ਪੰਜਾਬ ਸਰਕਾਰ ਦਾ ਮੁਲਾਜ਼ਮਾਂ ਵਿਰੁੱਧ ਸਖ਼ਤ ਫ਼ੈਸਲਾ; ਧਰਨੇ-ਮੁਜ਼ਾਹਰਿਆਂ ‘ਤੇ ਲਾਈ ਪਾਬੰਦੀ

On: ਜੂਨ 25, 2026 9:51 ਬਾਃ ਦੁਃ

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਵਿਰੁੱਧ ਸਖ਼ਤ ਫ਼ੈਸਲਾ; ਧਰਨੇ-ਮੁਜ਼ਾਹਰਿਆਂ ‘ਤੇ ਲਾਈ ਪਾਬੰਦੀ

ਵੇਦਾਂਤਾ ਪਾਵਰ ਤਲਵੰਡੀ ਸਾਬੋ ਥਰਮਲ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਿਆਂ ਮੁਜ਼ਾਹਰਿਆਂ ‘ਤੇ ਪਾਬੰਦੀ

ਬਣਾਂਵਾਲੀ ਥਰਮਲ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ‘ਤੇ ਪਾਬੰਦੀ

ਮਾਨਸਾ, 25 ਜੂਨ 2026 : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ 31 ਜੁਲਾਈ 2026 ਤੱਕ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ‘ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਲਗਾਏ ਹਨ।

ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਅਕਸਰ ਹੀ ਵੱਖ-ਵੱਖ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿੰਡ ਬਣਾਂਵਾਲੀ ਥਰਮਲ ਪਲਾਂਟ ਦੇ ਮੇਨ ਗੇਟ ‘ਤੇ ਰੋਸ/ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ, ਜਿਸ ਨਾਲ ਜਿੱਥੇ ਤਾਪ ਬਿਜਲੀ ਘਰ ਵਿੱਚ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ, ਉਥੇ ਹੀ ਥਰਮਲ ਪਲਾਂਟ ਦਾ ਕੰਮ-ਕਾਜ ਵੀ ਪ੍ਰਭਾਵਿਤ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਪੰਜਾਬ ਰਾਜ ਦੇ ਮਹੱਤਵਪੂਰਨ ਥਰਮਲ ਪਲਾਂਟਾਂ ਵਿੱਚੋਂ ਇੱਕ ਹੋਣ ਕਰਕੇ ਭਵਿੱਖ ਵਿੱਚ ਜੇਕਰ ਕਿਸੇ ਵੀ ਜੱਥੇਬੰਦੀ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਵਿਖੇ ਰੋਸ ਮੁਜ਼ਾਹਰਾ ਜਾਂ ਧਰਨਾ ਪ੍ਰਦਰਸ਼ਨ ਕਰਨਾ ਹੈ ਤਾਂ ਉਹ ਆਪਣਾ ਰੋਸ ਮੁਜ਼ਾਹਰਾ ਜਾਂ ਧਰਨਾ ਪ੍ਰਦਰਸ਼ਨ ਥਰਮਲ ਪਲਾਂਟ ਤੋਂ 500 ਮੀਟਰ ਦੀ ਦੂਰੀ ‘ਤੇ ਹੀ ਕਰਨ ਤਾਂ ਜੋ ਥਰਮਲ ਪਲਾਂਟ ਦਾ ਕੰਮ ਪ੍ਰਭਾਵਿਤ ਨਾ ਹੋਵੇ।

ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ 31 ਜੁਲਾਈ 2026 ਤੱਕ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ‘ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਲਗਾਏ ਹਨ।

ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਅਕਸਰ ਹੀ ਵੱਖ-ਵੱਖ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿੰਡ ਬਣਾਂਵਾਲੀ ਥਰਮਲ ਪਲਾਂਟ ਦੇ ਮੇਨ ਗੇਟ ‘ਤੇ ਰੋਸ/ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ, ਜਿਸ ਨਾਲ ਜਿੱਥੇ ਤਾਪ ਬਿਜਲੀ ਘਰ ਵਿੱਚ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ, ਉਥੇ ਹੀ ਥਰਮਲ ਪਲਾਂਟ ਦਾ ਕੰਮ-ਕਾਜ ਵੀ ਪ੍ਰਭਾਵਿਤ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਪੰਜਾਬ ਰਾਜ ਦੇ ਮਹੱਤਵਪੂਰਨ ਥਰਮਲ ਪਲਾਂਟਾਂ ਵਿੱਚੋਂ ਇੱਕ ਹੋਣ ਕਰਕੇ ਭਵਿੱਖ ਵਿੱਚ ਜੇਕਰ ਕਿਸੇ ਵੀ ਜੱਥੇਬੰਦੀ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਵਿਖੇ ਰੋਸ ਮੁਜ਼ਾਹਰਾ ਜਾਂ ਧਰਨਾ ਪ੍ਰਦਰਸ਼ਨ ਕਰਨਾ ਹੈ ਤਾਂ ਉਹ ਆਪਣਾ ਰੋਸ ਮੁਜ਼ਾਹਰਾ ਜਾਂ ਧਰਨਾ ਪ੍ਰਦਰਸ਼ਨ ਥਰਮਲ ਪਲਾਂਟ ਤੋਂ 500 ਮੀਟਰ ਦੀ ਦੂਰੀ ‘ਤੇ ਹੀ ਕਰਨ ਤਾਂ ਜੋ ਥਰਮਲ ਪਲਾਂਟ ਦਾ ਕੰਮ ਪ੍ਰਭਾਵਿਤ ਨਾ ਹੋਵੇ।

Join WhatsApp

Join Now

Leave a Comment