ਪੰਜਾਬ ਦੇ ਸਰਪੰਚਾਂ ਲਈ ਮਾਨ ਸਰਕਾਰ ਦਾ ਵੱਡਾ ਤੋਹਫ਼ਾ; ਮਾਣਭੱਤਾ ਵਧਾ ਕੇ ਕੀਤਾ ₹10,000 ਪ੍ਰਤੀ ਮਹੀਨਾ
ਸਰਪੰਚਾਂ ਨੂੰ ਹੁਣ ਹਰ ਮਹੀਨੇ ਮਿਲੇਗਾ 10,000 ਰੁਪਏ ਮਾਣਭੱਤਾ- 15 ਅਗਸਤ ਤੋਂ ਪੂਰੇ ਪੰਜਾਬ ਵਿੱਚ ਲਾਗੂ ਹੋਵੇਗਾ ਇਹ ਫ਼ੈਸਲਾ

ਬਠਿੰਡਾ, 24 ਜੂਨ 2026-
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਸਰਪੰਚਾਂ ਲਈ ਇੱਕ ਬਹੁਤ ਹੀ ਵੱਡਾ ਅਤੇ ਇਤਿਹਾਸਕ ਐਲਾਨ ਕੀਤਾ ਗਿਆ ਹੈ। ਬਠਿੰਡਾ ਵਿੱਚ ਆਯੋਜਿਤ ਵਿਸ਼ੇਸ਼ ‘ਸਰਪੰਚ ਮਿਲਣੀ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਮੂਹ ਸਰਪੰਚਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਉਨ੍ਹਾਂ ਦਾ ਮਾਣਭੱਤਾ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸਰਪੰਚਾਂ ਨੂੰ ਇਹ ਵਧਿਆ ਹੋਇਆ 10,000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਆਉਣ ਵਾਲੀ 15 ਅਗਸਤ ਤੋਂ ਮਿਲਣਾ ਸ਼ੁਰੂ ਹੋ ਜਾਵੇਗਾ। ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਦੇ ਹਜ਼ਾਰਾਂ ਪਿੰਡਾਂ ਦੇ ਸਰਪੰਚਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਇਸ ਫ਼ੈਸਲੇ ਦਾ ਲਾਭ ਪੰਜਾਬ ਦੇ ਕਿਸੇ ਇੱਕ ਖੇਤਰ ਨੂੰ ਨਹੀਂ, ਸਗੋਂ ਸੂਬੇ ਦੇ ਸਾਰੇ ਸਰਪੰਚਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਮਿਲੇਗਾ। ਬਠਿੰਡਾ ਵਿੱਚ ਹੋਈ ਇਸ ਸਰਪੰਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਸਰਪੰਚਾਂ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ ਅਤੇ ਉਨ੍ਹਾਂ ਦੇ ਮਾਣ-ਸਤਿਕਾਰ ਨੂੰ ਬਹਾਲ ਰੱਖਣਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ।
ਸਰਕਾਰ ਦੇ ਇਸ ਕਦਮ ਨੂੰ ਪਿੰਡਾਂ ਦੇ ਲੋਕਤੰਤਰ ਅਤੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

















