Join WhatsApp

Join Now

ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ; ਪੜ੍ਹੋ ਹੋਰਨਾਂ ਟੀਮ ਮੈਬਰਾਂ ਦੇ ਨਾਮ!

On: June 29, 2026 10:33 PM

 

ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ; ਪੜ੍ਹੋ ਹੋਰਨਾਂ ਟੀਮ ਮੈਬਰਾਂ ਦੇ ਨਾਮ!

ਚੰਡੀਗੜ੍ਹ, 29 ਜੂਨ 2026:

ਆਲ ਇੰਡੀਆ ਯੂਥ ਕਾਂਗਰਸ ਨੇ ਸੋਮਵਾਰ ਨੂੰ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਸ਼ੁਭਮ ਦੇਵਗਨ ਨੂੰ ਤੁਰੰਤ ਪ੍ਰਭਾਵ ਤੋਂ ਪੰਜਾਬ ਯੂਥ ਕਾਂਗਰਸ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿੱਬ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ, ਗਗਨਦੀਪ ਸਿੰਘ ਨੂੰ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦਾ ਸੀਨੀਅਰ ਮੀਤ ਪ੍ਰਧਾਨ (Senior Vice President) ਅਤੇ ਕਰਨਵੀਰ ਸਿੰਘ ਢਿੱਲੋਂ ਨੂੰ ਮੀਤ ਪ੍ਰਧਾਨ (Vice President) ਨਾਮਜ਼ਦ ਕੀਤਾ ਗਿਆ ਹੈ। ਇਹ ਸਾਰੀਆਂ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ।

ਜਾਰੀ ਕੀਤੇ ਗਏ ਆਦੇਸ਼ਾਂ ਵਿੱਚ ਇੰਡੀਅਨ ਯੂਥ ਕਾਂਗਰਸ ਨੇ ਉਮੀਦ ਜਤਾਈ ਹੈ ਕਿ ਨਵੇਂ ਨਿਯੁਕਤ ਕੀਤੇ ਗਏ ਆਗੂ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੇ ਦਾਇਰੇ ਨੂੰ ਵਧਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਜਾਰੀ ਕੀਤੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ, “ਯੂਥ ਕਾਂਗਰਸ ਨੂੰ ਪੂਰਾ ਭਰੋਸਾ ਹੈ ਕਿ ਇਹ ਆਗੂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਯੋਗ ਤੇ ਗਤੀਸ਼ੀਲ ਅਗਵਾਈ ਹੇਠ ਯੂਥ ਕਾਂਗਰਸ ਦੇ ਨਾਲ-ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਪੂਰਾ ਸਮਾਂ ਅਤੇ ਊਰਜਾ ਲਗਾਉਣਗੇ।”

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment