Join WhatsApp

Join Now

ਬੱਚਿਆਂ ਸਮੇਤ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮ 15 ਜੁਲਾਈ ਨੂੰ ਕਰਨਗੇ ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ ਦਾ ਘਿਰਾਓ!

On: July 4, 2026 6:46 PM

 

ਬੱਚਿਆਂ ਸਮੇਤ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮ 15 ਜੁਲਾਈ ਨੂੰ ਕਰਨਗੇ ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ ਦਾ ਘਿਰਾਓ!

ਸ਼੍ਰੀ ਅਨੰਦਪੁਰ ਸਾਹਿਬ, 4 ਜੁਲਾਈ 2026

ਸਥਾਨਕ ਬਖਸੀਵਾਲਾ ਰੋਡ ਸ਼ਹਿਰ ਸੁਨਾਮ ਵਿਖੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਉੱਪਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਦੇ ਸੂਬਾ ਆਗੂਆਂ ਦੇ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਵਿਸ਼ੇਸ਼ ਤੌਰ ਤੇ ਪਹੁੰਚੇ।

ਇਸ ਮੌਕੇ ਵੱਖ ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 4 ਜੂਨ 2026 ਨੂੰ ਹੋਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਸੀ ਕਿ 15 ਜੂਨ 2026 ਤੋਂ ਲੈ ਕੇ 30 ਜੂਨ 2026  ਤੱਕ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਵਿੱਚ ਲਿਆ ਕੇ ਮਰਜ ਕਰਕੇ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਇੱਕ ਮਹੀਨੇ ਦਾ ਅਰਸਾ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਸੀਵਰੇਜ ਬੋਰਡ ਦੇ ਕੱਚੇ ਮੁਲਾਜ਼ਮਾਂ ਨੂੰ ਧੋਖੇ ਵਿੱਚ ਰੱਖਿਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਸੀਵਰੇਜ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ 15 ਜੁਲਾਈ 2026 ਨੂੰ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਸੂਬਾ ਜਨਰਲ ਸਕੱਤਰ ਗਗਨਦੀਪ ਸਿੰਘ ਸੁਨਾਮ, ਗੁਰਵਿੰਦਰ ਸਿੰਘ ਧਾਲੀਵਾਲ, ਗਗਨਦੀਪ ਸ਼ਰਮਾ, ਜਗਜੀਤ ਸ਼ਰਮਾ ਦਿੜਬਾ, ਸੰਦੀਪ ਸਿੰਘ, ਗੁਰਵਿੰਦਰ ਸਿੰਘ,  ਜਗਦੀਪ ਸਿੰਘ,ਬਲਦੇਵ ਗਿਰ ,ਜਗਪ੍ਰੀਤ ਸਿੰਘ,ਵਿਸ਼ਾਲ ਗਰਗ, ਸ਼ਿਆਮ ਸਿੰਘ ਮੇਜਰ ਸਿੰਘ ਮਨਜੀਤ ਸਿੰਘ ਸੁਖਬੀਰ ਸਿੰਘ ਦੀਪਕ ਸਿੰਘ ਸੁਖਬੀਰ ਸਿੰਘ ਆਦਿ ਹਾਜ਼ਰ ਸਨ।

More

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਚੰਡੀਗੜ੍ਹ ‘ਚ ਮੁੜ ਗੂੰਜੇਗਾ ਕਿਸਾਨੀ ਅੰਦੋਲਨ ਦਾ ਨਾਅਰਾ; 9 ਦਸੰਬਰ ਤੋਂ ਪੱਕਾ ਮੋਰਚਾ ਲਾਉਣ ਦਾ ਵੱਡਾ ਐਲਾਨ

Leave a Comment