Jawahar Navodaya Vidyalaya! ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 6ਵੀਂ ਜਮਾਤ ਵਾਸਤੇ ਆਨਲਾਈਨ ਰਜਿਸਟ੍ਰਰੇਸ਼ਨ ਸ਼ੁਰੂ, ਇੰਝ ਕਰੋ ਅਪਲਾਈ!

On: ਜੁਲਾਈ 7, 2026 7:36 ਬਾਃ ਦੁਃ

 

Jawahar Navodaya Vidyalaya! ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 6ਵੀਂ ਜਮਾਤ ਵਾਸਤੇ ਆਨਲਾਈਨ ਰਜਿਸਟ੍ਰਰੇਸ਼ਨ ਸ਼ੁਰੂ, ਇੰਝ ਕਰੋ ਅਪਲਾਈ!

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਜੁਲਾਈ 2026- 

ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀ ਜਮਾਤ ਸਾਲ 2027-2028 ਵਾਸਤੇ ਆਨਲਾਈਨ ਰਜਿਸਟੇ੍ਰਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਇਸ ਦੀ ਆਖਰੀ ਮਿਤੀ 31.07.2026 ਤੱਕ ਹੈ।

ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਮੋਹਾਲੀ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ, ਵਿਚ ਅਗਲੇ ਵਿੱਦਿਅਕ ਸਾਲ 2027-2028 ਦੀ ਛੇਵੀਂ ਜਮਾਤ ਲਈ ਆਨਲਾਈਨ ਰਜਿਸਟੇ੍ਰਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਇਸ ਵਿੱਦਿਅਕ ਸਾਲ 2026-2027 ਵਿੱਚ ਵਿਦਿਆਰਥੀ ਪੰਜਵੀਂ ਜਮਾਤ ਵਿਚ ਪੜ੍ਹਦਾ ਹੋਣਾ ਚਾਹੀਦਾ ਹੈ, ਫਾਰਮ ਭਰ ਸਕਦੇ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਮੁਹਾਲੀ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਪੰਜਵੀ ਜਮਾਤ ਵਿੱਚ ਪੜ੍ਹਦਾ ਹੋਣਾ ਚਾਹੀਦਾ ਹੈ।

ਉਸ ਦਾ ਜਨਮ 01.05.2015 ਤੋਂ 31.07.2017 (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ, ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ. ਵਿਚ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸ਼ਟ੍ਰੇਸ਼ਨ ਕਰਾਉਣ।

ਉਨ੍ਹਾਂ ਕਿਹਾ ਕਿ ਆਨਲਾਈਨ ਲਿੰਕ https://navodaya.gov.in ਅਤੇ https://cbseitms.rcil.gov.in/nvs/?AspxAutoDetectCookieSupport=1 ‘ਤੇ ਰਜਿਸ਼ਟ੍ਰੇਸ਼ਨ ਕਰਾਉਣ ਦੀ ਆਖ਼ਰੀ ਮਿਤੀ 31.07.2026 ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰੀਖਿਆ 28.11. 2026 ਨੂੰ ਮੋਹਾਲੀ ਜ਼ਿਲ੍ਹੇ ਦੇ ਚੋਣ ਸੈਂਟਰਾਂ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੌਸਪੈਕਟਸ ਵਿਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ ਜਾਣ।

 

Join WhatsApp

Join Now

Leave a Comment