Join WhatsApp

Join Now

Punjab Weather Alert! ਪੰਜਾਬ ‘ਚ ਭਾਰੀ ਮੀਂਹ ਦੇ ਨਾਲ ਚੱਕਰਵਾਤੀ ਤੂਫ਼ਾਨ ਦੀ ਚੇਤਾਵਨੀ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

On: June 20, 2026 8:42 AM
Punjab Weather Warning

 

Punjab Weather Alert! ਪੰਜਾਬ ‘ਚ ਭਾਰੀ ਮੀਂਹ ਦੇ ਨਾਲ ਚੱਕਰਵਾਤੀ ਤੂਫ਼ਾਨ ਦੀ ਚੇਤਾਵਨੀ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ- ਚੰਡੀਗੜ੍ਹ ਵਿੱਚ ਵੀ 21 ਜੂਨ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ; ਤਾਪਮਾਨ ਵਿੱਚ ਗਿਰਾਵਟ ਨਾਲ ਮਿਲੇਗੀ ਰਾਹਤ

ਚੰਡੀਗੜ੍ਹ, 20 ਜੂਨ 2026-

Punjab Weather Alert! ਪੰਜਾਬ ਅਤੇ ਚੰਡੀਗੜ੍ਹ ਵਿੱਚ 21 ਜੂਨ ਨੂੰ ਮੌਸਮ ਦਾ ਮਿਜ਼ਾਜ ਬਦਲੇਗਾ। ਮੌਸਮ ਵਿਭਾਗ ਅਨੁਸਾਰ, ਇਸ ਦੇ ਪ੍ਰਭਾਵ ਕਾਰਨ ਸੂਬੇ ਦੇ 18 ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਾਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਲਈ ਵਿਸ਼ੇਸ਼ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਸੂਬੇ ਵਿੱਚ ਮੌਸਮ ਮੁੱਖ ਤੌਰ ‘ਤੇ ਖ਼ੁਸ਼ਕ ਰਿਹਾ, ਜਿਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਬਠਿੰਡਾ 42.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਜ਼ਿਲ੍ਹਾ ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 37.6 ਡਿਗਰੀ, ਲੁਧਿਆਣਾ 37.2, ਪਟਿਆਲਾ 40.0, ਪਠਾਨਕੋਟ 39.5, ਫਿਰੋਜ਼ਪੁਰ 38.7, ਫਾਜ਼ਿਲਕਾ 38.4 ਅਤੇ ਰੂਪਨਗਰ ਵਿੱਚ 39.0 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ 12 ਜੂਨ ਤੋਂ 18 ਜੂਨ ਤੱਕ ਪੰਜਾਬ ਵਿੱਚ 16.5 ਐਮਐਮ (mm) ਮੀਂਹ ਦਰਜ ਕੀਤਾ ਗਿਆ, ਜਦੋਂ ਕਿ ਇਸ ਸਮੇਂ ਦੌਰਾਨ ਆਮ ਤੌਰ ‘ਤੇ 12.9 ਐਮਐਮ ਮੀਂਹ ਪੈਂਦਾ ਹੈ। ਇਸ ਤਰ੍ਹਾਂ ਇਸ ਹਫ਼ਤੇ ਸੂਬੇ ਵਿੱਚ 28 ਫੀਸਦੀ ਵੱਧ ਮੀਂਹ ਪਿਆ। ਹਾਲਾਂਕਿ, 1 ਜੂਨ ਤੋਂ 18 ਜੂਨ ਤੱਕ ਦੇ ਕੁੱਲ ਅੰਕੜਿਆਂ ਨੂੰ ਦੇਖਿਆ ਜਾਵੇ ਤਾਂ ਪੰਜਾਬ ਵਿੱਚ 20.9 ਐਮਐਮ ਮੀਂਹ ਪਿਆ ਹੈ, ਜੋ ਕਿ ਆਮ ਵਰਖਾ (24.3 MM) ਨਾਲੋਂ 14 ਫੀਸਦੀ ਘੱਟ ਹੈ।

ਚੰਡੀਗੜ੍ਹ ਵਿੱਚ 21 ਜੂਨ ਤੋਂ ਮਿਲੇਗੀ ਰਾਹਤ

ਭਿਆਨਕ ਗਰਮੀ ਨਾਲ ਜੂਝ ਰਹੇ ਚੰਡੀਗੜ੍ਹ ਵਾਸੀਆਂ ਲਈ ਵੀ ਰਾਹਤ ਦੀ ਖ਼ਬਰ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ 21 ਜੂਨ ਤੋਂ ਸ਼ਹਿਰ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੀਆਂ ਗਤੀਵਿਧੀਆਂ ਵਧਣਗੀਆਂ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ।

ਵੀਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ। ਵਿਭਾਗ ਅਨੁਸਾਰ 22 ਅਤੇ 23 ਜੂਨ ਨੂੰ ਮੌਸਮ ਸੁਹਾਵਨਾ ਬਣਿਆ ਰਹੇਗਾ ਅਤੇ ਵੱਧ ਤੋਂ ਵੱਧ ਤਾਪਮਾਨ ਘਟ ਕੇ 36 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

 

More

Punjab News: ਜਨਗਣਨਾ ਦੇ ਕੰਮ ਲਈ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਸਰਦੀਆਂ ਦੌਰਾਨ ਪੂਰਾ ਦਿਨ ਦਿੱਤਾ ਜਾਵੇ: ਡੀਟੀਐੱਫ

ਪਰਮਿੰਦਰ ਝੋਟਾ ਕਤਲ ਕਾਂਡ; ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ 15 ਅਕਤੂਬਰ ਦੇ ਪੰਜਾਬ ਬੰਦ ਦੀ ਹਮਾਇਤ

ਸਿੱਖਿਆ ਕ੍ਰਾਂਤੀ’ ਦਾ ਕੌੜਾ ਸੱਚ ਸਿੱਖਿਆ ਬੋਰਡ ਵੱਲੋਂ ਫ਼ੀਸਾਂ ਵਿੱਚ ਵਾਧਾ ਗ਼ਰੀਬ ਮਾਪਿਆਂ ‘ਤੇ ਆਰਥਿਕ ਬੋਝ ਵਾਧਾ ਤੁਰੰਤ ਵਾਪਸ ਲਿਆ ਜਾਵੇ: ਡੈਮੋਕ੍ਰੈਟਿਕ ਟੀਚਰਜ਼ ਫਰੰਟ

ਪਰਮਿੰਦਰ ਝੋਟੇ ਦੇ ਕਤਲ ਦੀ ਪੰਜਾਬ ਪੁਲਿਸ, ਸਰਕਾਰ ਅਤੇ ਨਸ਼ਾ ਤਸਕਰਾਂ ਦਾ ਗਠਜੋੜ ਮੁੱਖ ਜ਼ਿੰਮੇਵਾਰ- PSU ਦਾ ਗੰਭੀਰ ਦੋਸ਼ 

Big Breaking: ਪਰਵਿੰਦਰ ਝੋਟਾ ਕਤਲਕਾਂਡ ‘ਤੇ ਭਗਵੰਤ ਮਾਨ ਦਾ ਪਹਿਲਾ ਵੱਡਾ ਬਿਆਨ, ਕਿਹਾ…

Holiday News: ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਦੀ ਛੁੱਟੀ ਦਾ ਐਲਾਨ; ਇੱਕ ਜ਼ਿਲ੍ਹੇ ਦੇ ਸਕੂਲ-ਕਾਲਜ ਰਹਿਣਗੇ ਬੰਦ (ਪੜ੍ਹੋ ਪੱਤਰ)

Leave a Comment