ਵੱਡੀ ਖ਼ਬਰ: PM ਮੋਦੀ ਆਉਣਗੇ ਪੰਜਾਬ!

On: ਜੁਲਾਈ 2, 2026 6:44 ਬਾਃ ਦੁਃ

 

ਵੱਡੀ ਖ਼ਬਰ: PM ਮੋਦੀ ਆਉਣਗੇ ਪੰਜਾਬ! ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੀ.ਐਮ. ਦੇ ਪੰਜਾਬ ਦੌਰੇ ਦੀ ਕੀਤੀ ਪੁਸ਼ਟੀ

ਦੌਰੇ ਦੌਰਾਨ ਵੱਡੇ ਰੇਲਵੇ ਪ੍ਰੋਜੈਕਟ ਦਾ ਉਦਘਾਟਨ ਅਤੇ ਕਈ ਵਿਕਾਸ ਸਕੀਮਾਂ ਦਾ ਕੀਤਾ ਜਾਵੇਗਾ ਐਲਾਨ- ਰਵਨੀਤ ਬਿੱਟੂ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ ਇਹ ਦੌਰਾ

ਚੰਡੀਗੜ੍ਹ, 2 ਜੁਲਾਈ 2026

ਪੰਜਾਬ ਦੇ ਸਿਆਸੀ ਅਤੇ ਵਿਕਾਸ ਦੇ ਲਿਹਾਜ਼ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਇਸ ਗੱਲ ਦਾ ਰਸਮੀ ਐਲਾਨ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਪੰਜਾਬ ਨੂੰ ਕਈ ਵੱਡੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦੇਣਗੇ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੰਦਿਆਂ ਸਪਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦੀਆਂ ਅਧਿਕਾਰਤ ਤਾਰੀਖਾਂ ‘ਤੇ ਫਿਲਹਾਲ ਅੰਤਿਮ ਮੋਹਰ ਲੱਗਣੀ ਬਾਕੀ ਹੈ। ਹਾਲਾਂਕਿ, ਉਨ੍ਹਾਂ ਭਰੋਸਾ ਜਤਾਇਆ ਕਿ ਪ੍ਰਧਾਨ ਮੰਤਰੀ ਇਸੇ ਮਹੀਨੇ ਪੰਜਾਬ ਆਉਣਗੇ। ਆਪਣੇ ਇਸ ਦੌਰੇ ਦੌਰਾਨ ਪੀ.ਐਮ. ਮੋਦੀ ਇੱਕ ਵੱਡੇ ਰੇਲਵੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਕਈ ਹੋਰ ਨਵੇਂ ਪ੍ਰੋਜੈਕਟਾਂ ਦਾ ਐਲਾਨ ਵੀ ਕਰ ਸਕਦੇ ਹਨ।

ਇਸ ਤੋਂ ਪਹਿਲਾਂ 1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਸਥਿਤ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਸੱਚਖੰਡ ਬੱਲਾਂ ਦਾ ਦੌਰਾ ਕੀਤਾ ਸੀ, ਜਿੱਥੇ ਉਨ੍ਹਾਂ ਨੇ ਮੱਥਾ ਟੇਕ ਕੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ ਸੀ। ਰਾਜਨੀਤਿਕ ਮਾਹਰਾਂ ਵੱਲੋਂ ਪ੍ਰਧਾਨ ਮੰਤਰੀ ਦੇ ਇਨ੍ਹਾਂ ਦੌਰਿਆਂ ਨੂੰ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਮੰਨਿਆ ਜਾ ਰਿਹਾ ਹੈ ਕਿ ਦੋਆਬਾ ਖੇਤਰ ਵਿੱਚ ਦਲਿਤ ਵੋਟਰਾਂ ਨੂੰ ਆਪਣੇ ਵੱਲ ਲੁਭਾਉਣ ਅਤੇ ਪੰਜਾਬ ਵਿੱਚ ਭਾਜਪਾ ਦਾ ਆਧਾਰ ਮਜ਼ਬੂਤ ਕਰਨ ਲਈ ਇਹ ਪਾਰਟੀ ਦੀ ਇੱਕ ਵੱਡੀ ਅਤੇ ਅਹਿਮ ਰਣਨੀਤੀ ਦਾ ਹਿੱਸਾ ਹੈ। ਕੇਂਦਰੀ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਜਿੱਥੇ ਪੰਜਾਬ ਭਾਜਪਾ ਦੇ ਖੇਮੇ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਸੂਬੇ ਦੀ ਸਿਆਸਤ ਵੀ ਗਰਮਾ ਗਈ ਹੈ।

 

Join WhatsApp

Join Now

More

ਵੱਡੀ ਖ਼ਬਰ: ਸਰਕਾਰੀ ਅਧਿਆਪਕ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ; ਵਿਦਿਆਰਥਣਾਂ ਕੋਲੋਂ ਰਿਸ਼ਵਤ ਮੰਗਣ ਦੇ ਦੋਸ਼

Punjab Congress ਦੋਫਾੜ! MP ਮਨੀਸ਼ ਤਿਵਾੜੀ ਨੇ ਚੁੱਕੇ ਸਵਾਲ, ਬੋਲੇ- ਇਮਾਨਦਾਰਾਂ ਦੀ ਇੱਥੇ ਕਦਰ ਨਹੀਂ

‘ਮੋਦੀ ਦੇ ਰਾਹ ਤੁਰੇ ਭਗਵੰਤ ਮਾਨ’, ਪੰਜਾਬ ਕੈਬਨਿਟ ਵੱਲੋਂ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ, ਕਿਸਾਨਾਂ ਵੱਲੋਂ ਸਖ਼ਤ ਵਿਰੋਧ

Punjab Network ਦੀ ਖ਼ਬਰ ਤੋਂ ਬਾਅਦ ਕੈਬਨਿਟ ਮੀਟਿੰਗ ਦੇ ਫ਼ੈਸਲਿਆਂ ਬਾਰੇ ਹਰਪਾਲ ਚੀਮਾ ਨੇ 24 ਘੰਟੇ ਮਗਰੋਂ ਕੀਤੀ ਪ੍ਰੈੱਸ ਕਾਨਫ਼ਰੰਸ, ਪੜ੍ਹੋ ਪੂਰੀ ਖ਼ਬਰ

Punjab Govt Employees DA: ਪੰਜਾਬ ਦੇ 8 ਲੱਖ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਅਹਿਮ ਖ਼ਬਰ: DA ਅਤੇ ਪੇ-ਕਮਿਸ਼ਨ ਦੇ ਏਰੀਅਰ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ ਟਲੀ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ; PF ਖਾਤੇ ‘ਚੋਂ ਪੈਸੇ ਕਢਵਾਉਣਾ ਹੋਇਆ ਬੇਹੱਦ ਅਸਾਨ- ਕੇਂਦਰ ਵੱਲੋਂ ਨਵੀਂ EPF ਯੋਜਨਾ ਨੋਟੀਫਾਈ

Leave a Comment