Join WhatsApp

Join Now

Punjab BJP ਨੂੰ ਵੱਡਾ ਝਟਕਾ! ਸੀਨੀਅਰ ਲੀਡਰ ਅਤੇ ਸਾਬਕਾ ਵਿਧਾਇਕ AAP ਵਿੱਚ ਸ਼ਾਮਲ

On: July 7, 2026 8:15 PM

 

Punjab BJP! ਸਾਬਕਾ ਕਾਂਗਰਸੀ ਵਿਧਾਇਕ ਅਤੇ ਭਾਜਪਾ ਪੰਚਾਇਤੀ ਸੈੱਲ ਦੇ ਚੇਅਰਮੈਨ ਬਲਵਿੰਦਰ ਸਿੰਘ ਲਾਡੀ ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਹੋਏ ਸ਼ਾਮਲ- ਪੰਜਾਬ ਭਰ ਦੇ ਲੋਕ ‘ਆਪ’ ਨਾਲ ਜੁੜ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਭਗਵੰਤ ਮਾਨ ਸਰਕਾਰ ਦੀ ਇਮਾਨਦਾਰ ਰਾਜਨੀਤੀ ਅਤੇ ਲੋਕ-ਪੱਖੀ ਸ਼ਾਸਨ ‘ਤੇ ਭਰੋਸਾ ਹੈ: ਅਮਨ ਅਰੋੜਾ/ਮਨੀਸ਼ ਸਿਸੋਦੀਆ

ਚੰਡੀਗੜ੍ਹ, 7 ਜੁਲਾਈ 2026- 

Punjab BJP! ਭਾਰਤੀ ਜਨਤਾ ਪਾਰਟੀ (BJP) ਨੂੰ ਮੰਗਲਵਾਰ ਨੂੰ ਪੰਜਾਬ ਵਿੱਚ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਮੌਜੂਦ ਸਨ।

ਬਲਵਿੰਦਰ ਸਿੰਘ ਲਾਡੀ ਦਾ ‘ਆਪ’ ਪਰਿਵਾਰ ਵਿੱਚ ਸਵਾਗਤ ਕਰਦਿਆਂ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, ‘ਆਪ’ ਪਰਿਵਾਰ ਲਗਾਤਾਰ ਵਧ ਰਿਹਾ ਹੈ ਕਿਉਂਕਿ ਪੰਜਾਬ ਭਰ ਦੇ ਲੋਕ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਮਾਨਦਾਰ ਰਾਜਨੀਤੀ ਅਤੇ ਲੋਕ-ਪੱਖੀ ਸ਼ਾਸਨ ‘ਤੇ ਆਪਣਾ ਭਰੋਸਾ ਜਤਾ ਰਹੇ ਹਨ।”

ਇਸ ਦੌਰਾਨ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਲਈ ਵਧ ਰਿਹਾ ਸਮਰਥਨ ਸਰਕਾਰ ਦੇ ਪਾਰਦਰਸ਼ੀ ਪ੍ਰਸ਼ਾਸਨ, ਵਿਕਾਸ ਪੱਖੀ ਨੀਤੀਆਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧਤਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਬਲਵਿੰਦਰ ਸਿੰਘ ਲਾਡੀ ਦੇ ਤਜ਼ਰਬੇ ਅਤੇ ਜਨਤਕ ਪਹੁੰਚ ਨਾਲ ਪੰਜਾਬ ਵਿੱਚ ਪਾਰਟੀ ਸੰਗਠਨ ਹੋਰ ਮਜ਼ਬੂਤ ਹੋਵੇਗਾ।”

ਬਲਵਿੰਦਰ ਸਿੰਘ ਲਾਡੀ ਨੇ 2017-2022 ਦੇ ਕਾਰਜਕਾਲ ਦੌਰਾਨ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਦੇ ਵਿਧਾਇਕ ਵਜੋਂ ਸੇਵਾ ਨਿਭਾਈ ਸੀ। ਬਾਅਦ ਵਿੱਚ ਬਲਵਿੰਦਰ ਸਿੰਘ ਲਾਡੀ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ‘ਆਪ’ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਪੰਚਾਇਤੀ ਸੈੱਲ ਦੇ ਚੇਅਰਮੈਨ ਅਤੇ ਭਾਜਪਾ ਐਸਸੀ ਮੋਰਚਾ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ।

‘ਆਪ’ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਲਵਿੰਦਰ ਸਿੰਘ ਲਾਡੀ ਨੇ ਕਿਹਾ, “ਮੈਂ ਭਗਵੰਤ ਮਾਨ ਸਰਕਾਰ ਦੇ ਪਾਰਦਰਸ਼ੀ ਸ਼ਾਸਨ ਅਤੇ ਵਿਕਾਸ ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਾਂ। ਪੰਜਾਬ ਨੂੰ ਸਾਫ਼-ਸੁਥਰੀ ਅਤੇ ਇਮਾਨਦਾਰ ਰਾਜਨੀਤੀ ਦੀ ਲੋੜ ਹੈ, ਅਤੇ ਭਗਵੰਤ ਮਾਨ ਦੀ ਅਗਵਾਈ ਅਤੇ ਪਾਰਟੀ ਲੀਡਰਸ਼ਿਪ ਦੀ ਦੇਖ-ਰੇਖ ਹੇਠ, ‘ਆਪ’ ਸੂਬੇ ਦੀ ਭਲਾਈ ਅਤੇ ਖੁਸ਼ਹਾਲੀ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।”

ਬਲਵਿੰਦਰ ਸਿੰਘ ਲਾਡੀ ਨੇ ਪਾਰਟੀ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਹ ਹੇਠਲੇ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

 

More

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਚੰਡੀਗੜ੍ਹ ‘ਚ ਮੁੜ ਗੂੰਜੇਗਾ ਕਿਸਾਨੀ ਅੰਦੋਲਨ ਦਾ ਨਾਅਰਾ; 9 ਦਸੰਬਰ ਤੋਂ ਪੱਕਾ ਮੋਰਚਾ ਲਾਉਣ ਦਾ ਵੱਡਾ ਐਲਾਨ

1 thought on “Punjab BJP ਨੂੰ ਵੱਡਾ ਝਟਕਾ! ਸੀਨੀਅਰ ਲੀਡਰ ਅਤੇ ਸਾਬਕਾ ਵਿਧਾਇਕ AAP ਵਿੱਚ ਸ਼ਾਮਲ”

Leave a Comment