Join WhatsApp

Join Now

ਸ਼ਹੀਦ ਊਧਮ ਸਿੰਘ ਦੀ ਯਾਦ ‘ਚ 31 ਜੁਲਾਈ ਨੂੰ, ‘ਭਾਰਤ-ਵੰਡ ਵਿਰੋਧੀ ਮੁਸਲਮਾਨ’ ਪੁਸਤਕ ‘ਤੇ ਵਿਚਾਰ-ਚਰਚਾ

On: July 10, 2026 3:30 PM

 

ਸ਼ਹੀਦ ਊਧਮ ਸਿੰਘ ਦੀ ਯਾਦ ‘ਚ 31 ਜੁਲਾਈ ਨੂੰ, ‘ਭਾਰਤ-ਵੰਡ ਵਿਰੋਧੀ ਮੁਸਲਮਾਨ’ ਪੁਸਤਕ ‘ਤੇ ਵਿਚਾਰ-ਚਰਚਾ

ਜਲੰਧਰ, 10 ਜੁਲਾਈ 2026: ਗ਼ਦਰ ਲਹਿਰ ਅਤੇ ਆਜ਼ਾਦੀ ਦੀ ਅੱਖੋਂ ਪਰੋਖੇ ਕੀਤੀ ਗਈ ਇਨਕਲਾਬੀ ਲਹਿਰ ਦੇ ਚਮਕਦੇ ਸਿਤਾਰੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ (31 ਜੁਲਾਈ 1940) ਨੂੰ ਸਿਜਦਾ ਕਰਦੇ ਹੋਏ 31 ਜੁਲਾਈ ਦਿਨ ਸ਼ੁੱਕਰਵਾਰ ਬਾਅਦ ਦੁਪਹਿਰ ਠੀਕ 2:30 ਵਜੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਵਿਚਾਰ-ਚਰਚਾ ਸਮਾਗਮ ਕੀਤਾ ਜਾ ਰਿਹਾ ਹੈ।

ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ, ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਜੁਲਾਈ ਨੂੰ ਹੋ ਰਹੇ ਇਸ ਸਮਾਗਮ ‘ਚ ਉੱਘੇ ਵਿਦਵਾਨ, ਲੇਖਕ ਅਤੇ ਰੰਗ ਕਰਮੀ ਸ਼ਮਸੁਲ ਇਸਲਾਮ ਦੁਆਰਾ ਰਚਿਤ ਪੁਸਤਕ ‘ਭਾਰਤ-ਵੰਡ ਵਿਰੋਧੀ ਮੁਸਲਮਾਨ’ (ਦੇਸ਼-ਪ੍ਰੇਮੀ ਮੁਸਲਮਾਨਾਂ ਦੀ ਅਣਕਹੀ ਦਾਸਤਾਨ) ਉਪਰ ਗੰਭੀਰ ਵਿਚਾਰ-ਚਰਚਾ ਹੋਏਗੀ।

ਇਸ ਵਿਚਾਰ-ਚਰਚਾ ਦੇ ਮੁੱਖ ਵਕਤਾ ਕਿਤਾਬ ਦੇ ਅਨੁਵਾਦਕ ਬੂਟਾ ਸਿੰਘ ਮਹਿਮੂਦਪੁਰ ਹੋਣਗੇ ਅਤੇ ਉਹਨਾਂ ਤੋਂ ਇਲਾਵਾ ਹੋਰਨਾਂ ਬੁੱਧੀਜੀਵੀਆਂ, ਇਤਿਹਾਸਕਾਰਾਂ, ਲੇਖਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ ਜੋ ਆਪਣੇ ਅਨਮੋਲ ਵਿਚਾਰਾਂ ਨਾਲ ਇਸ ਵਿਚਾਰ-ਚਰਚਾ ਨੂੰ ਹੋਰ ਵੀ ਸਾਰਥਕ ਬਣਾਉਣਗੇ। ਕਮੇਟੀ ਨੇ ਸਮੂਹ ਲੋਕ-ਪੱਖੀ ਸੰਸਥਾਵਾਂ ਅਤੇ ਵਿਅਕਤੀਆਂ ਨੂੰ ਵਿਚਾਰ-ਚਰਚਾ ਵਿੱਚ ਸ਼ਾਮਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ ਹੈ।

 

More

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਚੰਡੀਗੜ੍ਹ ‘ਚ ਮੁੜ ਗੂੰਜੇਗਾ ਕਿਸਾਨੀ ਅੰਦੋਲਨ ਦਾ ਨਾਅਰਾ; 9 ਦਸੰਬਰ ਤੋਂ ਪੱਕਾ ਮੋਰਚਾ ਲਾਉਣ ਦਾ ਵੱਡਾ ਐਲਾਨ

Leave a Comment