ਲੈਕਚਰਾਰ ਭਰਤੀ ਮਾਮਲਾ: ਸਿੱਖਿਆ ਸਕੱਤਰ ਵੱਲੋਂ SC ਕਮਿਸ਼ਨ ਨੂੰ ਰਿਪੋਰਟ ਪੇਸ਼, 72 ਘੰਟਿਆਂ ‘ਚ ਸੁਣਾਇਆ ਜਾਵੇਗਾ ਫੈਸਲਾ

On: ਜੁਲਾਈ 5, 2026 1:16 ਬਾਃ ਦੁਃ

 

ਲੈਕਚਰਾਰ ਭਰਤੀ ਮਾਮਲਾ: ਸਿੱਖਿਆ ਸਕੱਤਰ ਵੱਲੋਂ SC ਕਮਿਸ਼ਨ ਨੂੰ ਰਿਪੋਰਟ ਪੇਸ਼, 72 ਘੰਟਿਆਂ ‘ਚ ਸੁਣਾਇਆ ਜਾਵੇਗਾ ਫੈਸਲਾ

SC ਕਮਿਸ਼ਨ ਦੀ ਸਖ਼ਤੀ: ਲੈਕਚਰਾਰ ਭਰਤੀ ਵਿਵਾਦ ‘ਚ ਸਿੱਖਿਆ ਸਕੱਤਰ ਤਲਬ, ਕਮਿਸ਼ਨ ਅੱਗੇ ਪੇਸ਼ ਕੀਤੇ ਦਸਤਾਵੇਜ਼

ਚੰਡੀਗੜ੍ਹ, 05 ਜੁਲਾਈ 2026-

ਪੰਜਾਬ ਦੇ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵੱਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ (SC) ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਕਥਿਤ ਅਣਦੇਖੀ ਕਰਨ ਦਾ ਮਾਮਲਾ ਗਰਮਾ ਗਿਆ ਹੈ। ਇਸ ਸਬੰਧੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਆਪਣੀ ਰਿਪੋਰਟ ਪੇਸ਼ ਕਰ ਦਿੱਤੀ ਗਈ ਹੈ।

ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਗੰਭੀਰ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ। ਕਮਿਸ਼ਨ ਨੇ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ ਨਿੱਜੀ ਪੱਧਰ ‘ਤੇ ਕਮਿਸ਼ਨ ਅੱਗੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ।

ਕਮਿਸ਼ਨ ਦੇ ਇਨ੍ਹਾਂ ਹੁਕਮਾਂ ‘ਤੇ ਅਮਲ ਕਰਦਿਆਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀਮਤੀ ਸੋਨਾਲੀ ਗਿਰਿ SC ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਪੇਸ਼ ਹੋਏ। ਉਨ੍ਹਾਂ ਨੇ ਇਸ ਭਰਤੀ ਪ੍ਰਕਿਰਿਆ ਦੌਰਾਨ ਅਨੂਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰਾਂ ਲਈ ਅਸਾਮੀਆਂ ਨਾ ਹੋਣ ਦੇ ਕਾਰਨਾਂ ਅਤੇ ਇਸ ਨਾਲ ਸਬੰਧਤ ਅਹਿਮ ਦਸਤਾਵੇਜ਼ ਕਮਿਸ਼ਨ ਨੂੰ ਸੌਂਪੇ।

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਵਿਭਾਗ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਦਸਤਾਵੇਜ਼ਾਂ ਦਾ ਕਮਿਸ਼ਨ ਵੱਲੋਂ ਬਾਰੀਕੀ ਨਾਲ ਅਧਿਐਨ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਗਲੇ 72 ਘੰਟਿਆਂ ਦੇ ਅੰਦਰ-ਅੰਦਰ ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਮੁਕੰਮਲ ਕਰਕੇ ਕਮਿਸ਼ਨ ਵੱਲੋਂ ਇਸ ਮਾਮਲੇ ‘ਤੇ ਯੋਗ ਅਤੇ ਬਣਦੇ ਹੁਕਮ ਜਾਰੀ ਕੀਤੇ ਜਾਣਗੇ। ਇਸ ਮਾਮਲੇ ‘ਤੇ ਹੁਣ ਸਭ ਦੀਆਂ ਨਜ਼ਰਾਂ ਕਮਿਸ਼ਨ ਦੇ ਅਗਲੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ।

 

Join WhatsApp

Join Now

Leave a Comment