Join WhatsApp

Join Now

BREAKING- ਪ੍ਰਾਈਵੇਟ ਸਕੂਲਾਂ ਦੀ ਫੀਸ ਲੁੱਟ ‘ਤੇ ਵੱਡਾ ਐਕਸ਼ਨ! CM ਮਾਨ ਦੇ ਫੈਸਲੇ ‘ਤੇ ਗਵਰਨਰ ਨੇ ਲਾਈ ਮੋਹਰ, ਨਵਾਂ ਆਰਡੀਨੈਂਸ ਲਾਗੂ

On: ਜੁਲਾਈ 13, 2026 12:57 ਬਾਃ ਦੁਃ

 

BREAKING- ਪ੍ਰਾਈਵੇਟ ਸਕੂਲਾਂ ਦੀ ਫੀਸ ਲੁੱਟ ‘ਤੇ ਵੱਡਾ ਐਕਸ਼ਨ! CM ਮਾਨ ਦੇ ਫੈਸਲੇ ‘ਤੇ ਗਵਰਨਰ ਨੇ ਲਾਈ ਮੋਹਰ, ਨਵਾਂ ਆਰਡੀਨੈਂਸ ਲਾਗੂ

ਪ੍ਰਾਈਵੇਟ ਸਕੂਲਾਂ ਦੀ ਫੀਸ ਲੁੱਟ ‘ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ: ਰਾਜਪਾਲ ਨੇ ਨਵੇਂ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਦਿੱਤੀ ਹਰੀ ਝੰਡੀ, ਹੁਣ 5% ਤੋਂ ਵੱਧ ਨਹੀਂ ਵਧੇਗੀ ਫੀਸ

ਚੰਡੀਗੜ੍ਹ, 13 ਜੁਲਾਈ 2026- ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾਂਦੀ ਫੀਸਾਂ ਦੀ ਮਨਮਰਜ਼ੀ ਅਤੇ ਲੁੱਟ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਬਹੁਤ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਅਹਿਮ ਆਰਡੀਨੈਂਸ “The Punjab Regulation of Fee of Unaided Education Institutions (Amendment) Ordinance, 2026” ‘ਤੇ ਪੰਜਾਬ ਦੇ ਗਵਰਨਰ (ਰਾਜਪਾਲ) ਨੇ ਹਸਤਾਖਰ ਕਰਕੇ ਇਸ ਨੂੰ ਅਧਿਕਾਰਤ ਮਨਜ਼ੂਰੀ ਦੇ ਦਿੱਤੀ ਹੈ।

May be an image of ticket stub and text

ਇਸ ਵੱਡੇ ਫੈਸਲੇ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਬੱਚਿਆਂ ਅਤੇ ਮਾਪਿਆਂ ਦੇ ਹੱਕ ਵਿੱਚ ਲਏ ਗਏ ਇਸ ਫੈਸਲੇ ‘ਤੇ ਮੋਹਰ ਲਗਾਉਣ ਲਈ ਗਵਰਨਰ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਵੇਂ ਆਰਡੀਨੈਂਸ ਦੇ ਲਾਗੂ ਹੋਣ ਨਾਲ ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਮੁਤਾਬਕ ਫੀਸਾਂ ਵਿੱਚ ਵਾਧਾ ਨਹੀਂ ਕਰ ਸਕੇਗਾ। ਨਵੇਂ ਨਿਯਮਾਂ ਤਹਿਤ ਹੁਣ ਪ੍ਰਾਈਵੇਟ ਸਕੂਲਾਂ ਲਈ ਸਾਲਾਨਾ ਫੀਸ ਵਾਧੇ ਦੀ ਸੀਮਾ ਵੱਧ ਤੋਂ ਵੱਧ 5% ਤੈਅ ਕਰ ਦਿੱਤੀ ਗਈ ਹੈ, ਯਾਨੀ ਕੋਈ ਵੀ ਗੈਰ-ਸਹਾਇਤਾ ਪ੍ਰਾਪਤ (Unaided) ਸਕੂਲ 5 ਫੀਸਦੀ ਤੋਂ ਜ਼ਿਆਦਾ ਫੀਸ ਨਹੀਂ ਵਧਾ ਸਕੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ। ਸਰਕਾਰ ਆਮ ਲੋਕਾਂ ਦੀ ਜੇਬ ‘ਤੇ ਪੈਂਦੇ ਵਾਧੂ ਆਰਥਿਕ ਬੋਝ ਨੂੰ ਘਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਾਨ ਸਰਕਾਰ ਦੇ ਇਸ ਇਤਿਹਾਸਕ ਫੈਸਲੇ ਨਾਲ ਪੰਜਾਬ ਦੇ ਲੱਖਾਂ ਮਾਪਿਆਂ ਨੂੰ ਨਵੇਂ ਵਿੱਦਿਅਕ ਸੈਸ਼ਨ ਵਿੱਚ ਵੱਡੀ ਰਾਹਤ ਮਿਲੇਗੀ, ਜੋ ਹਰ ਸਾਲ ਸਕੂਲਾਂ ਵੱਲੋਂ ਕੀਤੇ ਜਾਂਦੇ ਬੇਤਹਾਸ਼ਾ ਫੀਸ ਵਾਧੇ ਤੋਂ ਪ੍ਰੇਸ਼ਾਨ ਸਨ।

 

Leave a Comment