) 2026’ (NEET UG) ਦੀ ਪ੍ਰੀਖਿਆ ਨੂੰ ਅਮਨ-ਅਮਾਨ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਗਏ ਹਨ। ਪ੍ਰਸ਼ਾਸਨ ਨੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ।

ਜਾਣਕਾਰੀ ਦਿੰਦਿਆਂ ਮੈਜਿਸਟ੍ਰੇਟ ਨੇ ਦੱਸਿਆ ਕਿ 21 ਜੂਨ 2026 ਨੂੰ ਦੁਪਹਿਰ 2.00 ਵਜੇ ਤੋਂ ਲੈ ਕੇ ਸ਼ਾਮ 5.30 ਵਜੇ ਤੱਕ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ (ਦਾਇਰੇ) ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮੁਕੰਮਲ ਪਾਬੰਦੀ ਰਹੇਗੀ।

ਸਟਾਫ਼ ਅਤੇ ਵਿਦਿਆਰਥੀਆਂ ਨੂੰ ਮਿਲੇਗੀ ਛੋਟ

ਪ੍ਰਸ਼ਾਸਨ ਵੱਲੋਂ ਸਾਫ਼ ਕੀਤਾ ਗਿਆ ਹੈ ਕਿ ਇਹ ਨਿਯਮ ਪ੍ਰੀਖਿਆ ਕੇਂਦਰਾਂ ਵਿੱਚ ਤਾਇਨਾਤ ਕੀਤੇ ਗਏ ਸੁਪਰਡੈਂਟ, ਅਧਿਆਪਕਾਂ, ਨਿਗਰਾਨ ਸਟਾਫ਼ ਅਤੇ ਡਿਊਟੀ ‘ਤੇ ਮੌਜੂਦ ਹੋਰ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪ੍ਰੀਖਿਆ ਦੇਣ ਆਉਣ ਵਾਲੇ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਇਸ ਪਾਬੰਦੀ ਤੋਂ ਛੋਟ ਹੋਵੇਗੀ, ਜਿਨ੍ਹਾਂ ਦਾ ਪੇਪਰ ਇਨ੍ਹਾਂ ਨਿਰਧਾਰਿਤ ਪ੍ਰੀਖਿਆ ਸੈਂਟਰਾਂ ਵਿੱਚ ਹੋ ਰਿਹਾ ਹੈ।

ਮੈਜਿਸਟ੍ਰੇਟ ਨੇ ਸਪੱਸ਼ਟ ਕੀਤਾ ਕਿ ਇਹ ਹੁਕਮ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਪ੍ਰੀਖਿਆ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮਕਸਦ ਨਾਲ ਜਾਰੀ ਕੀਤੇ ਗਏ ਹਨ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Join WhatsApp

Join Now

Leave a Comment