Join WhatsApp

Join Now

ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ‘ਚ ਤਬਦੀਲੀ ਬਾਰੇ ਅਹਿਮ ਪੱਤਰ ਜਾਰੀ

On: June 30, 2026 9:57 PM

 

ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ‘ਚ ਤਬਦੀਲੀ ਬਾਰੇ ਅਹਿਮ ਪੱਤਰ ਜਾਰੀ

ਪੰਜਾਬ ਨੈੱਟਵਰਕ

ਚੰਡੀਗੜ੍ਹ, 30 ਜੂਨ 2026- ਪੰਜਾਬ ਵਿੱਚ ਸਮੂਹ ਸਕੂਲ ਛੁੱਟੀਆਂ ਖ਼ਤਮ ਤੋਂ ਬਾਅਦ ਖੋਲਣ ਜਾ ਰਹੇ ਨੇ। ਸਕੂਲ ਖੁੱਲਣ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਮੇਂ ਦੀ ਤਬਦੀਲੀ ਬਾਰੇ ਇੱਕ ਨਵਾਂ ਪੱਤਰ ਅੱਜ ਜਾਰੀ ਕੀਤਾ ਗਿਆ ਹੈ।

ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੈਂਡਰੀ ਸਕੂਲਾਂ ਦਾ ਸਮਾਂ ਵੀ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਹੋਵੇਗਾ।

ਇਸ ਦੇ ਨਾਲ ਹੀ ਵਿਭਾਗ ਨੇ ਡਬਲ ਸ਼ਿਫਟ ਵਾਲੇ ਸਕੂਲਾਂ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਸਕੂਲਾਂ ਦੇ ਖੁੱਲਣ ਅਤੇ ਬੰਦ ਹੋਣ ਬਾਰੇ ਨਵੇਂ ਆਦੇਸ਼ ਦਿੱਤੇ ਹਨ। ਡਬਲ ਸ਼ਿਫਟ ਵਾਲੇ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਲੱਗਿਆ ਕਰਨਗੇ, ਜਦੋਂ ਕਿ ਸ਼ਾਮ ਦੀ ਸ਼ਿਫਟ ਦੁਪਹਿਰ 12:30 ਵਜੇ ਤੋਂ ਲੈ ਕੇ ਸ਼ਾਮ 5:30 ਵਜੇ ਹੋਵੇਗੀ।

ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਸਮੇਂ ਵਿੱਚ ਇਹ ਤਬਦੀਲੀ 30 ਸਤੰਬਰ ਤੱਕ ਕਰਨ ਦਾ ਫੈਸਲਾ ਕੀਤਾ ਹੈ, ਇਕ ਅਕਤੂਬਰ ਤੋਂ ਨਵੇਂ ਟਾਈਮ ਟੇਬਲ ਦੇ ਨਾਲ ਸਕੂਲ ਖੁੱਲਣਗੇ। ਹਾਲਾਂਕਿ 30 ਸਤੰਬਰ ਤੱਕ ਸਕੂਲਾਂ ਦੇ ਸਮੇਂ ਵਿੱਚ ਕੋਈ ਵੀ ਤਬਦੀਲੀ ਹੋਣ ਦੀ ਸੰਭਾਵਨਾ ਨਹੀਂ ਹੈ, ਹਾਲਾਂਕਿ ਕੁਦਰਤੀ ਆਫਤਾਂ ਜਾਂ ਫਿਰ ਕੋਈ ਹੋਰ ਸਮੱਸਿਆ ਪੈ ਜਾਣ ਕਾਰਨ, ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੇ ਨਾਲ ਨਾਲ ਛੁੱਟੀਆਂ ਵਿੱਚ ਵਾਧਾ ਹੋ ਸਕਦਾ ਹੈ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

Leave a Comment