Join WhatsApp

Join Now

ਵੱਡੀ ਖ਼ਬਰ: ਸੁਖਬੀਰ ਬਾਦਲ ਵੱਲੋਂ ਇੱਕ ਹਲਕੇ ਦਾ ਜਥੇਬੰਦਕ ਢਾਂਚਾ ਭੰਗ

On: June 27, 2026 12:18 PM

 

 

ਵੱਡੀ ਖ਼ਬਰ: ਸੁਖਬੀਰ ਬਾਦਲ ਵੱਲੋਂ ਇੱਕ ਹਲਕੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਦਾ ਵੱਡਾ ਫੈਸਲਾ: ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਕਾਦੀਆਂ ਦਾ ਜਥੇਬੰਦਕ ਢਾਂਚਾ ਭੰਗ- ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ‘ਤੇ ਲਿਆ ਗਿਆ ਵੱਡਾ ਸੰਗਠਨਾਤਮਕ ਫੈਸਲਾ

ਹਲਕੇ ਦੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਜਲਦ ਕੀਤਾ ਜਾਵੇਗਾ ਨਵੇਂ ਢਾਂਚੇ ਦਾ ਗਠਨ- ਪਾਰਟੀ ਦੇ ਮੁੱਖ ਦਫ਼ਤਰ ਤੋਂ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 27 ਜੂਨ 2026:

ਅਕਾਲੀ ਦਲ ਦੇ ਅੰਦਰੂਨੀ ਸੰਗਠਨ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ।

ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਅਧਿਕਾਰਤ ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹਾਈਕਮਾਂਡ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਭੰਗ ਕਰਨ ਦਾ ਫੈਸਲਾ ਲਿਆ ਗਿਆ ਹੈ।

ਜਲਦ ਹੋਵੇਗਾ ਨਵੇਂ ਢਾਂਚੇ ਦਾ ਐਲਾਨ- ਡਾ. ਚੀਮਾ

ਡਾ. ਦਲਜੀਤ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਪਾਰਟੀ ਨੂੰ ਹਲਕੇ ਵਿੱਚ ਹੋਰ ਮਜ਼ਬੂਤ ਕਰਨ ਲਈ ਅਤੇ ਨਵੇਂ ਸਮੀਕਰਨਾਂ ਤਹਿਤ ਹਲਕਾ ਕਾਦੀਆਂ ਦੇ ਨਵੇਂ ਜਥੇਬੰਦਕ ਢਾਂਚੇ ਦਾ ਗਠਨ ਬਹੁਤ ਜਲਦ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਨਵੇਂ ਅਹੁਦੇਦਾਰਾਂ ਅਤੇ ਜਥੇਬੰਦਕ ਢਾਂਚੇ ਦਾ ਐਲਾਨ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨਾਲ ਵਿਸਥਾਰਪੂਰਵਕ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਜਲਦੀ ਹੀ ਜਨਤਕ ਕਰ ਦਿੱਤਾ ਜਾਵੇਗਾ।

ਸਿਆਸੀ ਹਲਕਿਆਂ ਵਿੱਚ ਇਸ ਕਦਮ ਨੂੰ ਪਾਰਟੀ ਦੇ ਪੁਨਰਗਠਨ ਅਤੇ ਆਉਣ ਵਾਲੀਆਂ ਸਿਆਸੀ ਚੁਣੌਤੀਆਂ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment