ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ ਇੰਸਪੈਕਟਰ ਅਤੇ ਜੂਨੀਅਰ ਆਡੀਟਰ 1.20 ਲੱਖ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

On: ਜੂਨ 23, 2026 8:33 ਬਾਃ ਦੁਃ

 

ਵਿਜੀਲੈਂਸ ਬਿਊਰੋ ਵੱਲੋਂ ਇੰਸਪੈਕਟਰ 70,000 ਰੁਪਏ ਅਤੇ ਜੂਨੀਅਰ ਆਡੀਟਰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ

ਚੰਡੀਗੜ੍ਹ, 23 ਜੂਨ, 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੰਸਪੈਕਟਰ ਰਜਨੀਸ਼ ਰਾਮਪਾਲ ਅਤੇ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਵਿਖੇ ਤਾਇਨਾਤ ਜੂਨੀਅਰ ਆਡੀਟਰ ਮਾਨਵ ਭਨੋਟ ਨੂੰ ਖ਼ਰੀਫ਼ ਸੀਜ਼ਨ 2025-26 ਦੌਰਾਨ ਕਸਟਮ ਮਿਲਿੰਗ ਲਈ ਅਲਾਟ ਕੀਤੇ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਸਬੰਧੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਚੀਮਾ ਮੰਡੀ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਰਜਨੀਸ਼ ਰਾਮਪਾਲ ਨੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਝੋਨੇ ਦੇ ਭੰਡਾਰਨ ਨੂੰ ਮੁਕੰਮਲ ਕਰਨ ਲਈ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲਏ ਸਨ ਅਤੇ ਬਾਅਦ ਵਿੱਚ ਗੁਰਵਿੰਦਰ ਸਿੰਘ, ਏਐਫਐਸਓ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਭੋਗਪੁਰ ਦੇ ਨਾਮ ‘ਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲਏ ਸਨ।

ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਮਾਨਵ ਭਨੋਟ, ਜੂਨੀਅਰ ਆਡੀਟਰ, ਨੇ ਸ਼ਿਕਾਇਤਕਰਤਾ ਤੋਂ ਆਪਣੇ ਲਈ ਅਤੇ ਨਰਿੰਦਰ ਸਿੰਘ, ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜਲੰਧਰ ਦੇ ਨਾਮ ‘ਤੇ ਸ਼ਿਕਾਇਤਕਰਤਾ ਦੇ ਸ਼ੈਲਰ ਵਿੱਚ ਝੋਨੇ ਦੀ ਸਟੋਰੇਜ ਪੂਰੀ ਕਰਨ ਲਈ ਰਿਸ਼ਵਤ ਵਜੋਂ 50,000 ਰੁਪਏ ਲਏ ਸਨ। ਇਸ ਸਬੰਧੀ ਸ਼ਿਕਾਇਤਕਰਤਾ ਵੱਲੋਂ ਤਿਆਰ ਕੀਤੀਆਂ ਗਈਆਂ ਵੀਡੀਓ ਰਿਕਾਰਡਿੰਗਾਂ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਸਾਬਤ ਕੀਤਾ।

ਇਸ ਸਬੰਧੀ ਇਨ੍ਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Join WhatsApp

Join Now

More

ਫਾਸ਼ੀਵਾਦੀ ਵਿਰੋਧੀ ਫਰੰਟ ਦੇ ਸੱਦੇ ‘ਤੇ DC ਦਫਤਰ ਸਾਹਮਣੇ ਦਿੱਤਾ ਗਿਆ ਰੋਸ ਧਰਨਾ

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ 4 ਜੁਲਾਈ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨਾ ‘ਤੇ ਕੀਤੀ ਜਾਵੇਗੀ ਰੈਲੀ

ਬਦਲੀਆਂ ਲਈ ਸਰਕਾਰੀ ਸਕੂਲਾਂ ਅੰਦਰ ਅਧਿਆਪਕਾਂ ਦੀਆਂ ਪੋਸਟਾਂ ਸੈਕਸ਼ਨ ਨਾ ਹੋਣ ‘ਤੇ ਵੀ ਵਧੇਰੇ ਪੋਸਟਾਂ ਕੀਤੀਆਂ ਸ਼ੋਅ- ਗੌਰਮਿੰਟ ਟੀਚਰਜ਼ ਯੂਨੀਅਨ

ਵੱਡੀ ਖ਼ਬਰ: ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਅਹਿਮ ਮੀਟਿੰਗ- ਮੰਤਰੀ ਨੇ ਤਨਖਾਹਾਂ ਨਾ ਘੱਟ ਕਰਨ ਦੀ ਵਚਨਬੱਧਤਾ ਮੁੜ ਦੁਹਰਾਈ

BIG NEWS: ਪੰਜਾਬ ਸਰਕਾਰ ‘ਲੈਂਡ ਪੂਲਿੰਗ ਪਾਲਿਸੀ’ ਲਿਆਉਣ ਦੀ ਤਿਆਰੀ ‘ਚ! ਕੀਤੀਆਂ ਵੱਡੀਆਂ ਤਬਦੀਲੀਆਂ

ਅਧਿਆਪਕਾਂ ਦੇ ਪੇ-ਕਮਿਸ਼ਨ ਬਕਾਏ ਲਈ DEO ਵੱਲੋਂ ਸਕੂਲਾਂ ਤੋਂ ਰਿਪੋਰਟ ਤਲਬ

Leave a Comment