Join WhatsApp

Join Now

CM ਮਾਨ ਨੇ ਇਸ ਹਲਕੇ ਲਈ ਕੀਤਾ ਵੱਡਾ ਐਲਾਨ; ਕਿਹਾ- ਹੁਣ ਇੱਕੋ ਛੱਤ ਥੱਲੇ ਬੈਠਣਗੇ ਸਾਰੇ ਵਿਭਾਗਾਂ ਦੇ ਅਫ਼ਸਰ!

On: June 28, 2026 2:05 PM

 

CM ਮਾਨ ਨੇ ਇਸ ਹਲਕੇ ਲਈ ਕੀਤਾ ਵੱਡਾ ਐਲਾਨ; ਕਿਹਾ- ਹੁਣ ਇੱਕੋ ਛੱਤ ਥੱਲੇ ਬੈਠਣਗੇ ਸਾਰੇ ਵਿਭਾਗਾਂ ਦੇ ਅਫ਼ਸਰ!

ਗੁਰਦਾਸਪੁਰ ਦੇ ਕਾਦੀਆਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ; ਕਾਦੀਆਂ ਨੂੰ ਸਬ-ਡਿਵੀਜ਼ਨ ਬਣਾਉਣ ਦੀ ਕੀਤੀ ਘੋਸ਼ਣਾ- ਕਾਦੀਆਂ ਹਲਕੇ ਨੂੰ ਮਿਲਿਆ ਨਵਾਂ ਸੇਵਾਦਾਰ, ਸੀਨੀਅਰ ‘ਆਪ’ ਆਗੂ ਗੁਰਇਕਬਾਲ ਸਿੰਘ ਮਾਹਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਕਾਦੀਆਂ/ਗੁਰਦਾਸਪੁਰ, 28 ਜੂਨ 2026-

ਗੁਰਦਾਸਪੁਰ ਜ਼ਿਲ੍ਹੇ ਦੇ ਇਤਿਹਾਸਕ ਹਲਕਾ ਕਾਦੀਆਂ ਦੇ ਨਿਵਾਸੀਆਂ ਲਈ ਇੱਕ ਬਹੁਤ ਵੱਡੀ ਅਤੇ ਖ਼ੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਇਸ ਨੂੰ ਅਧਿਕਾਰਤ ਤੌਰ ‘ਤੇ ਸਬ-ਡਿਵੀਜ਼ਨ (ਉਪ-ਮੰਡਲ) ਬਣਾਉਣ ਦਾ ਇੱਕ ਵੱਡਾ ਐਲਾਨ ਕੀਤਾ ਹੈ।

ਇਸ ਇਤਿਹਾਸਕ ਫੈਸਲੇ ਨਾਲ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਾਦੀਆਂ ਹਲਕੇ ਦੀ ਕਮਾਨ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਅਤੇ ਨਿਸ਼ਠਾਵਾਨ ਆਗੂ ਗੁਰਇਕਬਾਲ ਸਿੰਘ ਮਾਹਲ ਦੇ ਹੱਥਾਂ ਵਿੱਚ ਸੌਂਪਦਿਆਂ ਉਨ੍ਹਾਂ ਨੂੰ ਇਲਾਕੇ ਦਾ ਨਵਾਂ ਸੇਵਾਦਾਰ ਨਿਯੁਕਤ ਕੀਤਾ ਹੈ।

ਮੁੱਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਹੁਣ ਮਾਹਲ ਸਾਹਿਬ ਨੂੰ ਪੂਰੀਆਂ ਪਾਵਰਾਂ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਇਨ੍ਹਾਂ ਅਧਿਕਾਰਾਂ ਦੀ ਵਰਤੋਂ ਨਾਲ ਕਾਦੀਆਂ ਹਲਕੇ ਦੇ ਪਿਛਲੇ ਲੰਮੇ ਸਮੇਂ ਤੋਂ ਰੁਕੇ ਹੋਏ ਸਾਰੇ ਵਿਕਾਸ ਕਾਰਜਾਂ ਅਤੇ ਲੋਕਾਂ ਦੇ ਕੰਮਾਂ-ਕਾਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਨੇਪਰੇ ਚਾੜ੍ਹਿਆ ਜਾਵੇਗਾ।

ਕਾਦੀਆਂ ਨੂੰ ਸਬ-ਡਿਵੀਜ਼ਨ ਦਾ ਦਰਜਾ ਮਿਲਣ ਦੇ ਫਾਇਦਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਇਲਾਕੇ ਦੇ ਲੋਕਾਂ ਨੂੰ ਆਪਣੇ ਪ੍ਰਸ਼ਾਸਨਿਕ ਕੰਮਾਂ ਲਈ ਦੂਰ-ਦੁਰਾਡੇ ਦੇ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਹੁਣ ਕਾਦੀਆਂ ਵਿੱਚ ਹੀ ‘ਇੱਕੋ ਛੱਤ ਥੱਲੇ’ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਉਪਲਬਧ ਰਿਹਾ ਕਰਨਗੇ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਵੱਡੀ ਬਚਤ ਹੋਵੇਗੀ ਅਤੇ ਸਰਕਾਰੀ ਸੇਵਾਵਾਂ ਆਸਾਨੀ ਨਾਲ ਮੁਹੱਈਆ ਹੋਣਗੀਆਂ।

ਮੁੱਖ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਕਾਦੀਆਂ ਹਲਕੇ ਦੇ ‘ਆਪ’ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਨ੍ਹਾਂ ਨੇ ਇਸ ਇਤਿਹਾਸਕ ਤੋਹਫ਼ੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਦਿਲੋਂ ਧੰਨਵਾਦ ਕੀਤਾ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment