Punjab Weather Update! ਸਾਵਧਾਨ: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਚੱਕਰਵਾਤੀ ਤੂਫ਼ਾਨ ਦੀ ਚੇਤਾਵਨੀ; IMD ਵੱਲੋਂ ਅਲਰਟ ਜਾਰੀ

On: ਜੂਨ 23, 2026 9:16 ਪੂਃ ਦੁਃ

 

Punjab Weather Update! ਸਾਵਧਾਨ: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਚੱਕਰਵਾਤੀ ਤੂਫ਼ਾਨ ਦੀ ਚੇਤਾਵਨੀ; IMD ਵੱਲੋਂ ਅਲਰਟ ਜਾਰੀ

ਗਰਮੀ ਤੇ ਹੁੰਮਸ ਤੋਂ ਮਿਲੇਗੀ ਰਾਹਤ- ਪੰਜਾਬ ਦੇ ਕਈ ਇਲਾਕਿਆਂ ਵਿੱਚ ਮੌਸਮ ਹੋਵੇਗਾ ਸਰਗਰਮ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਚੰਡੀਗੜ੍ਹ, 23 ਜੂਨ 2026- 

Punjab Weather Update! ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਲਗਾਤਾਰ ਬਦਲਦਾ ਨਜ਼ਰ ਆਵੇਗਾ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਪੰਜਾਬ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ ਕਰਦਿਆਂ ਤੇਜ਼ ਹਵਾਵਾਂ, ਹਨੇਰੀ-ਤੂਫ਼ਾਨ, ਗਰਜ-ਚਮਕ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਤੋਂ ਕਈ ਇਲਾਕਿਆਂ ਵਿੱਚ ਮੌਸਮੀ ਹਲਚਲ ਸਰਗਰਮ ਹੋ ਜਾਵੇਗੀ, ਜਿਸ ਕਾਰਨ ਲੋਕਾਂ ਨੂੰ ਚੌਕਸ ਰਹਿਣ ਦੀ ਹਦਾਇਤ ਕੀਤੀ ਗਈ ਹੈ।

ਮੌਸਮ ਵਿਭਾਗ ਦੇ ਮੁਤਾਬਿਕ ਅੱਜ ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨ ਤਾਰਨ, ਜਲੰਧਰ, ਗੁਰਦਾਸਪੁਰ, ਨਵਾਂ ਸ਼ਹਿਰ ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ ਅਤੇ ਕਪੂਰਥਲਾ ਵਿੱਚ ਅੱਜ ਭਾਰੀ ਮੀਂਹ ਪੈ ਸਕਦਾ ਹੈ।

Image

ਮੌਸਮ ਮਾਹਿਰਾਂ ਮੁਤਾਬਕ Western Disturbance ਅਤੇ ਸਥਾਨਕ ਮੌਸਮੀ ਗਤੀਵਿਧੀਆਂ ਕਾਰਨ ਸੂਬੇ ਦੇ ਮੌਸਮ ਵਿੱਚ ਲਗਾਤਾਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਸ਼ ਹੁੰਦੀ ਹੈ, ਤਾਂ ਤਾਪਮਾਨ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ ਭਿਆਨਕ ਗਰਮੀ ਅਤੇ ਹੁੰਮਸ (ਉਮਸ) ਤੋਂ ਵੱਡੀ ਰਾਹਤ ਮਿਲੇਗੀ। ਹਾਲਾਂਕਿ, ਮੀਂਹ ਪੈਣ ਤੋਂ ਪਹਿਲਾਂ ਹਵਾ ਵਿੱਚ ਨਮੀ ਦੀ ਮਾਤਰਾ ਵਧਣ ਕਾਰਨ ਹੁੰਮਸ ਲੋਕਾਂ ਦੀ ਪਰੇਸ਼ਾਨੀ ਵਧਾ ਸਕਦੀ ਹੈ।

ਮੌਸਮ ਵਿਭਾਗ ਅਨੁਸਾਰ, ਆਗਾਮੀ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਕੁਝ ਥਾਵਾਂ ‘ਤੇ ਹਵਾ ਦੇ ਝੱਖੜਾਂ ਦੀ ਗਤੀ ਇਸ ਤੋਂ ਵੀ ਵੱਧ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖ਼ਰਾਬ ਮੌਸਮ ਦੌਰਾਨ ਦਰੱਖਤਾਂ, ਬਿਜਲੀ ਦੇ ਖੰਭਿਆਂ ਅਤੇ ਕਮਜ਼ੋਰ ਇਮਾਰਤਾਂ ਜਾਂ ਢਾਂਚਿਆਂ ਤੋਂ ਦੂਰ ਰਹਿਣ ਅਤੇ ਲੋੜੀਂਦੀ ਸਾਵਧਾਨੀ ਵਰਤਣ।

ਜੇਕਰ ਪਿਛਲੇ ਦਿਨਾਂ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਉਸ ਤੋਂ ਪਿਛਲੇ ਦਿਨ ਨਾਲੋਂ ਕਰੀਬ 3 ਡਿਗਰੀ ਜਿਆਦਾ ਸੀ। ਉੱਥੇ ਹੀ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਿਕਾਰਡ ਹੋਇਆ। ਤਾਪਮਾਨ ਭਾਵੇਂ ਆਮ ਵਾਂਗ ਸੀ, ਪਰ ਹਵਾ ਵਿੱਚ ਜ਼ਿਆਦਾ ਨਮੀ ਹੋਣ ਕਾਰਨ ਲੋਕਾਂ ਨੂੰ ਅਸਲ ਤਾਪਮਾਨ ਨਾਲੋਂ ਬਹੁਤ ਜ਼ਿਆਦਾ ਗਰਮੀ ਮਹਿਸੂਸ ਹੋਈ।

ਸੂਬੇ ਵਿੱਚ ਸਵੇਰੇ ਅਤੇ ਸ਼ਾਮ ਦੇ ਸਮੇਂ ਮੌਸਮ ਸੁਹਾਵਣਾ ਰਿਹਾ, ਜਦੋਂ ਕਿ ਦੁਪਹਿਰ ਵੇਲੇ ਹੁੰਮਸ ਨੇ ਲੋਕਾਂ ਨੂੰ ਬੇਹਾਲ ਕੀਤਾ। ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚੋਂ ਸੋਮਵਾਰ ਨੂੰ ਬਠਿੰਡਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿੱਚ 35.4 ਡਿਗਰੀ, ਅੰਮ੍ਰਿਤਸਰ ਵਿੱਚ 34.9 ਡਿਗਰੀ ਅਤੇ ਲੁਧਿਆਣਾ ਵਿੱਚ 34.2 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।

 

Join WhatsApp

Join Now

Leave a Comment