Punjab Crime News: ਪਾਣੀ ਡੁੱਬਣ ਕਾਰਨ ਭੈਣ-ਭਰਾ ਦੀ ਮੌਤ

On: ਜੁਲਾਈ 12, 2026 8:15 ਬਾਃ ਦੁਃ

 

Punjab Crime News: ਖੇਡਦੇ-ਖੇਡਦੇ ਲਾਪਤਾ ਹੋਏ ਦੋ ਬੱਚਿਆਂ ਦੀ ਪਾਣੀ ਦੀ ਟੈਂਕੀ ‘ਚੋਂ ਮਿਲੀਆਂ ਲਾਸ਼ਾਂ, 5 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਸਿੱਧਾਂਤ- ਪਰਿਵਾਰ ‘ਚ ਮਚਿਆ ਚੀਕ-ਚਿਹਾਰਾ

ਅਬੋਹਰ, 12 ਜੁਲਾਈ 2026- ਅਬੋਹਰ ਸਬ-ਡਿਵੀਜ਼ਨ ਦੇ ਅਧੀਨ ਪੈਂਦੇ ਪਿੰਡ ਮੌਜਗੜ੍ਹ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਵਿੱਚ ਬਣੇ ਪਾਣੀ ਵਾਲੇ ਡਿੱਗੀ/ਟੈਂਕੀ ਵਿੱਚ ਡੁੱਬਣ ਕਾਰਨ ਦੋ ਛੋਟੇ ਚਚੇਰੇ ਭੈਣ-ਭਰਾ ਦੀ ਦਰਦਨਾਕ ਮੌਤ (Crime News) ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਮਾਤਮ ਛਾ ਗਿਆ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਬੱਚਿਆਂ ਦੀਆਂ ਦੇਹਾਂ ਐਤਵਾਰ ਤੜਕੇ ਬਰਾਮਦ ਕਰ ਲਈਆਂ ਗਈਆਂ ਹਨ, ਜਿਨ੍ਹਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਛੇ ਸਾਲਾ ਸਿੱਧਾਂਤ ਅਤੇ ਉਸ ਦੀ ਚਚੇਰੀ ਭੈਣ ਅੱਠ (8) ਸਾਲਾ ਲਵਪ੍ਰੀਤ ਸ਼ਨਿੱਚਰਵਾਰ ਸਵੇਰੇ 11 ਵਜੇ ਦੇ ਕਰੀਬ ਘਰੋਂ ਬਾਹਰ ਖੇਡਣ ਲਈ ਗਏ ਸਨ।

ਜਦੋਂ ਕਾਫੀ ਸਮਾਂ ਬੀਤ ਜਾਣ ‘ਤੇ ਵੀ ਦੋਵੇਂ ਬੱਚੇ ਘਰ ਵਾਪਸ ਨਹੀਂ ਪਰਤੇ, ਤਾਂ ਪਰਿਵਾਰਕ ਮੈਂਬਰਾਂ ਨੂੰ ਚਿੰਤਾ ਹੋਈ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੱਚਿਆਂ ਦੀ ਭਾਲ ਸ਼ੁਰੂ ਕਰ ਦਿੱਤੀ, ਪਰ ਦੇਰ ਰਾਤ ਤੱਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਿਆ।

ਕਈ ਘੰਟਿਆਂ ਦੀ ਸਖ਼ਤ ਮਸ਼ੱਕਤ ਅਤੇ ਭਾਲ ਤੋਂ ਬਾਅਦ, ਐਤਵਾਰ ਤੜਕੇ ਪਿੰਡ ਦੀ ਪਾਣੀ ਵਾਲੀ ਟੈਂਕੀ ਵਿੱਚ ਦੋਵਾਂ ਬੱਚਿਆਂ ਦੀਆਂ ਦੇਹਾਂ ਤੈਰਦੀਆਂ ਹੋਈਆਂ ਮਿਲੀਆਂ। ਬੱਚਿਆਂ ਦੀਆਂ ਲਾਸ਼ਾਂ ਦੇਖਦਿਆਂ ਹੀ ਪਰਿਵਾਰ ਵਿੱਚ ਚੀਕ-ਚਿਹਾਰਾ ਮਚ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਬੱਚਾ ਸਿੱਧਾਂਤ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦੀ ਮੌਤ (Death) ਨੇ ਪਰਿਵਾਰ ਦਾ ਚਿਰਾਗ ਬੁਝਾ ਦਿੱਤਾ ਹੈ। ਉੱਥੇ ਹੀ ਮ੍ਰਿਤਕ ਲਵਪ੍ਰੀਤ ਉਸ ਦੇ ਚਾਚੇ ਦੀ ਧੀ ਸੀ।

ਦੱਸਿਆ ਜਾ ਰਿਹਾ ਹੈ ਕਿ ਦੋਵਾਂ ਮ੍ਰਿਤਕ ਬੱਚਿਆਂ ਦੇ ਪਿਤਾ ਖੇਤੀਬਾੜੀ ਕਰਦੇ ਹਨ ਅਤੇ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਪਾਲ ਰਹੇ ਸਨ। ਇਸ ਘਟਨਾ ਨਾਲ ਜਿੱਥੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ਪੂਰੇ ਇਲਾਕੇ ਵਿੱਚ ਹਰ ਅੱਖ ਨਮ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

Join WhatsApp

Join Now

Leave a Comment