Join WhatsApp

Join Now

DTF ਆਗੂਆਂ ਅਤੇ ਕੰਪਿਊਟਰ ਅਧਿਆਪਕਾਂ ‘ਤੇ FIR ਦਰਜ਼, ਜਥੇਬੰਦੀ ਵੱਲੋਂ ਸਖ਼ਤ ਸ਼ਬਦਾਂ ‘ਚ ਨਿਖੇਧੀ

On: ਜੁਲਾਈ 10, 2026 3:32 ਬਾਃ ਦੁਃ

 

DTF ਆਗੂਆਂ ‘ਅਤੇ ਕੰਪਿਊਟਰ ਅਧਿਆਪਕਾਂ ‘ਤੇ FIR ਦਰਜ਼ ਕਰਨ ਦੀ ਨਿਖੇਧੀ

ਦਰਜ਼ ਕੀਤੇ ਕੇਸ ਵਾਪਿਸ ਲਏ ਜਾਣ-ਡੀ. ਟੀ. ਐਫ਼. ਪੰਜਾਬ

Punjab News, 10 ਜੁਲਾਈ 2026- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਸੰਘਰਸ਼ ਵਿੱਚ ਸ਼ਾਮਿਲ ਜ਼ਿਲਾ ਸੰਗਰੂਰ ਦੇ ਡੀ ਟੀ ਐਫ਼ ਆਗੂਆਂ ਅਤੇ ਕੰਪਿਊਟਰ ਅਧਿਆਪਕਾਂ ਉੱਪਰ ਪੁਲਿਸ ਵੱਲੋਂ ਕੇਸ ਦਰਜ਼ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ| ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2025 ਵਿੱਚ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਸਾਬਕਾ ਸੂਬਾ ਸਕੱਤਰ ਬਲਬੀਰ ਚੰਦ ਲੌਂਗੋਵਾਲ ਅਤੇ ਜ਼ਿਲਾ ਪ੍ਰਧਾਨ ਦਾਤਾ ਸਿੰਘ ਨਮੋਲ ਆਪਣੇ ਸਾਥੀਆਂ ਸਮੇਤ ਕੰਪਿਊਟਰ ਅਧਿਆਪਕਾਂ ਦੀ ਰੈਗੂਲਰ ਕਰਨ ਲਈ ਯੋਗ ਮੰਗ ਤੇ ਲਗਾਏ ਗਏ ਧਰਨੇ ਵਿੱਚ ਸ਼ਾਮਲ ਹੋਏ ਸਨ ।ਸੰਗਰੂਰ ਪੁਲਿਸ ਵੱਲੋਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਚਾਰ ਆਗੂਆਂ ਅਤੇ ਡੀ ਟੀ ਐਫ਼ ਦੇ 2 ਆਗੂਆਂ ਖਿਲਾਫ ਪਟਿਆਲਾ-ਧੂਰੀ ਰੋਡ ਤੇ ਧਰਨਾ ਦੇਣ ਕਾਰਨ ਪਰਚਾ ਦਰਜ਼ ਕੀਤਾ ਹੈ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਮੋਦੀ ਸਰਕਾਰ ਦੀ ਤਰਜ਼ ਤੇ ਚੱਲਦਿਆਂ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਕੇ ਜ਼ੁਬਾਨਬੰਦੀ ਕਰਨ ਲੱਗੀ ਹੋਈ ਹੈ। ਸੱਤਾ ਤੋਂ ਪਹਿਲਾਂ ਆਪ ਸਰਕਾਰ ਦੇ ਆਗੂ ਖ਼ੁਦ ਧਰਨਿਆਂ ਵਿੱਚ ਸਮੂਲੀਅਤ ਕਰਦੇ ਸਨ ਅਤੇ ਇਨ੍ਹਾਂ ਅਧਿਆਪਕਾਂ ਦੀ ਮੰਗ ਨੂੰ ਜਾਇਜ਼ ਠਹਿਰਾਉਂਦੇ ਸਨ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ,ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ,ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਕਿਹਾ ਕਿ ਇਸੇ ਤਰਾਂ ਹੀ 2023 ਵਿੱਚ ਮਾਨਸਾ ਵਿਖੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਦੇਣ ਜਾ ਰਹੇ ਡੀ. ਟੀ. ਐਫ਼. ਦੇ ਜ਼ਿਲਾ ਪ੍ਰਧਾਨ ਕਰਮਜੀਤ ਤਾਮਕੋਟ, ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਆਗੂ ਦਰਸ਼ਨ ਅਲੀਸ਼ੇਰ ਸਮੇਤ 158 ਅਧਿਆਪਕਾਂ,ਠੇਕਾ ਕਾਮਿਆਂ, ਬੇਰੁਜ਼ਗਾਰਾ ਉੱਪਰ ਕੇਸ ਦਰਜ ਕੀਤਾ ਹੈ ਜੋ ਕਿ ਪ੍ਰਸਾਸ਼ਨ ਵੱਲੋਂ ਅਨੇਕਾਂ ਵਾਰ ਰੱਦ ਕਰਨ ਦਾ ਵਾਅਦਾ ਕਰ ਕੇ ਰੱਦ ਨਹੀਂ ਕੀਤਾ ਜਾ ਰਿਹਾ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੰਘਰਸ਼ ਕਰਨਾ ਲੋਕਾਂ ਦਾ ਸੰਵਿਧਾਨਕ ਹੱਕ ਹੈ।ਜਿਸ ਸੰਵਿਧਾਨ ਦੀ ਸਹੁੰ ਚੁੱਕ ਕੇ ਸੱਤਾ ਦਾ ਸੁੱਖ ਭੋਗਦੇ ਹਨ ਉਸੇ ਸੰਵਿਧਾਨ ਅੱਖੋਂ ਪਰੋਖੇ ਕਰਦਿਆਂ ਸੰਘਰਸ਼ ਕਰਦੇ ਅਧਿਆਪਕਾਂ, ਬੇਰੁਜ਼ਗਾਰਾਂ, ਕਿਸਾਨਾਂ ਅਤੇ ਮਜ਼ਦੂਰ ਆਗੂਆਂ ਉੱਪਰ ਝੂਠੇ ਕੇਸ ਪਾਏ ਜਾ ਰਹੇ ਹਨ। ਉਨਾਂ ਮੰਗ ਕੀਤੀ ਕਿ ਸਰਕਾਰ ਇਹ ਕੇਸ ਤੁਰੰਤ ਵਾਪਸ ਲਵੇ।

 

More

ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਨੂੰ ਕੀਤਾ ਬੇਨਕਾਬ; 17 ਜੁਲਾਈ 2020 ਤੋਂ ਬਾਅਦ ਭਰਤੀ ਕਾਮਿਆਂ ਦੀ ਮੁੱਖ ਮੰਗ DA ਨਹੀਂ, ਬਲਕਿ ਜ਼ਬਰੀ ਥੋਪੇ ਕੇਂਦਰੀ ਪੇ-ਸਕੇਲ ਨੂੰ ਰੱਦ ਕਰਵਾਉਣਾ!

ਵੱਡੀ ਖ਼ਬਰ: ਪੰਜਾਬ ਸਰਕਾਰ ਨੇ DSP ਹਟਾਇਆ, 3 ਪੁਲਿਸ ਅਧਿਕਾਰੀ ਲਾਈਨ ਹਾਜ਼ਰ! ਪੜ੍ਹੋ ਪੂਰਾ ਮਾਮਲਾ

ਟੀਚਰ ਡੇਅ ਮੌਕੇ ਭਗਵੰਤ ਮਾਨ ਸਰਕਾਰ ਵਿਰੁੱਧ ਗਰਜੇ ਮੈਰੀਟੋਰੀਅਸ ਅਧਿਆਪਕ; ਕਿਹਾ- ਵਾਅਦੇ ਮੁਤਾਬਿਕ ਸਿੱਖਿਆ ਵਿਭਾਗ ’ਚ ਤੁਰੰਤ ਕਰੋ ਰੈਗੂਲਰ

BIG BREAKING: ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ; ਨਵੀਆਂ ਪੋਸਟਾਂ ਭਰਨ ਨੂੰ ਦਿੱਤੀ ਹਰੀ ਝੰਡੀ, ਸਰਵਿਸ ਕਮਿਸ਼ਨ ਦੇ ਨਿਯਮਾਂ ‘ਚ ਕੀਤੀ ਸੋਧ

Blackmailing Case! ਸਾਵਧਾਨ! ਇੰਝ ਤੁਹਾਡੀ ਵੀ ਬਣ ਸਕਦੀ ਅਸ਼ਲੀਲ ਵੀਡੀਓ..!

ਵਿਦਿਆਰਥਣ ਨਾਲ ਸਰੀਰਕ ਸਬੰਧ ਬਣਾਉਣ ਲਈ ਸਕੂਲ ਪ੍ਰਿੰਸੀਪਲ ਨੇ ਬਣਾਇਆ ਦਬਾਅ, ਆਡੀਓ ਵਾਇਰਲ

ਵੱਡੀ ਖ਼ਬਰ: ਹਰਸਿਮਰਤ ਕੌਰ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਪੜ੍ਹੋ ਪੂਰਾ ਮਾਮਲਾ

Leave a Comment