ਵੱਡੀ ਖ਼ਬਰ: Punjab Cabinet ਮੀਟਿੰਗ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

 

CM ਭਗਵੰਤ ਮਾਨ ਨੇ ਸੱਦੀ Punjab Cabinet ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਮੋਹਰ

Punjab Network

ਚੰਡੀਗੜ੍ਹ, 8 ਜਨਵਰੀ 2026- ਪੰਜਾਬ ਕੈਬਨਿਟ (Punjab Cabinet) ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਬੁਲਾ ਲਈ ਗਈ ਹੈ। ਜਾਣਕਾਰੀ ਅਨੁਸਾਰ, ਇਹ ਮੀਟਿੰਗ ਕੱਲ੍ਹ 9 ਜਨਵਰੀ ਨੂੰ ਸ਼ਾਮ 4 ਵਜੇ ਸੀਐੱਮ ਰਿਹਾਇਸ਼ ਤੇ ਹੋਵੇਗੀ।

ਜਾਣਕਾਰੀ ਅਨੁਸਾਰ, ਇਸ ਮੀਟਿੰਗ ਵਿੱਚ ਸਰਕਾਰ ਦੇ ਤਮਾਮ ਕੈਬਨਿਟ ਮੰਤਰੀ ਅਤੇ ਸੀਨੀਅਰ ਅਧਿਕਾਰੀ ਸ਼ਾਮਿਲ ਹੋਣਗੇ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ, ਇਸ ਮੀਟਿੰਗ ਵਿੱਚ ਪੰਜਾਬ ਦੇ ਵਿਕਾਸ ਕਾਰਜਾਂ, ਨਵੀਂਆਂ ਸਰਕਾਰੀ ਨੀਤੀਆਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।

ਸਰਕਾਰੀ ਸੂਤਰ ਦੱਸਦੇ ਹਨ ਕਿ ਸੂਬਾ ਵਾਸੀਆਂ ਨੂੰ ਲੋਹੜੀ ਦਾ ਤੋਹਫ਼ਾ ਦਿੱਤਾ ਜਾ ਸਕਦਾ ਹੈ। ਖਾਸ ਕਰਕੇ ਮੁਲਾਜ਼ਮਾਂ ਦੇ ਲੰਬਿਤ ਮੁੱਦਿਆਂ ਅਤੇ ਭੱਤਿਆਂ ਸਬੰਧੀ ਚਰਚਾ ਹੋ ਸਕਦੀ ਹੈ।

ਮੀਟਿੰਗ ਵਿੱਚ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾ ਸਕਦੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੇ ਕੁਝ ਅਹਿਮ ਐਲਾਨਾਂ ‘ਤੇ ਵੀ ਸਹਿਮਤੀ ਬਣ ਸਕਦੀ ਹੈ।

ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਮਾਨ ਸਰਕਾਰ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੰਥਕ ਅਤੇ ਪ੍ਰਸ਼ਾਸਨਿਕ ਮੁੱਦਿਆਂ ਨੂੰ ਲੈ ਕੇ ਸਰਗਰਮ ਹੈ। ਅਜਿਹੇ ਵਿੱਚ ਕੈਬਨਿਟ ਵੱਲੋਂ ਲਏ ਜਾਣ ਵਾਲੇ ਫੈਸਲੇ ਪੰਜਾਬ ਦੀ ਸਿਆਸੀ ਫਿਜ਼ਾ ‘ਤੇ ਵੱਡਾ ਅਸਰ ਪਾ ਸਕਦੇ ਹਨ।