ਸਿੱਖਿਆ ਵਿਭਾਗ ਤੋਂ ਵੱਡੀ ਮੰਗ: ਅਧਿਆਪਕਾਂ ਦੀਆਂ ਗੈਰ-ਵਿਦਿਅਕ ਡਿਊਟੀਆਂ ਦਾ ਹਿਸਾਬ ਸਰਵਿਸ ਬੁੱਕ ਅਤੇ ACR ‘ਚ ਕੀਤਾ ਜਾਵੇ ਦਰਜ- ETU 

On: ਜੂਨ 22, 2026 9:01 ਬਾਃ ਦੁਃ

 

ਸਿੱਖਿਆ ਵਿਭਾਗ ਤੋਂ ਵੱਡੀ ਮੰਗ: ਅਧਿਆਪਕਾਂ ਦੀਆਂ ਗੈਰ-ਵਿਦਿਅਕ ਡਿਊਟੀਆਂ ਦਾ ਹਿਸਾਬ ਸਰਵਿਸ ਬੁੱਕ ਅਤੇ ACR ‘ਚ ਕੀਤਾ ਜਾਵੇ ਦਰਜ- ETU 

“ਗੈਰ-ਵਿਦਿਅਕ ਕੰਮਾਂ ‘ਚ ਉਲਝਾ ਕੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਕਰ ਰਹੀ ਹੈ ਸਰਕਾਰ” – ਪੰਨੂ , ਲਹੌਰੀਆ

ਸਰਵਿਸ ਬੁੱਕ ‘ਚ ਦਰਜ ਹੋਵੇ ਕਿ ਅਧਿਆਪਕ ਨੇ ਸਾਲ ਵਿੱਚ ਕਿੰਨੇ ਦਿਨ ਸਕੂਲ ਪੜ੍ਹਾਇਆ ਤੇ ਕਿੰਨੇ ਦਿਨ ਬਾਹਰੀ ਡਿਊਟੀ ਕੀਤੀ

ਐਲੀਮੈਂਟਰੀ ਟੀਚਰਜ਼ ਯੂਨੀਅਨ (ਈ.ਟੀ.ਯੂ.) ਪੰਜਾਬ ਦੀ ਸੂਬਾ ਕਮੇਟੀ ਵੱਲੋਂ ਮੰਗ ਦਾ ਪੁਰਜ਼ੋਰ ਸਮਰਥਨ

ਚੰਡੀਗੜ੍ਹ/ਜਲੰਧਰ:

ਐਲੀਮੈਂਟਰੀ ਟੀਚਰਜ਼ ਯੂਨੀਅਨ (ETU) ਪੰਜਾਬ (ਰਜਿ.) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਅਤੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਸਿੱਖਿਆ ਵਿਭਾਗ ਪੰਜਾਬ ਕੋਲੋਂ ਇੱਕ ਅਹਿਮ ਤੇ ਜ਼ੋਰਦਾਰ ਮੰਗ ਕੀਤੀ ਹੈ। ਜਥੇਬੰਦੀ ਦੇ ਮੁੱਖ ਆਗੂਆਂ ਨੇ ਮੰਗ ਕੀਤੀ ਹੈ ਕਿ ਅਧਿਆਪਕਾਂ ਦੀਆਂ ਗੈਰ-ਵਿਦਿਅਕ ਕੰਮਾਂ ਵਿੱਚ ਲਗਾਈਆਂ ਜਾਂਦੀਆਂ ਡਿਊਟੀਆਂ ਦੇ ਦਿਨਾਂ ਦਾ ਪੂਰਾ ਵੇਰਵਾ ਉਨ੍ਹਾਂ ਦੀਆਂ ਸਰਵਿਸ ਬੁੱਕਾਂ (Service Books) ਅਤੇ ਏ.ਸੀ.ਆਰ. (ACR) ਵਿੱਚ ਵਿਸ਼ੇਸ਼ ਤੌਰ ‘ਤੇ ਅੰਕਿਤ ਕੀਤਾ ਜਾਵੇ।

