Join WhatsApp

Join Now

ਪੰਜਾਬ ਕਾਂਗਰਸ ‘ਚ ਫੇਰਬਦਲ ਦੀ ਤਿਆਰੀ! ਅਗਲੇ 2-3 ਦਿਨਾਂ ‘ਚ ਹਾਈਕਮਾਂਡ ਲੈ ਸਕਦੀ ਵੱਡਾ ਫੈਸਲਾ

On: June 29, 2026 6:08 PM

 

ਪੰਜਾਬ ਕਾਂਗਰਸ ‘ਚ ਫੇਰਬਦਲ ਦੀ ਤਿਆਰੀ! ਅਗਲੇ 2-3 ਦਿਨਾਂ ‘ਚ ਹਾਈਕਮਾਂਡ ਲੈ ਸਕਦੀ ਵੱਡਾ ਫੈਸਲਾ

ਚੰਡੀਗੜ੍ਹ, 29 ਜੂਨ 2026

ਪੰਜਾਬ ਕਾਂਗਰਸ ਦੇ ਸੰਗਠਨ ਵਿੱਚ ਵੱਡੇ ਬਦਲਾਅ ਦੀਆਂ ਚੱਲ ਰਹੀਆਂ ਅਟਕਲਾਂ ਦਰਮਿਆਨ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਵਰਕਿੰਗ ਕਮੇਟੀ (CWC) ਦੇ ਮੈਂਬਰ ਵਿਜੇ ਇੰਦਰ ਸਿੰਗਲਾ ਨੇ ਸੋਮਵਾਰ ਨੂੰ ਸੰਕੇਤ ਦਿੱਤੇ ਹਨ ਕਿ ਪਾਰਟੀ ਹਾਈਕਮਾਂਡ ਅਗਲੇ ਦੋ-ਤਿੰਨ ਦਿਨਾਂ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਜਥੇਬੰਦਕ ਢਾਂਚੇ ਬਾਰੇ ਫ਼ੈਸਲੇ ਦਾ ਐਲਾਨ ਕਰ ਸਕਦੀ ਹੈ।

ਪੰਜਾਬ ਕਾਂਗਰਸ ਵਿੱਚ ਹੋਣ ਵਾਲੀ ਫੇਰਬਦਲ ਅਤੇ ਨਵੀਆਂ ਨਿਯੁਕਤੀਆਂ ਨੂੰ ਲੈ ਕੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਵਿਜੇ ਇੰਦਰ ਸਿੰਗਲਾ ਨੇ ਕਿਹਾ, “ਸ਼ਾਇਦ ਪਾਰਟੀ ਹਾਈਕਮਾਂਡ ਅਗਲੇ ਦੋ-ਤਿੰਨ ਦਿਨਾਂ ਵਿੱਚ ਉਹ ਐਲਾਨ ਕਰ ਦੇਵੇਗੀ ਜਿਸ ਦਾ ਤੁਸੀਂ ਸਾਰੇ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹੋ।”

ਪੰਜਾਬ ਕਾਂਗਰਸ ਦੀ ਲੀਡਰਸ਼ਿਪ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਮੰਥਨ ਚੱਲ ਰਿਹਾ ਸੀ, ਜਿਸ ‘ਤੇ ਹੁਣ ਅੰਤਿਮ ਮੋਹਰ ਲੱਗਣ ਦੀ ਉਮੀਦ ਹੈ।

ਵਿਜੇ ਇੰਦਰ ਸਿੰਗਲਾ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਸਿਆਸਤ ਦੀਆਂ ਨਜ਼ਰਾਂ ਦਿੱਲੀ ਸਥਿਤ ਕਾਂਗਰਸ ਹਾਈਕਮਾਂਡ ਦੇ ਅਗਲੇ ਕਦਮ ‘ਤੇ ਟਿਕ ਗਈਆਂ ਹਨ। ਇਸ ਐਲਾਨ ਤੋਂ ਬਾਅਦ ਪਾਰਟੀ ਦੇ ਅੰਦਰੂਨੀ ਹਲਕਿਆਂ ਅਤੇ ਦਾਅਵੇਦਾਰਾਂ ਵਿੱਚ ਹਲਚਲ ਹੋਰ ਤੇਜ਼ ਹੋ ਗਈ ਹੈ।

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment