ਵੱਡੀ ਖ਼ਬਰ: ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਸਿੱਖਿਆ ਮੰਤਰੀ ਦੇ ਵਿਰੋਧ ਕਾਰਨ FIR ਦਰਜ

On: ਜੁਲਾਈ 5, 2026 5:45 ਬਾਃ ਦੁਃ

 

ਵੱਡੀ ਖ਼ਬਰ: ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਸਿੱਖਿਆ ਮੰਤਰੀ ਦੇ ਵਿਰੋਧ ਕਾਰਨ FIR ਦਰਜ

ਚੰਡੀਗੜ੍ਹ, 5 ਜੁਲਾਈ 2026-

ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਦੀ ਸੰਗਰੂਰ ਇਕਾਈ ਨੇ 5994 ਬੈਕਲਾਗ ਬੇਰੁਜ਼ਗਾਰ ਅਧਿਆਪਕ ਯੂਨੀਅਨ ਨਾਲ ਸਬੰਧਤ 5 ਲੜਕੀਆਂ ਸਮੇਤ ਹੋਰਨਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਬੰਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਇਨ੍ਹਾਂ ਬੇਰੁਜ਼ਗਾਰਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਅਤੇ ਮੈਰਿਟ ਅਨੁਸਾਰ ਬੈਕਲਾਗ ਦੀਆਂ ਪੋਸਟਾਂ ਦੇ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ ਇਹ ਯੂਨੀਅਨ ਪਿਛਲੇ ਕਰੀਬ 4 ਸਾਲਾਂ ਤੋਂ ਨਿਰੰਤਰ ਸੰਘਰਸ਼ ਕਰ ਰਹੀ ਹੈ, ਪਰ ਮੌਜੂਦਾ ਸਰਕਾਰ ਨੇ ਅਜੇ ਤੱਕ ਇਹ ਭਰਤੀ ਪੂਰੀ ਨਹੀਂ ਕੀਤੀ। ਸਰਕਾਰ ਦੇ ਲਾਰਿਆਂ ਅਤੇ ਬੇਰੁਖ਼ੀ ਤੋਂ ਅੱਕ ਕੇ ਪਿਛਲੇ ਮਹੀਨੇ ਤੋਂ ਇੱਕ ਬੇਰੁਜ਼ਗਾਰ ਉਮੀਦਵਾਰ ਹਰਜੀਤ ਸਿੰਘ ਧੂਰੀ ਵਿਖੇ ਟੈਲੀਫੋਨ ਟਾਵਰ ’ਤੇ ਚੜ੍ਹਿਆ ਹੋਇਆ ਹੈ, ਜਿਸ ਦਾ ਰੋਸ ਪ੍ਰਦਰਸ਼ਨ ਅਜੇ ਵੀ ਜਾਰੀ ਹੈ।

ਉਹਨਾਂ ਅੱਗੇ ਦੱਸਿਆ ਕਿ 3 ਜੁਲਾਈ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਫੇਰੀ ਦੌਰਾਨ ਜਦੋਂ ਜਥੇਬੰਦੀ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਤਾਂ ਸੰਗਰੂਰ ਪੁਲੀਸਨੇ 8 ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸੇ ਤਰ੍ਹਾਂ ਬੀਤੇ ਦਿਨ ਧੂਰੀ ਵਿਖੇ ਚੱਲ ਰਹੇ ਟਾਵਰ ਮੋਰਚੇ ਦੇ ਹੇਠੋਂ ਵੀ 12 ਹੋਰ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ, ਜਿਨ੍ਹਾਂ ਵਿੱਚ 5 ਲੜਕੀਆਂ ਵੀ ਸ਼ਾਮਲ ਹਨ।

ਡੀ.ਟੀ.ਐੱਫ. ਦੀ ਜ਼ਿਲ੍ਹਾ ਇਕਾਈ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪੁਲੀਸ ਪ੍ਰਸ਼ਾਸਨ ਨੂੰ ਤਾਕੀਦ ਕੀਤੀ ਹੈ ਕਿ 5994 ਬੈਕਲਾਗ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸਾਰੇ ਹਿਰਾਸਤ ਵਿੱਚ ਲਏ ਗਏ ਆਗੂਆਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਕਾਰ ਸੰਵਿਧਾਨ ਵੱਲੋਂ ਦਿੱਤੇ ਗਏ ਸ਼ਾਂਤਮਈ ਸੰਘਰਸ਼ ਕਰਨ ਦੇ ਜਮਹੂਰੀ ਹੱਕ ਨੂੰ ਕੁਚਲਣਾ ਬੰਦ ਕਰੇ।

ਇਸ ਰੋਸ ਪ੍ਰਦਰਸ਼ਨ ਅਤੇ ਬਿਆਨ ਜਾਰੀ ਕਰਨ ਮੌਕੇ ਯਾਦਵਿੰਦਰ ਧੂਰੀ, ਚੰਦਰ ਸ਼ੇਖਰ, ਰਵਿੰਦਰ ਸੁਨਾਮ, ਜਗਦੀਪ ਸਿੰਘ, ਮਹਿੰਦਰ ਪ੍ਰਤਾਪ, ਗੁਰਪ੍ਰੀਤ ਪਸ਼ੌਰ, ਗੁਰਮੀਤ ਸੇਖੂਵਾਸ, ਰਣਵੀਰ ਜਖੇਪਲ, ਪਵਨ ਕੁਮਾਰ ਤੋਂ ਇਲਾਵਾ ਸਾਬਕਾ ਸੂਬਾ ਸਕੱਤਰ ਬਲਵੀਰ ਲੌਂਗੋਵਾਲ ਅਤੇ ਸੀਨੀਅਰ ਆਗੂ ਜਗਦੇਵ ਵਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

 

Join WhatsApp

Join Now

Leave a Comment