Join WhatsApp

Join Now

ਅਕਾਲੀ-ਭਾਜਪਾ ਨੂੰ ਲੱਗਿਆ ਜ਼ਬਰਦਸਤ ਝਟਕਾ; ਕਈ ਪ੍ਰਮੁੱਖ ਆਗੂ ਸੈਂਕੜੇ ਸਮਰਥਕਾਂ ਸਮੇਤ AAP ‘ਚ ਸ਼ਾਮਲ

On: June 30, 2026 7:24 PM

 

ਅਕਾਲੀ-ਭਾਜਪਾ ਨੂੰ ਲੱਗਿਆ ਜ਼ਬਰਦਸਤ ਝਟਕਾ; ਕਈ ਪ੍ਰਮੁੱਖ ਆਗੂ ਸੈਂਕੜੇ ਸਮਰਥਕਾਂ ਸਮੇਤ AAP ‘ਚ ਸ਼ਾਮਲ

ਜਲੰਧਰ ਕੈਂਟ ਖੇਤਰ ਵਿੱਚ ਅਕਾਲੀ-ਭਾਜਪਾ ਦੇ ਮਜ਼ਬੂਤ ​​ਥੰਮ੍ਹ ਮੰਨੇ ਜਾਣ ਵਾਲੇ ਲੀਡਰਾਂ ਨੇ ਫੜਿਆ AAP ਦਾ ਪੱਲਾ; CM ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੇ ਸਾਰਿਆਂ ਦਾ ਕੀਤਾ ਰਸਮੀ ਸਵਾਗਤ, ਬੋਲੇ- “ਨਵੇਂ ਸਾਥੀਆਂ ਨੂੰ ਮਿਲੇਗਾ ਪੂਰਾ ਮਾਣ-ਸਤਿਕਾਰ”

