Join WhatsApp

Join Now

Punjab ‘ਚ ਵੱਡੀ ਵਾਰਦਾਤ! ਅਕਾਲੀ ਆਗੂ ‘ਤੇ ਅੰਨ੍ਹੇਵਾਹ ਫਾਇਰਿੰਗ, ਹਾਲਤ ਗੰਭੀਰ

On: ਜੁਲਾਈ 13, 2026 10:24 ਬਾਃ ਦੁਃ

 

Punjab ‘ਚ ਵੱਡੀ ਵਾਰਦਾਤ: ਅਕਾਲੀ ਆਗੂ ‘ਤੇ ਅੰਨ੍ਹੇਵਾਹ ਫਾਇਰਿੰਗ, ਹਾਲਤ ਗੰਭੀਰ

ਬਰੇਟਾ ‘ਚ ਗੁੰਡਾਗਰਦੀ ਦਾ ਨੰਗਾ ਨਾਚ: ਅਕਾਲੀ ਲੀਡਰ ‘ਕਾਲਾ ਜਵੰਦਾ’ ‘ਤੇ ਚੱਲੀਆਂ ਤਾਬੜਤੋੜ ਗੋਲੀਆਂ, ਵਾਰਦਾਤ ਮਗਰੋਂ ਬਦਮਾਸ਼ ਫਰਾਰ

ਮਾਨਸਾ/ਬਰੇਟਾ, 14 ਜੁਲਾਈ 2026- ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇੱਕ ਵਾਰ ਫਿਰ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਮਾਨਸਾ ਦੇ ਕਸਬਾ ਬਰੇਟਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬੇਖੌਫ਼ ਬਦਮਾਸ਼ਾਂ ਵੱਲੋਂ ਇੱਕ ਅਕਾਲੀ ਆਗੂ ‘ਤੇ ਸ਼ਰੇਆਮ ਫਾਇਰਿੰਗ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰਨ ਦੀ ਕੋਸ਼ਿਸ਼ ਕੀਤੀ ਗਈ। ਗੋਲੀ ਲੱਗਣ ਕਾਰਨ ਇਹ ਅਕਾਲੀ ਲੀਡਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ, ਜਿਸ ਦੀ ਪਛਾਣ ਕਾਲਾ ਜਵੰਦਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਉਸ ਵੇਲੇ ਵਾਪਰੀ ਜਦੋਂ ਅਕਾਲੀ ਆਗੂ ਕਾਲਾ ਜਵੰਦਾ ਦੁਕਾਨ ਵਿੱਚ ਮੌਜੂਦ ਸੀ। ਇਸੇ ਦੌਰਾਨ ਅਚਾਨਕ ਆਏ ਹਥਿਆਰਬੰਦ ਬਦਮਾਸ਼ਾਂ ਨੇ ਦੁਕਾਨ ਦੇ ਅੰਦਰ ਵੜ ਕੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ਦੌਰਾਨ ਕਾਲਾ ਜਵੰਦਾ ਆਪਣੀ ਜਾਨ ਬਚਾਉਣ ਲਈ ਉੱਥੋਂ ਭੱਜਣ ਵਿੱਚ ਕਾਮਯਾਬ ਰਿਹਾ, ਪਰ ਬਦਮਾਸ਼ਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਉਸ ਨੂੰ ਲੱਗ ਗਈਆਂ, ਜਿਸ ਕਾਰਨ ਉਹ ਖ਼ੂਨ ਨਾਲ ਲੱਥਪੱਥ ਹੋ ਗਿਆ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਸਫ਼ਲ ਹੋ ਗਏ। ਜ਼ਖਮੀ ਅਕਾਲੀ ਆਗੂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਫਿਲਹਾਲ ਉਸ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ।

ਇਸ ਵਾਰਦਾਤ ਦੀਆਂ ਕੁਝ ਤਸਵੀਰਾਂ ਅਤੇ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਇੱਕ ਸ਼ਖਸ ਜਾਨ ਬਚਾਉਣ ਲਈ ਭੱਜਦਾ ਦਿਖਾਈ ਦੇ ਰਿਹਾ ਹੈ, ਜਿਸ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਨੂੰ ਸੀਲ ਕਰਕੇ ਫਰਾਰ ਬਦਮਾਸ਼ਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

 

More

Rain Alert: ਪੰਜਾਬ ਦੇ 16 ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ; ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਅਲਰਟ ਜਾਰੀ

ਵੱਡੀ ਖ਼ਬਰ: PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ, ਮੇਅਰ ਦਫ਼ਤਰ ਅਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Punjab News: ਜ਼ਮੀਨੀ ਵਿਵਾਦ ਦੇ ਚੱਲਦਿਆਂ ਸਾਂਢੂ ਨੇ ਕੀਤਾ ਸਾਂਢੂ ਦਾ ਕਤਲ; ਬਚਾਅ ਕਰਨ ਅੱਗੇ ਆਈਆਂ ਮਾਂਵਾਂ-ਧੀਆਂ ਵੀ ਵੱਢੀਆਂ

T-Rex Dinosaur Skeleton Auction! ਡਾਇਨਾਸੋਰ ਦੇ ਕੰਕਾਲ ਦੀ ਵੀ ਹੋਵੇਗੀ ਨੀਲਾਮੀ! 250 ਕਰੋੜ ਰੁਪਏ ਤੋਂ ਸ਼ੁਰੂ ਹੋਵੇਗੀ ਬੋਲੀ!

ਵੱਡੀ ਖ਼ਬਰ: ਫ਼ਿਰੋਜ਼ਪੁਰ ਸਰਹੱਦ ਨੇੜਿਓਂ ਮਿਲਿਆ ਪੁਰਾਣਾ ਜ਼ਿੰਦਾ ਬੰਬ! ਸੈਨਾ ਅਤੇ ਪੁਲਿਸ ਨੇ ਇਲਾਕਾ ਕੀਤਾ ਸੀਲ

Drug Census: ਪੰਜਾਬ ਦੇ ਸਾਰੇ MLAs, MP ਅਤੇ ਹੋਰ ਚੁਣੇ ਨੁਮਾਇੰਦੇ ਕਰਵਾਉਣ ਆਪਣਾ ਡਰੱਗ ਸੈਂਸਸ; ਗਣਨਾਕਾਰਾਂ ਨੇ ਗਵਰਨਰ ਪੰਜਾਬ ਨੂੰ ਲਿਖੀ ਖੁੱਲ੍ਹੀ ਚਿੱਠੀ, ਕੀਤੀ ਇਹ ਮੰਗ

Leave a Comment