ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਦੀ ਵਿੱਤ ਮੰਤਰੀ ਨਾਲ ਹੋਈ ਪੈਨਲ ਮੀਟਿੰਗ

On: ਜੂਨ 25, 2026 4:26 ਬਾਃ ਦੁਃ

 

ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਦੀ ਵਿੱਤ ਮੰਤਰੀ ਨਾਲ ਹੋਈ ਪੈਨਲ ਮੀਟਿੰਗ

ਚੰਡੀਗੜ੍ਹ, 25 ਜੂਨ 2026:

ਬੀਤੇ ਕੱਲ੍ਹ ਪੰਜਾਬ ਸਿਵਿਲ ਸਕੱਤਰੇਤ ਚੰਡੀਗੜ੍ਹ ਵਿਖੇ ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਪੰਜਾਬ ਦੀ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕੇਡਰ ‘ਚ ਪ੍ਰਮੋਸ਼ਨ ਕੋਟਾ ਵਧਾਉਣ ਦੀ ਮੰਗ ਸੰਬੰਧੀ ਮੀਟਿੰਗ ਹੋਈ।

ਇਸ ਮੀਟਿੰਗ ਵਿੱਚ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਮੀਟਿੰਗ ਵਿੱਚ ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕੇਡਰ ‘ਚ ਪ੍ਰਮੋਸ਼ਨ ਕੋਟਾ ਵਧਾਉਣ ਦੀ ਮੰਗ ਨੂੰ ਦਲੀਲਾਂ ਸਹਿਤ ਮਜ਼ਬੂਤੀ ਨਾਲ ਰੱਖਿਆ ਗਿਆ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਥੇਬੰਦੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਮਸਲੇ ਦੇ ਯੋਗ ਹੱਲ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਯੂਨੀਅਨ ਨੇ ਪਦਉੱਨਤ ਹੋ ਚੁੱਕੇ ਮੁਲਾਜ਼ਮਾਂ ਨੂੰ ਜਲਦ ਸਟੇਸ਼ਨ ਚੋਣ ਕਰਵਾਉਣ ਦੀ ਮੰਗ ਵੀ ਰੱਖੀ। ਇਸ ਮੌਕੇ ‘ਤੇ ਜਥੇਬੰਦੀ ਦੇ ਆਗੂ ਕੁਲਦੀਪ ਸਿੰਘ ਖਿਆਲੀਵਾਲਾ, ਮਨਵਿੰਦਰ ਪਾਲ, ਲਖਵਿੰਦਰ ਸਿੰਘ ਮੌੜ, ਦਰਸ਼ਨ ਸਿੰਘ ਮਾਨਸਾ, ਪ੍ਰਦੀਪ ਕੌਰ ਬਰਾੜ, ਕਰਮਜੀਤ ਕੌਰ ਮੋਗਾ ਆਦਿ ਵੀ ਹਾਜ਼ਰ ਸਨ।

Join WhatsApp

Join Now

More

Punjab Breaking: AAP ਆਗੂ ਅਤੇ SHO ਵਿਚਾਲੇ ਤਿੱਖੀ ਬਹਿਸ; ਵੀਡੀਓ ਬਣਾਉਣ ਨੂੰ ਲੈ ਕੇ ਹੋਇਆ ਵਿਵਾਦ

SIR ਸਰਵੇ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ

ਸਿੱਖਿਆ ਵਿਭਾਗ ਦੀ ਸਾਈਟ ਤੋਂ ਅਧਿਆਪਕਾਂ ਦਾ ਡਾਟਾ ਲੀਕ ਹੋਣ ਦਾ ਖ਼ਦਸ਼ਾ? ਮਿਲ ਰਹੀਆਂ ਅਜਿਹੀਆਂ ਧਮਕੀਆਂ!

ਵੱਡੀ ਖ਼ਬਰ: ਫਿਰੋਜ਼ਪੁਰ ਦੇ ਮਮਦੋਟ ‘ਚ ਚੋਣ ਨਾਮਜ਼ਦਗੀਆਂ ਦੌਰਾਨ ਖ਼ੂਨੀ ਝੜਪ! AAP, ਅਕਾਲੀ ਦਲ ਤੇ ਕਾਂਗਰਸੀ ਵਰਕਰਾਂ ‘ਚ ਚੱਲੀਆਂ ਗੋਲੀਆਂ

ਵੱਡੀ ਖ਼ਬਰ: ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ! ਭੜਕੇ ਯੂਨੀਅਨ ਆਗੂਆਂ ਦਾ ਐਲਾਨ- ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹਲਕੇ ‘ਚ ਕੱਢਾਂਗੇ ਜਲੂਸ

ਵੱਡੀ ਖ਼ਬਰ: ਪੰਜਾਬ ‘ਚ ਸਰਕਾਰੀ ਅਧਿਆਪਕਾ ਨੂੰ ਸਸਪੈਂਡ ਕਰਨ ਦੀ ਧਮਕੀ! ਕਹਿੰਦੇ CM ਹਾਊਸ ਤੋਂ ਬੋਲ ਰਹੇ ਹਾਂ, 50 ਹਜ਼ਾਰ ਭੇਜੋ ਨਹੀਂ ਤਾਂ…!

ਪੰਜਾਬ ‘ਚ ਛੁੱਟੀਆਂ ਵਿਚਾਲੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ! ਰਜਿਸਟ੍ਰੇਸ਼ਨ ਕਰਵਾਉਣਾ ਹੋਇਆ ਲਾਜ਼ਮੀ

Leave a Comment