ਵੱਡੀ ਖ਼ਬਰ: ਪੰਜਾਬ ਸਮੇਤ ਉੱਤਰ ਭਾਰਤ ‘ਚ ਭੂਚਾਲ ਦੇ ਝਟਕੇ!
ਚੰਡੀਗੜ੍ਹ, 27 ਜੂਨ 2026:

ਅੱਜ ਸ਼ਾਮ ਪੰਜਾਬ ਅਤੇ ਚੰਡੀਗੜ੍ਹ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਸ਼ਾਮ 7 ਵੱਜ ਕੇ 4 ਮਿੰਟ ‘ਤੇ ਮਹਿਸੂਸ ਕੀਤੇ ਗਏ।
ਚੰਡੀਗੜ੍ਹ ਅਤੇ ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ ਵਿੱਚ ਵੀ ਭੂਚਾਲ ਦੇ ਝਟਕੇ ਲੱਗਣ ਦੀ ਸੂਚਨਾ ਹੈ। ਝਟਕੇ ਮਹਿਸੂਸ ਹੁੰਦੇ ਹੀ ਲੋਕ ਸਾਵਧਾਨੀ ਵਜੋਂ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲ ਆਏ।
ਫਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।















