Join WhatsApp

Join Now

ਕੀ ਭਾਜਪਾ ਨਾਲ ਸੌਦਾ ਹੋਇਆ? ਪੰਜਾਬ ‘ਚ AAP ਸਰਕਾਰ ਵੱਲੋਂ VB-G-RAMG ਸਕੀਮ ਲਾਗੂ ਕਰਨ ਤੇ ਵੜਿੰਗ ਨੇ ਚੁੱਕੇ ਸਵਾਲ

On: June 27, 2026 4:07 PM

 

ਕੀ ਭਾਜਪਾ ਨਾਲ ਸੌਦਾ ਹੋਇਆ? ਪੰਜਾਬ ‘ਚ AAP ਸਰਕਾਰ ਵੱਲੋਂ VB-G-RAMG ਸਕੀਮ ਲਾਗੂ ਕਰਨ ਤੇ ਵੜਿੰਗ ਨੇ ਚੁੱਕੇ ਸਵਾਲ

ਪੁੱਛਿਆ: ਵਿਸ਼ੇਸ਼ ਸੈਸ਼ਨ ਵਿੱਚ ਸਕੀਮ ਨੂੰ ਰੱਦ ਕਰਨ ਵਾਲੇ ਮਤੇ ਦਾ ਕੀ ਬਣਿਆ

ਚੰਡੀਗੜ੍ਹ, 27 ਜੂਨ 2026-  ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਤੋਂ ਪੁੱਛਿਆ ਹੈ ਕਿ ਆਖਿਰਕਾਰ ਭਾਜਪਾ ਨਾਲ ਕਿਹੜੇ ਸੌਦੇ ਜਾਂ ਸਮਝੌਤੇ ਤਹਿਤ ਉਸਨੇ ‘ਗਾਰੰਟੀ ਫ਼ਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ-ਗ੍ਰਾਮੀਣ (ਵੀਬੀ ਜੀ ਰਾਮਜੀ) ਸਕੀਮ ਨੂੰ ਪੰਜਾਬ ਵਿੱਚ ਲਾਗੂ ਕੀਤਾ ਹੈ।

ਜਦਕਿ ਇਸੇ ਸਕੀਮ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਤਾ ਪਾਸ ਕੀਤਾ ਗਿਆ ਸੀ। ਜਿਸ ਤੋਂ ਬਾਅਦ, ਉਨ੍ਹਾਂ ਨੇ ਸਰਕਾਰ ਤੋਂ ਸਵਾਲ ਕੀਤਾ ਹੈ ਕਿ ਆਖਿਰਕਾਰ ਇਹ ਕਿਹੜਾ ਸੌਦਾ ਹੈ?

ਸੂਬਾ ਕਾਂਗਰਸ ਪ੍ਰਧਾਨ ਨੇ ਖ਼ੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੇ 30 ਦਸੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਵੀਬੀ ਜੀ ਰਾਮਜੀ ਸਕੀਮ ਨੂੰ ਰੱਦ ਕਰਨ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਸੀ।

ਲੇਕਿਨ ਹੈਰਾਨੀ ਵਾਲੀ ਗੱਲ ਹੈ ਕਿ ਕੱਲ੍ਹ ਹੀ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ, ਜਿਸ ਨਾਲ ਉਸਨੇ ਆਪਣੇ ਹੀ ਪਾਸ ਕੀਤੇ ਮਤੇ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦਾ ਸਮਾਂ ਜਿੰਨਾ ਹੈਰਾਨ ਕਰਨ ਵਾਲਾ ਹੈ, ਉਨਾ ਹੀ ਮਹੱਤਵਪੂਰਨ ਵੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਇਸ ਸਕੀਮ ਨੂੰ ਅਚਾਨਕ ਲਾਗੂ ਕਰਨ ਦਾ ਸਬੰਧ ਮੁੱਖ ਮੰਤਰੀ ਨਾਲ ਜੁੜੇ ਮੌਜੂਦਾ ਵਿਵਾਦ ਨਾਲ ਹੈ?

ਉਨ੍ਹਾਂ ਨੇ ਪੁੱਛਿਆ ਕਿ ਕੀ ਆਪਣੀ ਪਾਰਟੀ ਦੇ ਅੰਦਰ ਅਤੇ ਬਾਹਰੋਂ ਘਿਰੇ ਹੋਏ ਮੁੱਖ ਮੰਤਰੀ ਭਾਜਪਾ ਨਾਲ ਸਮਝੌਤਾ ਕਰਕੇ ਆਪਣੇ ਲਈ ਰਾਹਤ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ? ਨਹੀਂ ਤਾਂ, ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦਾ ਕੋਈ ਜਾਇਜ਼ ਕਾਰਨ ਨਜ਼ਰ ਨਹੀਂ ਆਉਂਦਾ ਹੈ, ਜਦਕਿ ਸੂਬੇ ਦੀ ਵਿਧਾਨ ਸਭਾ ਪਹਿਲਾਂ ਹੀ ਸਰਬਸੰਮਤੀ ਨਾਲ ਇਸ ਨੂੰ ਰੱਦ ਕਰਨ ਦਾ ਮਤਾ ਪਾਸ ਕਰ ਚੁੱਕੀ ਸੀ।

ਉਨ੍ਹਾਂ ਨੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਕੀ ਉਹ ਪੰਜਾਬ ਵਿੱਚ ਵੀਬੀ ਜੀ ਰਾਮਜੀ ਸਕੀਮ ਲਾਗੂ ਕਰਨ ਦੇ ਭਗਵੰਤ ਮਾਨ ਦੇ ਫ਼ੈਸਲੇ ਨਾਲ ਸਹਿਮਤ ਹਨ? ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕੇਜਰੀਵਾਲ ਨੂੰ ਆਪਣੀ ਚੁੱਪੀ ਤੋੜ ਕੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਨਹੀਂ ਤਾਂ, ਇਹ ਗੱਲ ਪੱਕੀ ਹੋ ਜਾਵੇਗੀ ਕਿ ਆਮ ਆਦਮੀ ਪਾਰਟੀ ਨੇ ਭਾਜਪਾ ਨਾਲ ਕੋਈ ਮੌਕਾਪ੍ਰਸਤ ਸੌਦਾ ਕੀਤਾ ਹੋਇਆ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment