ਪੰਜਾਬ ‘ਚ ਸਕੂਲੀ ਬੱਚਿਆਂ ਦੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ! ਕਈ ਵਿਦਿਆਰਥੀ ਜ਼ਖਮੀ
ਨਕੋਦਰ, 8 ਜੁਲਾਈ 2026
ਪੰਜਾਬ ਦੇ ਨਕੋਦਰ ਇਲਾਕੇ ਤੋਂ ਅੱਜ ਇੱਕ ਬਹੁਤ ਹੀ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਨਕੋਦਰ ਦੇ ਚੱਕ ਵੇਡਲ ਨੇੜੇ ਅੱਜ ਸਵੇਰੇ ਸਕੂਲੀ ਬੱਸਾਂ ਦਾ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਪੂਰੇ ਇਲਾਕੇ ਵਿੱਚ ਸਹਿਮ ਅਤੇ ਹੜਕੰਪ ਦਾ ਮਾਹੌਲ ਪੈਦਾ ਹੋ ਗਿਆ ਹੈ।
ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਲੀ ਬੱਸਾਂ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੀਆਂ ਸਨ। ਅਚਾਨਕ ਰਸਤੇ ਵਿੱਚ ਬੱਸਾਂ ਦੇ ਆਪਸ ਵਿੱਚ ਟਕਰਾ ਜਾਣ ਕਾਰਨ ਉੱਥੇ ਹਾਹਾਕਾਰ ਮੱਚ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਘਟਨਾ ਸਥਾਨ ‘ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਨੇ ਦੱਸਿਆ ਕਿ ਆਵਾਜ਼ ਇੰਨੀ ਤੇਜ਼ ਸੀ ਕਿ ਆਸ-ਪਾਸ ਦੇ ਲੋਕ ਤੁਰੰਤ ਮੌਕੇ ‘ਤੇ ਇਕੱਠੇ ਹੋ ਗਏ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਬਿਨਾਂ ਕਿਸੇ ਦੇਰੀ ਦੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਲੋਕਾਂ ਨੇ ਬੱਸਾਂ ਵਿੱਚ ਫਸੇ ਬੱਚਿਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਅਤੇ ਤੁਰੰਤ ਐਂਬੂਲੈਂਸਾਂ ਨੂੰ ਬੁਲਾਇਆ ਗਿਆ। ਜ਼ਖ਼ਮੀ ਬੱਚਿਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਜਾਣਕਾਰ ਦੱਸਦੇ ਨੇ ਕਿ ਪ੍ਰਸ਼ਾਸਨਿਕ ਅਧਿਕਾਰੀ ਅਤੇ ਪੁਲਿਸ ਦੀ ਟੀਮ ਵੀ ਘਟਨਾ ਸਥਾਨ ‘ਤੇ ਪਹੁੰਚ ਚੁੱਕੀ ਹੈ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਇਸ ਘਟਨਾ ਨੇ ਮਾਪਿਆਂ ਵਿੱਚ ਡਰ ਪੈਦਾ ਕਰ ਦਿੱਤਾ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹਾਦਸਾ ਕਿੰਨਾਂ ਹਾਲਾਤਾਂ ਵਿੱਚ ਵਾਪਰਿਆ ਅਤੇ ਕਿੰਨੇ ਬੱਚੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ ਜਾਂ ਕੋਈ ਤਕਨੀਕੀ ਖਰਾਬੀ ਸੀ?
















