Join WhatsApp

Join Now

Rain Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ

On: ਜੁਲਾਈ 15, 2026 9:24 ਪੂਃ ਦੁਃ

 

Rain Alert: ਅਗਲੇ 2 ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਲੋਕਾਂ ਨੂੰ ਅਸਹਿ ਗਰਮੀ ਅਤੇ ਹੁੰਮਸ (Hot and Humid) ਦਾ ਸਾਹਮਣਾ ਕਰਨਾ ਪੈ ਸਕਦਾ ਹੈ

ਚੰਡੀਗੜ੍ਹ, 14 ਜੁਲਾਈ 2026:

Rain Alert: ਮੌਸਮ ਵਿਭਾਗ ਚੰਡੀਗੜ੍ਹ (IMD) ਵੱਲੋਂ ਪੰਜਾਬ ਲਈ ਜ਼ਿਲ੍ਹੇਵਾਰ ਮੌਸਮ ਦੀ ਤਾਜ਼ਾ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ, ਅਗਲੇ 2 ਦਿਨਾਂ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਲੋਕਾਂ ਨੂੰ ਅਸਹਿ ਗਰਮੀ ਅਤੇ ਹੁੰਮਸ (Hot and Humid) ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਲਈ ਖਾਸ ਕਰਕੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਨਿਗਰਾਨੀ ਰੱਖਣ (Be Updated) ਦੀ ਸਲਾਹ ਦਿੱਤੀ ਗਈ ਹੈ।

ਮੌਸਮ ਕੇਂਦਰ ਵੱਲੋਂ 15 ਜੁਲਾਈ ਤੋਂ 18 ਜੁਲਾਈ ਤੱਕ ਦਾ ਜੋ ਪੂਰਵ-ਅਨੁਮਾਨ ਜਾਰੀ ਕੀਤਾ ਗਿਆ ਹੈ, ਉਹ ਇਸ ਪ੍ਰਕਾਰ ਹੈ। 15 ਅਤੇ 16 ਜੁਲਾਈ ਵਿਚਕਾਰ ਪੰਜਾਬ ਦੇ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਅਤੇ ਹੁੰਮਸ ਦਾ ਕਹਿਰ ਜਾਰੀ ਰਹੇਗਾ। ਇਹਨਾਂ ਦਿਨਾਂ ਲਈ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਬਠਿੰਡਾ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ‘Hot and Humid’ (ਗਰਮ ਅਤੇ ਹੁੰਮਸ ਭਰਿਆ ਮੌਸਮ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸਦਾ ਮਤਲਬ ਹੈ ਕਿ ਲੋਕਾਂ ਨੂੰ ਮੌਸਮ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਇਸੇ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਸਮੇਤ ਬਾਕੀ ਹਿੱਸਿਆਂ ਵਿੱਚ ਹਰੇ ਰੰਗ (No Warning) ਦਾ ਸੰਕੇਤ ਹੈ, ਯਾਨੀ ਉੱਥੇ ਫਿਲਹਾਲ ਕੋਈ ਖਾਸ ਚੇਤਾਵਨੀ ਨਹੀਂ ਹੈ। ਮੌਸਮ ਵਿਭਾਗ ਮੁਤਾਬਕ, 17 ਅਤੇ 18 ਜੁਲਾਈ ਵਿਚਕਾਰ ਪੰਜਾਬ ਦੇ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ।

Image

 

ਮੌਸਮ ਕੇਂਦਰ ਚੰਡੀਗੜ੍ਹ ਨੇ ਸਪੱਸ਼ਟ ਕੀਤਾ ਹੈ ਕਿ ਇਹ ਚੇਤਾਵਨੀ ਰੋਜ਼ਾਨਾ ਸਵੇਰੇ 08:30 ਵਜੇ ਤੋਂ ਅਗਲੇ ਦਿਨ ਸਵੇਰੇ 08:30 ਵਜੇ ਤੱਕ ਹੁੰਦੀ ਹੈ। ਅਗਲੇ 48 ਘੰਟਿਆਂ ਦੌਰਾਨ ਅਲਰਟ ਵਾਲੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਦੁਪਹਿਰ ਵੇਲੇ ਸਿੱਧੀ ਧੁੱਪ ਅਤੇ ਹੁੰਮਸ ਤੋਂ ਬਚਣ ਅਤੇ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦੇਣ ਦੀ ਅਪੀਲ ਕੀਤੀ ਗਈ ਹੈ।

 

Leave a Comment