Join WhatsApp

Join Now

ਪੰਜਾਬ ਚ ਭਾਜਪਾ ਕਿਸ ਨਾਲ ਕਰੇਗੀ ਗੱਠਜੋੜ? ਪੜ੍ਹੋ ਕੇਵਲ ਢਿੱਲੋਂ ਦਾ ਬਿਆਨ!

On: ਜੁਲਾਈ 2, 2026 10:26 ਬਾਃ ਦੁਃ

 

ਕੇਵਲ ਸਿੰਘ ਢਿੱਲੋਂ ਦਾ ਵੱਡਾ ਐਲਾਨ: “ਪੰਜਾਬ ‘ਚ ਕਿਸੇ ਵੀ ਪਾਰਟੀ ਨਾਲ ਨਹੀਂ ਹੋਵੇਗਾ ਗਠਜੋੜ, 117 ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜੇਗੀ BJP”

ਪੰਜਾਬ ਵਿੱਚ ਸਾਲ 2027 ‘ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਲਿਆਉਣ ਲਈ ਭਾਜਪਾ ਕਰੇਗੀ ਪੂਰੀ ਕੋਸ਼ਿਸ਼

ਚੰਡੀਗੜ੍ਹ, 2 ਜੁਲਾਈ 2026:

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਸਪੱਸ਼ਟ ਕਰਦਿਆਂ ਐਲਾਨ ਕੀਤਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਕਿਸੇ ਵੀ ਸਿਆਸੀ ਦਲ ਨਾਲ ਕੋਈ ਗਠਜੋੜ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜੇਗੀ ਅਤੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਦੇ ਟੀਚੇ ਨੂੰ ਲੈ ਕੇ ਅੱਗੇ ਵਧੇਗੀ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਅੰਦਰ ਭਾਜਪਾ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਉਸ ਦਾ ਮਜ਼ਬੂਤ ਸੰਗਠਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੀ ਜਨਤਾ ਦੀ ਸਭ ਤੋਂ ਵੱਡੀ ਉਮੀਦ ਸਿਰਫ਼ ਭਾਜਪਾ ਹੀ ਹੈ।

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਬੰਧ ਵਿੱਚ ਬੋਲਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਯਾਦ ਵਿੱਚ ਪਾਰਟੀ ਵੱਲੋਂ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਛਬੀਲਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸਾਲ 2027 ਦੀਆਂ ਚੋਣਾਂ ਜਿੱਤ ਕੇ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਵਰਗਾ ਸੁਸ਼ਾਸਨ ਅਤੇ ਰਾਜ ਵਾਪਸ ਲਿਆਉਣ ਲਈ ਪੂਰੀ ਵਾਹ ਲਾ ਰਹੀ ਹੈ।

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨਾਂਦੇੜ ਸਾਹਿਬ) ਨਾਲ ਜੁੜੇ ਨਵੇਂ ਕਾਨੂੰਨ ਬਾਰੇ ਗੱਲ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਸਬੰਧੀ ਸਿੱਖ ਸੰਗਤ ਦੇ ਮਨਾਂ ਵਿੱਚ ਕੁਝ ਸ਼ੰਕਾਵਾਂ ਸਨ। ਇਸ ਮਸਲੇ ‘ਤੇ ਉਨ੍ਹਾਂ ਨੇ ਖੁਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਨੇ ਭਰੋਸਾ ਦਿਵਾਇਆ ਹੈ ਕਿ ਪਹਿਲਾਂ ਸਿੱਖ ਕੌਮ ਦੇ ਸਾਰੇ ਖ਼ਦਸ਼ਿਆਂ ਅਤੇ ਸ਼ੰਕਾਵਾਂ ਨੂੰ ਦੂਰ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਇਸ ਕਾਨੂੰਨ ਨੂੰ ਲਾਗੂ ਕੀਤਾ ਜਾਵੇਗਾ।

ਵੀ.ਬੀ, ਜੀ ਰਾਮ ਜੀ ਬਿੱਲ (V.B, G Ram Ji Bill) ਦੇ ਪੰਜਾਬ ਵਿੱਚ ਲਾਗੂ ਹੋਣ ਦੇ ਮੁੱਦੇ ‘ਤੇ ਢਿੱਲੋਂ ਨੇ ਕਿਹਾ ਕਿ ਇਹ ਬਿੱਲ ਪੂਰੀ ਤਰ੍ਹਾਂ ਗ਼ਰੀਬਾਂ ਦੇ ਹੱਕ ਵਿੱਚ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਮੌਜੂਦਾ ਸੂਬਾ ਸਰਕਾਰ ਇਸ ਬਿੱਲ ਦਾ ਵਿਰੋਧ ਕਰ ਰਹੀ ਸੀ, ਪਰ ਹੁਣ ਉਹੀ ਸਰਕਾਰ ਇਸ ਨੂੰ ਲਾਗੂ ਕਰ ਰਹੀ ਹੈ।

 

More

ਵੱਡੀ ਖ਼ਬਰ: ਮੁਲਾਜ਼ਮਾਂ ਦੇ ਸੰਘਰਸ਼ ਅੱਗੇ ਝੁਕੀ ਸਰਕਾਰ: ਮੁੱਖ ਸਕੱਤਰ ਨਾਲ ਮੀਟਿੰਗ ਤੋਂ ਬਾਅਦ 27 ਅਗਸਤ ਦਾ ਨੋਟਿਸ ਰੱਦ, ਕੰਮ ‘ਤੇ ਪਰਤੇ ਕਰਮਚਾਰੀ

Punjab News: ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਡਿਊਟੀ ਦਾ ਆਂਗਣਵਾੜੀ ਵਰਕਰਾਂ ਵੱਲੋਂ ਬਾਈਕਾਟ ਦਾ ਐਲਾਨ

8th Pay Commission Latest Update: 8ਵੇਂ ਤਨਖ਼ਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: ਪੁਰਾਣੀ ਪੈਨਸ਼ਨ ਸਕੀਮ ਵਾਲੇ ਪੈਨਸ਼ਨਰਾਂ ਦੇ ਫਿਟਮੈਂਟ ਫੈਕਟਰ ’ਤੇ ਉੱਠੇ ਸਵਾਲ

ਵੱਡੀ ਖ਼ਬਰ: ਪੰਜਾਬ ‘ਚ ਮੁਫ਼ਤ ਬਿਜਲੀ ਦੀ ਕੀਮਤ PSPCL ’ਤੇ ਪਈ ਭਾਰੀ! ਸਰਕਾਰ ਵੱਲ 7550 ਕਰੋੜ ਸਬਸਿਡੀ ਬਕਾਇਆ- ਸਰਕਾਰੀ ਗਾਰੰਟੀ ਤੋਂ ਬਿਨਾਂ 10 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਦੀ ਤਿਆਰੀ

Singer Ammy Virk Firing News: ਪੰਜਾਬੀ ਗਾਇਕ ਐਮੀ ਵਿਰਕ ‘ਤੇ ਫਾਇਰਿੰਗ ਦੀਆਂ ਖ਼ਬਰਾਂ ਦਾ ਸੱਚ ਆਇਆ ਸਾਹਮਣੇ, ਪਿਤਾ ਨੇ ਦਿੱਤਾ ਵੱਡਾ ਬਿਆਨ

ਗੁਲਜ਼ਾਰ ਸਿੰਘ ਸੁਸਾਈਡ ਕੇਸ! ਮਾਨ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ; ਕੌਮੀ SC ਕਮਿਸ਼ਨ ਨੇ ਮੰਗੀ ਵਿਸਥਾਰਤ ਰਿਪੋਰਟ

Leave a Comment