ਯੂਨੀਅਨ ਆਗੂਆਂ ਨੇ ਦੱਸਿਆ ਕਿ ਇਸ ਕਦਮ ਨਾਲ ਸਿੱਖਿਆ ਵਿਭਾਗ ਅਤੇ ਸਮੂਹ ਅਧਿਆਪਕ ਵਰਗ ਨੂੰ ਸਪੱਸ਼ਟ ਰੂਪ ਵਿੱਚ ਇਹ ਪਤਾ ਲੱਗ ਸਕੇਗਾ ਕਿ ਇੱਕ ਅਧਿਆਪਕ ਨੇ ਸਾਲ ਵਿੱਚ ਕਿੰਨੇ ਦਿਨ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾਇਆ ਹੈ ਅਤੇ ਕਿੰਨੇ ਦਿਨ ਸਰਕਾਰ ਵੱਲੋਂ ਲਗਾਈਆਂ ਗਈਆਂ ਗੈਰ-ਵਿਦਿਅਕ ਡਿਊਟੀਆਂ (ਜਿਵੇਂ ਚੋਣਾਂ, ਸਰਵੇਖਣ ਆਦਿ) ਵਿੱਚ ਕੰਮ ਕੀਤਾ ਹੈ। ਉਨ੍ਹਾਂ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਰਿਕਾਰਡ ਨਾਲ ਸਰਕਾਰ ਦੀ ਅਧਿਆਪਕਾਂ ਨੂੰ ਸਕੂਲਾਂ ਵਿੱਚ ਨਾ ਪੜ੍ਹਾਉਣ ਦੇਣ ਦੀ ਮਨਸ਼ਾ ਵੀ ਜਨਤਕ ਹੋਵੇਗੀ, ਕਿਉਂਕਿ ਸਰਕਾਰ ਅਧਿਆਪਕਾਂ ਨੂੰ ਗੈਰ-ਵਿਦਿਅਕ ਕੰਮਾਂ ਵਿੱਚ ਉਲਝਾ ਕੇ ਬੱਚਿਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਕਰ ਰਹੀ ਹੈ।

ਪੰਨੂ ਅਤੇ ਲਹੌਰੀਆ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਵਿਭਾਗ ਅਧਿਆਪਕਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਾ ਹੈ, ਤਾਂ ਇਹ ਬਹੁਤ ਜ਼ਰੂਰੀ ਹੈ ਕਿ ਉਨ੍ਹਾਂ ਦੀਆਂ ਬਿਨਾਂ ਵਜ੍ਹਾ ਲੱਗਣ ਵਾਲੀਆਂ ਬਾਹਰੀ ਡਿਊਟੀਆਂ ਅਤੇ ਦਿਨਾਂ ਦੀ ਗਿਣਤੀ ਨੂੰ ਵੀ ਸਰਵਿਸ ਬੁੱਕ ਵਿੱਚ ਦਰਜ ਕਰਕੇ ਰਿਕਾਰਡ ਦਾ ਹਿੱਸਾ ਬਣਾਇਆ ਜਾਵੇ।

ਇਸ ਮੰਗ ਦਾ ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਸਮੂਹ ਸੂਬਾ ਕਮੇਟੀ ਦੇ ਆਗੂਆਂ ਵੱਲੋਂ ਪੁਰਜ਼ੋਰ ਸਮਰਥਨ ਕੀਤਾ ਗਿਆ। ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ, ਨਰੇਸ਼ ਪਨਿਆੜ, ਬੀ. ਕੇ. ਮਹਿਮੀ, ਲਖਵਿੰਦਰ ਸਿੰਘ ਸੇਖੋਂ, ਦਲਜੀਤ ਸਿੰਘ ਲਾਹੌਰੀਆ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ghੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਸੋਹਣ ਸਿੰਘ ਮੋਗਾ, ਅੰਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ, ਸਤਬੀਰ ਸਿੰਘ ਬੋਪਾਰਾਏ, ਰਵੀ ਵਾਹੀ, ਮਲਕੀਤ ਸਿੰਘ ਕਾਹਨੂੰਵਾਨ, ਦਿਲਬਾਗ ਸਿੰਘ ਬੌਡੇ, ਪਰਮਜੀਤ ਸਿੰਘ ਬੁੱਢੀਵਿੰਡ, ਪ੍ਰਭਜੋਤ ਸਿੰਘ ਦੁਲਾਨੰਗਲ, ਜਗਨੰਦਨ ਸਿੰਘ ਫਾਜ਼ਿਲਕਾ, ਮਨੋਜ ਘਈ ਅਤੇ ਹੋਰ ਕਈ ਪ੍ਰਮੁੱਖ ਆਗੂ ਹਾਜ਼ਰ ਸਨ।

 

Join WhatsApp

Join Now

Leave a Comment