ਜਲੰਧਰ, 30 ਜੂਨ 2026-

ਜਲੰਧਰ ਦੇ ਸਿਆਸੀ ਹਲਕਿਆਂ ਤੋਂ ਇਸ ਵੇਲੇ ਦੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਮ ਆਦਮੀ ਪਾਰਟੀ (AAP) ਨੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ। ਜਲੰਧਰ ਕੈਂਟ ਖੇਤਰ ਵਿੱਚ ਦੋਵਾਂ ਰਵਾਇਤੀ ਪਾਰਟੀਆਂ ਦੇ ਮਜ਼ਬੂਤ ​​ਥੰਮ੍ਹ ਅਤੇ ਜ਼ਮੀਨੀ ਪੱਧਰ ‘ਤੇ ਵੱਡਾ ਆਧਾਰ ਰੱਖਣ ਵਾਲੇ ਕਈ ਪ੍ਰਮੁੱਖ ਆਗੂ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਸਮੇਤ ਅਕਾਲੀ-ਭਾਜਪਾ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. (OSD) ਰਾਜਬੀਰ ਸਿੰਘ ਘੁੰਮਣ ਨੇ ਇਨ੍ਹਾਂ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਰਸਮੀ ਤੌਰ ’ਤੇ ਪਾਰਟੀ ਦੀ ਮੈਂਬਰਸ਼ਿਪ ਦਿਵਾਈ ਅਤੇ ਸਾਰਿਆਂ ਦਾ ‘ਆਪ’ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਮੁੱਖ ਮਕਸਦ ਪੰਜਾਬ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ, ਇਹੀ ਵਜ੍ਹਾ ਹੈ ਕਿ ਸੂਬੇ ਦੇ ਕੋਨੇ-ਕੋਨੇ ਤੋਂ ਸਤਿਕਾਰਤ ਅਤੇ ਤਜ਼ਰਬੇਕਾਰ ਆਗੂ ਲਗਾਤਾਰ ‘ਆਪ’ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਨ੍ਹਾਂ ਦੇ ਸਹਿਯੋਗ ਨਾਲ ਜਲੰਧਰ ਖੇਤਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਦਿੱਗਜ ਚਿਹਰਿਆਂ ਵਿੱਚ ਮੁੱਖ ਤੌਰ ’ਤੇ ਸਰਪੰਚ ਲਵਪ੍ਰੀਤ (ਹਲਕਾ ਪ੍ਰਧਾਨ ਕੈਂਟ, ਸ਼੍ਰੋਮਣੀ ਅਕਾਲੀ ਦਲ), ਆਰੀਅਨ ਭੱਟੀ (ਯੂਥ ਪ੍ਰਧਾਨ, ਕੈਂਟ ਬੋਰਡ ਜਲੰਧਰ, ਭਾਜਪਾ), ਪਾਲ ਰਾਮ ਭੱਟੀ (ਚੇਅਰਮੈਨ ਭਵਦਾਸ ਐਸਸੀ ਕਮਿਊਨਿਟੀ ਅਤੇ ਪੀਐਸਪੀਸੀਐਲ ਦੇ ਸੇਵਾਮੁਕਤ ਐਸਡੀਓ), ਹਰਸ਼ ਭਾਰਦਵਾਜ (ਜ਼ਿਲ੍ਹਾ ਬੁਲਾਰੇ, ਭਾਜਪਾ), ਰਮੇਸ਼ ਪਾਲ (ਜ਼ਿਲ੍ਹਾ ਜਨਰਲ ਸਕੱਤਰ, ਭਾਜਪਾ), ਮੋਹਿਤਪ੍ਰੀਤ ਸਿੰਘ (ਯੂਥ ਵਾਈਸ ਪ੍ਰਧਾਨ, ਭਾਜਪਾ), ਸ਼੍ਰੋਮਣੀ ਅਕਾਲੀ ਦਲ ਦੇ ਪੰਚਾਇਤ ਮੈਂਬਰ ਵਿਜੇ ਕੁਮਾਰ, ਰਾਜ ਰਾਣੀ ਅਤੇ ਅਮਰਜੀਤ ਵਿਸ਼ੇਸ਼ ਤੌਰ ‘ਤੇ ਸ਼ਾਮਲ ਹਨ।

ਰਵਾਇਤੀ ਪਾਰਟੀਆਂ ਦੀ ਗੁੱਟਬਾਜ਼ੀ ਤੋਂ ਸਨ ਪ੍ਰੇਸ਼ਾਨ

ਪਾਰਟੀ ਵਿੱਚ ਸ਼ਾਮਲ ਹੋਏ ਤਮਾਮ ਆਗੂਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਉਹ ਆਪਣੀਆਂ ਪੁਰਾਣੀਆਂ ਰਵਾਇਤੀ ਪਾਰਟੀਆਂ ਦੀ ਆਪਸੀ ਗੁੱਟਬਾਜ਼ੀ ਅਤੇ ਲੋਕ-ਵਿਰੋਧੀ ਵਤੀਰੇ ਤੋਂ ਬੇਹੱਦ ਨਿਰਾਸ਼ ਹੋ ਚੁੱਕੇ ਸਨ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਾਫ਼-ਸੁਥਰੀ, ਇਮਾਨਦਾਰ ਅਤੇ ਲੋਕ-ਪੱਖੀ ਕਾਰਜਸ਼ੈਲੀ ਤੋਂ ਬੇਹੱਦ ਪ੍ਰਭਾਵਿਤ ਹਨ। ਨਵੇਂ ਸ਼ਾਮਲ ਹੋਏ ਆਗੂਆਂ ਨੇ ਹਾਈਕਮਾਂਡ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਸਕੀਮਾਂ ਨੂੰ ਹਰ ਗਰੀਬ ਅਤੇ ਲੋੜਵੰਦ ਦੇ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਨਿਸ਼ਠਾ ਤੇ ਇਮਾਨਦਾਰੀ ਨਾਲ ਕੰਮ ਕਰਨਗੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment