Join WhatsApp

Join Now

ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਬਿਨਾਂ ਦੇਰੀ ਕੀਤੀਆਂ ਜਾਣ: ਡੀਟੀਐੱਫ

On: ਜੁਲਾਈ 15, 2026 5:04 ਬਾਃ ਦੁਃ

 

ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਬਿਨਾਂ ਦੇਰੀ ਕੀਤੀਆਂ ਜਾਣ : ਡੀਟੀਐੱਫ

1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ : ਡੀ ਟੀ ਐੱਫ ਪੰਜਾਬ

ਅੰਮ੍ਰਿਤਸਰ, 17 ਜੁਲਾਈ 2026

ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ ਆਈਆਂ ਰੁਕਾਵਟਾਂ ਨੂੰ ਦੂਰ ਕਰ ਦਿੱਤਾ ਗਿਆ ਹੈ। ਇਸ ਨਾਲ 1100 ਤੋਂ ਵੀ ਵਧੇਰੇ ਸਕੂਲਾਂ ਵਿੱਚ ਲੰਮੇ ਸਮੇਂ ਤੋਂ ਪ੍ਰਿੰਸੀਪਲਾਂ ਦੀ ਚੱਲ ਰਹੀ ਉਡੀਕ ਸਮਾਪਤ ਹੋਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ। ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਸੂਬਾ ਵਿੱਤ ਸਕੱਤਰ ਕਮ ਜਿਲ੍ਹਾ ਪ੍ਰਧਾਨ ਸ੍ਰੀ ਅਸ਼ਵਨੀ ਅਵਸਥੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਉਨ੍ਹਾਂ ਦੀ ਜੱਥੇਬੰਦੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਦਾ ਮੁੱਦਾ ਉਠਾਇਆ ਜਾ ਰਿਹਾ ਸੀ। ਪਿਛਲ਼ੇ ਵਰ੍ਹੇ 2025 ਦੀ ਸ਼ੁਰੂਆਤ ਵਿੱਚ ਡੀਟੀਐਫ ਵੱਲੋਂ ਪ੍ਰਿੰਸੀਪਲ ਦੀਆਂ 44% ਖਾਲੀ ਅਸਾਮੀਆਂ ਹੋਣ ਬਾਰੇ ਜਾਰੀ ਕੀਤੀ ਇੱਕ ਬਹੁ-ਚਰਚਿਤ ਰਿਪੋਰਟ ਰਾਹੀਂ ਇਹ ਮੁੱਦਾ ਪੰਜਾਬ ਅਤੇ ਬਾਕੀ ਦੇਸ਼ ਦੇ ਹਿੱਸਿਆਂ ਤੱਕ ਵੀ ਉਜਾਗਰ ਹੋਇਆ ਸੀ। ‘ਸਿੱਖਿਆ ਕ੍ਰਾਂਤੀ’ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਵਿੱਚ ਇਹ ਖਾਲੀ ਅਸਾਮੀਆਂ ਮੌਜੂਦਾ ਸਮੇਂ ਵਿੱਚ 55% ਤੋਂ ਵੀ ਵਧੇਰੇ ਹੋ ਗਈਆਂ, ਪਰ ਸਰਕਾਰ ਆਪਣੀ ਕੁੰਭਕਰਨੀ ਨੀਂਦ ਤੋਂ ਨਹੀਂ ਜਾਗੀ।

ਆਗੂਆਂ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸਿੱਖਿਆ ਵਿਭਾਗ ਦੀਆਂ ਨਾਕਾਮੀਆਂ ਅਤੇ ਧੀਮੀ ਪੈਰਵਾਈ ਕਾਰਨ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਨੂੰ ਅਦਾਲਤ ਵਿਚ ਉਲਝਾ ਦਿੱਤਾ ਗਿਆ ਸੀ। ਇਸ ਵਿੱਚ ਪਿਛਲੀ ਸਰਕਾਰ ਦੌਰਾਨ ਸਿੱਖਿਆ ਵਿਭਾਗ ਵੱਲੋਂ ਤਰੱਕੀਆਂ ਮੌਕੇ ਸਿੱਧੀ ਭਰਤੀ ਵਾਲੀਆਂ ਸ਼ਰਤਾਂ ਨੂੰ ਲੈ ਕੇ ਆਉਣਾ, 50:50 ਦੇ ਅਨੁਪਾਤ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਰਾਹੀਂ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਭਰਨ ਵਰਗੇ ਲਿਆਂਦੇ ਗਏ ਸੇਵਾ ਨਿਯਮ ਵੱਡਾ ਰੋੜਾ ਬਣੇ, ਜੋ ਕਿ ਬਾਅਦ ਵਿੱਚ ਦਰੁਸਤ ਕਰਕੇ ਪ੍ਰਮੋਸ਼ਨ ਲਈ 75 ਫ਼ੀਸਦੀ ਕੋਟੇ ਅਨੁਸਾਰ ਦਰੁਸਤ ਕੀਤੇ ਗਏ। ਇਸ ਤੋਂ ਬਾਅਦ ਟੀਈਦੀ ਦੀ ਸ਼ਰਤ, ਜਿਸ ਦਾ ਪ੍ਰਿੰਸੀਪਲ ਦੀ ਪੋਸਟ ਨਾਲ ਕੋਈ ਲੈਣਾ ਦੇਣਾ ਵੀ ਨਹੀਂ ਸੀ, ਉਸ ਦੇ ਹਵਾਲੇ ਨਾਲ਼ ਇਸ ਪ੍ਰਮੋਸ਼ਨ ‘ਤੇ ਅਦਾਲਤੀ ਸਟੇਅ ਲਗਾ ਦਿੱਤੀ ਗਈ। ਪਰ ਹੁਣ ਅਦਾਲਤ ਵੱਲੋਂ ਇਹ ਅੜਚਣਾਂ ਨੂੰ ਸ਼ਰਤਾਂ ਅਧੀਨ ਦੂਰ ਕੀਤੇ ਜਾਣ ਨਾਲ ਪੰਜਾਬ ਦੇ 1950 ਦੇ ਕਰੀਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਪ੍ਰਿੰਸੀਪਲ ਮਿਲਣ ਲਈ ਰਾਹ ਪੱਧਰਾ ਹੋ ਗਿਆ ਹੈ। ਡੀ ਟੀ ਐੱਫ ਆਗੂਆਂ ਜਰਮਨਜੀਤ ਸਿੰਘ ਛੱਜਲਵੱਡੀ,ਚਰਨਜੀਤ ਸਿੰਘ ਰਾਜਧਾਨ, ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪਰਾਸ਼ਰ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ ਵਰਨਾਲੀ, ਮੈਡਮ ਕੰਵਲਜੀਤ ਕੌਰ, ਸੁਖਜਿੰਦਰ ਸਿੰਘ ਜੱਬੋਵਾਲ, ਵਿਪਨ ਰਿਖੀ, ਕੰਵਰਜੀਤ ਸਿੰਘ ਜੰਡਿਆਲਾ, ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ,ਨੇ ਮੰਗ ਕੀਤੀ ਕਿ ਹੁਣ ਕੋਈ ਹੋਰ ਢਿੱਲਮਠ ਵਿਖਾਉਣ ਦੀ ਥਾਂ ਪੰਜਾਬ ਸਰਕਾਰ, ਸਿੱਖਿਆ ਵਿਭਾਗ ਰਾਹੀਂ ਬਿਨਾਂ ਦੇਰੀ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਨੂੰ ਉਨ੍ਹਾਂ ਦੇ ਬਣਦੇ ਕੋਟੇ ਅਨੁਸਾਰ ਤਰੱਕੀਆਂ ਦੇ ਕੇ ਪ੍ਰਿੰਸੀਪਲ ਬਣਾਵੇ। ਬਾਕੀ ਰਹਿੰਦੀਆਂ ਸਿੱਧੀ ਭਰਤੀ ਦੀਆਂ ਖਾਲੀ ਅਸਾਮੀਆਂ ਲਈ ਤੁਰੰਤ ਇਸ਼ਤਿਹਾਰ ਜਾਰੀ ਕਰਕੇ ਸਿੱਧੀ ਭਰਤੀ ਪ੍ਰਕਿਰਿਆ ਨੂੰ ਵੀ ਅੱਗੇ ਵਧਾਇਆ ਜਾਵੇ।ਇਸ ਮੌਕੇ ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਪ੍ਰਿਥੀਪਾਲ ਸਿੰਘ ਵੀ ਹਾਜ਼ਰ ਸਨ।

More

ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਨੂੰ ਕੀਤਾ ਬੇਨਕਾਬ; 17 ਜੁਲਾਈ 2020 ਤੋਂ ਬਾਅਦ ਭਰਤੀ ਕਾਮਿਆਂ ਦੀ ਮੁੱਖ ਮੰਗ DA ਨਹੀਂ, ਬਲਕਿ ਜ਼ਬਰੀ ਥੋਪੇ ਕੇਂਦਰੀ ਪੇ-ਸਕੇਲ ਨੂੰ ਰੱਦ ਕਰਵਾਉਣਾ!

ਵੱਡੀ ਖ਼ਬਰ: ਪੰਜਾਬ ਸਰਕਾਰ ਨੇ DSP ਹਟਾਇਆ, 3 ਪੁਲਿਸ ਅਧਿਕਾਰੀ ਲਾਈਨ ਹਾਜ਼ਰ! ਪੜ੍ਹੋ ਪੂਰਾ ਮਾਮਲਾ

ਟੀਚਰ ਡੇਅ ਮੌਕੇ ਭਗਵੰਤ ਮਾਨ ਸਰਕਾਰ ਵਿਰੁੱਧ ਗਰਜੇ ਮੈਰੀਟੋਰੀਅਸ ਅਧਿਆਪਕ; ਕਿਹਾ- ਵਾਅਦੇ ਮੁਤਾਬਿਕ ਸਿੱਖਿਆ ਵਿਭਾਗ ’ਚ ਤੁਰੰਤ ਕਰੋ ਰੈਗੂਲਰ

BIG BREAKING: ਪੰਜਾਬ ਕੈਬਨਿਟ ਨੇ ਲਏ ਵੱਡੇ ਫ਼ੈਸਲੇ; ਨਵੀਆਂ ਪੋਸਟਾਂ ਭਰਨ ਨੂੰ ਦਿੱਤੀ ਹਰੀ ਝੰਡੀ, ਸਰਵਿਸ ਕਮਿਸ਼ਨ ਦੇ ਨਿਯਮਾਂ ‘ਚ ਕੀਤੀ ਸੋਧ

Blackmailing Case! ਸਾਵਧਾਨ! ਇੰਝ ਤੁਹਾਡੀ ਵੀ ਬਣ ਸਕਦੀ ਅਸ਼ਲੀਲ ਵੀਡੀਓ..!

ਵਿਦਿਆਰਥਣ ਨਾਲ ਸਰੀਰਕ ਸਬੰਧ ਬਣਾਉਣ ਲਈ ਸਕੂਲ ਪ੍ਰਿੰਸੀਪਲ ਨੇ ਬਣਾਇਆ ਦਬਾਅ, ਆਡੀਓ ਵਾਇਰਲ

ਵੱਡੀ ਖ਼ਬਰ: ਹਰਸਿਮਰਤ ਕੌਰ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਪੜ੍ਹੋ ਪੂਰਾ ਮਾਮਲਾ

Leave a Comment