IMD Yellow Alert! ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

On: ਜੁਲਾਈ 8, 2026 9:57 ਪੂਃ ਦੁਃ

 

IMD Yellow Alert! ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

IMD Yellow Alert! ਅਗਲੇ 3 ਦਿਨਾਂ ‘ਚ ਪੂਰੀ ਤਰ੍ਹਾਂ ਸਰਗਰਮ ਹੋਵੇਗਾ ਮਾਨਸੂਨ, ਪੰਜਾਬ ਸਣੇ ਉੱਤਰ ਭਾਰਤ ‘ਚ 12-13 ਜੁਲਾਈ ਤੱਕ ਭਾਰੀ ਬਾਰਿਸ਼ ਦੇ ਆਸਾਰ, ਮੌਸਮ ਵਿਭਾਗ ਦੀ ਚਿਤਾਵਨੀ

ਚੰਡੀਗੜ੍ਹ, 08 ਜੁਲਾਈ 2026-

IMD Yellow Alert! ਪੰਜਾਬ ਅਤੇ ਹਰਿਆਣਾ ਦੇ ਲੋਕਾਂ ਲਈ ਮੌਸਮ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅਗਲੇ 3-4 ਦਿਨਾਂ ਦੌਰਾਨ ਮਾਨਸੂਨ ਦੋਵਾਂ ਰਾਜਾਂ ਦੇ ਬਾਕੀ ਰਹਿੰਦੇ ਹਿੱਸਿਆਂ ਵਿੱਚ ਵੀ ਪੂਰੀ ਤਰ੍ਹਾਂ ਸਰਗਰਮ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਤਾਜ਼ਾ ਬੁਲੇਟਿਨ ਅਨੁਸਾਰ, 12-13 ਜੁਲਾਈ ਤੱਕ ਦੋਵਾਂ ਰਾਜਾਂ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ।

ਜਿਸ ਤੋਂ ਬਾਅਦ ਹੀ ਮੀਂਹ ਦੀ ਰਫ਼ਤਾਰ ਵਿੱਚ ਹੌਲੀ-ਹੌਲੀ ਕਮੀ ਆਉਣ ਦੀ ਉਮੀਦ ਹੈ। ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ, 9 ਤੋਂ 12-13 ਜੁਲਾਈ ਤੱਕ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਜਦਕਿ ਕੁਝ ਖ਼ਾਸ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਮਾਨਸੂਨ ਦਾ ਜ਼ੋਰਦਾਰ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਦੇ ਪੂਰਬੀ ਕੰਢੇ ਦੇ ਨਾਲ ਲੱਗਦੇ ਜ਼ਿਲ੍ਹੇ ਜਿਵੇਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਉੱਤਰੀ ਹਰਿਆਣਾ ਦੇ ਪੰਚਕੂਲਾ, ਅੰਬਾਲਾ ਅਤੇ ਯਮੁਨਾਨਗਰ ਵਿੱਚ ਮੂਸਲਾਧਾਰ ਬਾਰਿਸ਼ ਦੀ ਸੰਭਾਵਨਾ ਹੈ।

ਦੱਖਣੀ ਹਰਿਆਣਾ ਰਾਜ ਦੇ ਦੱਖਣੀ ਹਿੱਸੇ ਵਿੱਚ ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ, ਮੇਵਾਤ ਅਤੇ ਪਲਵਲ ਵਿੱਚ ਵੀ ਅਗਲੇ ਕੁੱਝ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਸਿਰਫ਼ ਮੈਦਾਨੀ ਇਲਾਕਿਆਂ ਵਿੱਚ ਹੀ ਨਹੀਂ, ਸਗੋਂ ਪਹਾੜੀ ਖੇਤਰਾਂ ਲਈ ਵੀ ਅਲਰਟ ਜਾਰੀ ਕੀਤਾ ਹੈ।

IMD ਦੀ ਭਵਿੱਖਬਾਣੀ ਅਨੁਸਾਰ 13 ਜੁਲਾਈ ਤੱਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਜ-ਚਮਕ ਅਤੇ ਬਿਜਲੀ ਕੜਕਣ ਦੇ ਨਾਲ-ਨਾਲ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਵਿਆਪਕ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਹੈ। ਪਹਾੜਾਂ ਵੱਲ ਜਾਣ ਵਾਲੇ ਸੈਲਾਨੀਆਂ ਨੂੰ ਖ਼ਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

 

Join WhatsApp

Join Now

Leave a Comment