Monsoon 2026: ਰਾਹਤ ਦੀ ਖ਼ਬਰ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਅਤੇ ਚੱਕਰਵਾਤੀ ਤੂਫ਼ਾਨ ਦੀ ਚੇਤਾਵਨੀ

On: ਜੂਨ 25, 2026 12:25 ਬਾਃ ਦੁਃ

 

Monsoon 2026: ਰਾਹਤ ਦੀ ਖ਼ਬਰ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਅਤੇ ਚੱਕਰਵਾਤੀ ਤੂਫ਼ਾਨ ਦੀ ਚੇਤਾਵਨੀ

ਮੌਸਮ ਵਿਭਾਗ ਦੀ ਭਵਿੱਖਬਾਣੀ- ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਪੱਛਮੀ ਯੂਪੀ ‘ਚ ਪਵੇਗਾ ਮੀਂਹ- ਤੇਜ਼ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ ਮਾਨਸੂਨ; 26 ਜੂਨ ਅਤੇ ਫਿਰ 29-30 ਜੂਨ ਨੂੰ ਮੀਂਹ ਦੇ ਆਸਾਰ

ਨਵੀਂ ਦਿੱਲੀ/ਚੰਡੀਗੜ੍ਹ, 25 ਜੂਨ 2026-

ਗਰਮੀ ਦੇ ਕਹਿਰ ਤੋਂ ਪ੍ਰੇਸ਼ਾਨ ਉੱਤਰੀ ਭਾਰਤ ਦੇ ਲੋਕਾਂ ਲਈ ਮੌਸਮ ਵਿਭਾਗ (IMD) ਵੱਲੋਂ ਇੱਕ ਬੇਹੱਦ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਜੂਨ ਮਹੀਨੇ ਦੇ ਆਖ਼ਰੀ ਦਿਨਾਂ ਵਿੱਚ ਵੀ ਲੋਕਾਂ ਨੂੰ ਭਾਰੀ ਗਰਮੀ ਜਾਂ ਲੂ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਬਲਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਹੋਰ ਸੁਹਾਵਣਾ ਹੋਣ ਜਾ ਰਿਹਾ ਹੈ।

ਮੌਸਮ ਵਿਭਾਗ ਮੁਤਾਬਕ, ਦਿੱਲੀ-ਐਨਸੀਆਰ (Delhi-NCR), ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ (West UP) ਸਮੇਤ ਪੂਰੇ ਉੱਤਰੀ ਭਾਰਤ ਵਿੱਚ ਜੂਨ ਦੇ ਆਖ਼ਰੀ ਹਫ਼ਤੇ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚ ਹਲਕੇ ਤੋਂ ਤੇਜ਼ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਮੀਂਹ ਦੇ ਨਾਲ-ਨਾਲ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦਾ ਅਲਰਟ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਹੈ ਕਿ ਦੇਸ਼ ਵਿੱਚ ਮਾਨਸੂਨ ਵੀ ਬਹੁਤ ਤੇਜ਼ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ ਅਤੇ ਇਹ ਤੇਜ਼ੀ ਨਾਲ ਉੱਤਰ ਪ੍ਰਦੇਸ਼ ਵੱਲ ਵੱਧ ਰਿਹਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੇਗੀ।

ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਬੁਲੇਟਿਨ ਅਨੁਸਾਰ, 24 ਤੋਂ 26 ਜੂਨ ਅਤੇ ਇਸ ਤੋਂ ਬਾਅਦ 29 ਤੋਂ 30 ਜੂਨ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਯੂਪੀ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿੱਚ ਆ ਰਹੀ ਇਸ ਤਬਦੀਲੀ ਨਾਲ ਜੂਨ ਦਾ ਆਖ਼ਰੀ ਹਫ਼ਤਾ ਲੋਕਾਂ ਨੂੰ ਗਰਮੀ ਤੋਂ ਵੱਡੀ ਨਿਜਾਤ ਦਿਵਾਏਗਾ।

 

Join WhatsApp

Join Now

Leave a Comment