Join WhatsApp

Join Now

ਵੱਡੀ ਰਾਹਤ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਗਿਰਾਵਟ

On: July 1, 2026 11:03 AM

 

ਵੱਡੀ ਰਾਹਤ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਗਿਰਾਵਟ

ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 183.50 ਰੁਪਏ ਦੀ ਵੱਡੀ ਕਟੌਤੀ- 1 ਜੁਲਾਈ ਤੋਂ ਦੇਸ਼ ਭਰ ਵਿੱਚ ਲਾਗੂ ਹੋਈਆਂ ਨਵੀਆਂ ਦਰਾਂ

ਨਵੀਂ ਦਿੱਲੀ, 1 ਜੁਲਾਈ 2026- 

ਨਵੇਂ ਮਹੀਨੇ ਦੀ ਸ਼ੁਰੂਆਤ ਹੁੰਦਿਆਂ ਹੀ ਆਮ ਜਨਤਾ, ਕਾਰੋਬਾਰੀਆਂ ਅਤੇ ਹੋਟਲ-ਢਾਬਾ ਮਾਲਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਮਹਿੰਗਾਈ ਦੇ ਮੋਰਚੇ ‘ਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 183.50 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਕਟੌਤੀ ਤੋਂ ਬਾਅਦ ਹੁਣ ਕਮਰਸ਼ੀਅਲ ਗੈਸ ਸਿਲੰਡਰ 2930 ਰੁਪਏ ਦਾ ਮਿਲੇਗਾ, ਜਦੋਂ ਕਿ ਇਸ ਤੋਂ ਪਹਿਲਾਂ ਗਾਹਕਾਂ ਨੂੰ ਇਸ ਲਈ 3113.50 ਰੁਪਏ ਢਿੱਲੇ ਕਰਨੇ ਪੈਂਦੇ ਸਨ।

ਗੈਸ ਕੰਪਨੀਆਂ ਵੱਲੋਂ ਸੋਧੀਆਂ ਗਈਆਂ ਇਹ ਨਵੀਆਂ ਕੀਮਤਾਂ ਅੱਜ ਯਾਨੀ 1 ਜੁਲਾਈ 2026 ਤੋਂ ਦੇਸ਼ ਭਰ ਵਿੱਚ ਲਾਗੂ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ, ਘਰੇਲੂ ਰਸੋਈ ਗੈਸ (LPG) ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਹੋਇਆ ਹੈ ਜਾਂ ਨਹੀਂ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ।

ਪਰ ਕਮਰਸ਼ੀਅਲ ਸਿਲੰਡਰ ਸਸਤਾ ਹੋਣ ਨਾਲ ਬਾਜ਼ਾਰ ਵਿੱਚ ਖਾਣ-ਪੀਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ‘ਤੇ ਇਸ ਦਾ ਹਾਂ-ਪੱਖੀ ਅਸਰ ਦੇਖਣ ਨੂੰ ਮਿਲ ਸਕਦਾ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment