Join WhatsApp

Join Now

ਵੱਡੀ ਖ਼ਬਰ: ਗੁਰਦੁਆਰਾ ਸਾਹਿਬ ‘ਚ ਲੱਗੇ CM ਭਗਵੰਤ ਮਾਨ ਦੇ ਬਾਈਕਾਟ ਦੇ ਬੋਰਡ; ਲਿਖਿਆ ਗੁਰੂ ਦੋਖੀ ਨੂੰ ਮੂੰਹ ਨਾ ਲਾਓ

On: June 25, 2026 9:58 AM

 

ਵੱਡੀ ਖ਼ਬਰ: ਗੁਰਦੁਆਰਾ ਸਾਹਿਬ ‘ਚ ਲੱਗੇ CM ਭਗਵੰਤ ਮਾਨ ਦੇ ਬਾਈਕਾਟ ਦੇ ਬੋਰਡ; ਲਿਖਿਆ ਗੁਰੂ ਦੋਖੀ ਨੂੰ ਮੂੰਹ ਨਾ ਲਾਓ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਨੂੰ ’ਗੁਰੂ ਦੋਖੀ’ ਤੇ ‘ਪੰਥ ਵਿਰੋਧੀ’ ਕਰਾਰ ਦਿੱਤੇ ਜਾਣ ਤੋਂ ਬਾਅਦ SGPC ਨੇ ਲਿਆ ਐਕਸ਼ਨ- 

ਸ਼੍ਰੋਮਣੀ ਕਮੇਟੀ ਦੀਆਂ ਹਦਾਇਤਾਂ ‘ਤੇ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਬਾਹਰ ਲਗਾਏ ਗਏ ਵਿਸ਼ੇਸ਼ ਫ਼ਲੈਕਸ ਬੋਰਡ

ਮੁੱਖ ਮੰਤਰੀ ਨਾਲ ਜੁੜੇ ਵਿਵਾਦ ਦੇ ਸਬੰਧ ਵਿੱਚ ਸੰਗਤ ਨੂੰ ਬਾਈਕਾਟ ਕਰਨ ਦੀ ਕੀਤੀ ਗਈ ਅਪੀਲ

ਫ਼ਗਵਾੜਾ, 25 ਜੂਨ 2026- 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਹਦਾਇਤਾਂ ’ਤੇ ਫ਼ਗਵਾੜਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਸੂਖਚੈਨਆਣਾ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਮਾਜਿਕ ਅਤੇ ਧਾਰਮਿਕ ਬਾਈਕਾਟ ਸਬੰਧੀ ਫ਼ਲੈਕਸ ਬੋਰਡ ਲਗਾਏ ਗਏ ਹਨ। ਗੁਰਦੁਆਰਾ ਸਾਹਿਬ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਇਹ ਬੋਰਡ ਸਪੱਸ਼ਟ ਰੂਪ ਵਿੱਚ ਦਿਖਾਈ ਦੇ ਰਹੇ ਹਨ।

ਉਕਤ ਬਾਈਕਾਟ ਦੇ ਬੋਰਡ ਵਿੱਚ ਸੰਗਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਦੇ ਬਾਹਰ ਲੱਗੇ ਇਹ ਬੋਰਡ ਇਸ ਵੇਲੇ ਪੂਰੇ ਇਲਾਕੇ ਸਮੇਤ ਪੰਜਾਬ ਦੇ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਭਾਰੀ ਚਰਚਾ ਅਤੇ ਤਣਾਅ ਦਾ ਵਿਸ਼ਾ ਬਣੇ ਹੋਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ, ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ’ਗੁਰੂ ਦੋਖੀ’ ਅਤੇ ‘ਪੰਥ ਵਿਰੋਧੀ’ ਕਰਾਰ ਦਿੱਤਾ ਗਿਆ ਸੀ। ਇਸੇ ਸਰਵਉੱਚ ਧਾਰਮਿਕ ਆਦੇਸ਼ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਅਧੀਨ ਆਉਂਦੇ ਸਮੂਹ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਇੱਕ ਵਿਸ਼ੇਸ਼ ਲਿਖਤੀ ਮੈਟਰ ਭੇਜ ਕੇ ਬੋਰਡ ਲਗਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਹੋਈ ਇਸ ਅਧਿਕਾਰਤ ਚਿੱਠੀ ਨੂੰ ਮਿਲਣ ਸਾਰ ਹੀ ਗੁਰਦੁਆਰਾ ਸ੍ਰੀ ਸੂਖਚੈਨਆਣਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਇਸ ਨੂੰ ਅਮਲੀ ਰੂਪ ਦੇ ਦਿੱਤਾ। ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਮੁਖੀ ਅਤੇ ਬਾਹਰਲੇ ਹਿੱਸਿਆਂ ਵਿੱਚ ਇਹ ਫ਼ਲੈਕਸ ਬੋਰਡ ਸਥਾਪਤ ਕਰ ਦਿੱਤੇ ਗਏ ਹਨ।

ਇਨ੍ਹਾਂ ਬੋਰਡਾਂ ਉੱਤੇ ਮੁੱਖ ਮੰਤਰੀ ਨਾਲ ਜੁੜੇ ਹਾਲੀਆ ਵਿਵਾਦਾਂ ਦਾ ਹਵਾਲਾ ਦਿੰਦਿਆਂ ਸਿੱਖ ਸੰਗਤ ਨੂੰ ਉਨ੍ਹਾਂ ਦੇ ਬਾਈਕਾਟ ਦੀ ਅਪੀਲ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਜਿੱਥੇ ਸ਼ਰਧਾਲੂਆਂ ਅਤੇ ਆਮ ਲੋਕਾਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ, ਉੱਥੇ ਹੀ ਸੂਬੇ ਦੀ ਸਿਆਸਤ ਵਿੱਚ ਵੀ ਇਸ ਮੁੱਦੇ ਨੂੰ ਲੈ ਕੇ ਗਰਮਾ-ਗਰਮੀ ਵਧਣ ਦੇ ਆਸਾਰ ਨਜ਼ਰ ਆ ਰਹੇ ਹਨ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment