Punjab Weather Update! ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ 14 ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ
Punjab Weather Update! ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਸਮੇਤ 13 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ

ਚੰਡੀਗੜ੍ਹ, 21 ਜੂਨ 2026: ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (Punjab Weather Update) ਚੰਡੀਗੜ੍ਹ ਵੱਲੋਂ ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਲਈ ਚੇਤਾਵਨੀ ਅਤੇ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਪੰਜਾਬ ਦੇ 13 ਮੁੱਖ ਜ਼ਿਲ੍ਹਿਆਂ ਵਿੱਚ ਆਉਣ ਵਾਲੇ ਘੰਟਿਆਂ ਦੌਰਾਨ ਭਾਰੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ/ਝੱਖੜ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਿਨ੍ਹਾਂ ਜ਼ਿਲ੍ਹਿਆਂ ਨੂੰ ਖ਼ਾਸ ਤੌਰ ‘ਤੇ ਚੌਕਸ ਰਹਿਣ ਲਈ ਕਿਹਾ ਗਿਆ ਹੈ, ਉਨ੍ਹਾਂ ਵਿੱਚ ਲੁਧਿਆਣਾ, ਬਰਨਾਲਾ, ਸੰਗਰੂਰ, ਬਠਿੰਡਾ, ਮੋਗਾ, ਫਿਰੋਜ਼ਪੁਰ, ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਸ਼ਾਮਲ ਹਨ।
ਤੇਜ਼ ਹਵਾਵਾਂ ਅਤੇ ਅਸਮਾਨੀ ਬਿਜਲੀ ਦੇ ਖ਼ਤਰੇ ਨੂੰ ਦੇਖਦਿਆਂ ਮੌਸਮ ਮਾਹਿਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖ਼ਰਾਬ ਮੌਸਮ ਦੌਰਾਨ ਘਰਾਂ ਦੇ ਅੰਦਰ ਹੀ ਰਹਿਣ। ਖ਼ਾਸ ਕਰਕੇ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ, ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਅਸਮਾਨੀ ਬਿਜਲੀ ਦੇ ਪ੍ਰਭਾਵ ਤੋਂ ਬਚਣ ਲਈ ਦਰੱਖਤਾਂ, ਕੱਚੀਆਂ ਕੰਧਾਂ ਅਤੇ ਬਿਜਲੀ ਦੇ ਖੰਭਿਆਂ ਜਾਂ ਤਾਰਾਂ ਦੇ ਨੇੜੇ ਖੜ੍ਹੇ ਹੋਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਤੇਜ਼ ਝੱਖੜ ਕਾਰਨ ਕਮਜ਼ੋਰ ਢਾਂਚਿਆਂ ਅਤੇ ਸਾਈਨ ਬੋਰਡਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ, ਇਸ ਲਈ ਸੁਰੱਖਿਆ ਨਿਯਮਾਂ ਦੀ ਪਾਲਣਾ ਲਾਜ਼ਮੀ ਕਰੋ।















