Join WhatsApp

Join Now

Weather Update: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਭਵਿੱਖਬਾਣੀ!

On: ਜੁਲਾਈ 16, 2026 10:02 ਪੂਃ ਦੁਃ

 

Weather Update: ਪੰਜਾਬ ਅਤੇ ਹਰਿਆਣਾ ਵਿੱਚ ਕਮਜ਼ੋਰ ਪਏ ਮੌਨਸੂਨ ਦਰਮਿਆਨ ਰਾਹਤ ਦੀ ਖ਼ਬਰ, 19 ਜੁਲਾਈ ਤੋਂ ਪੱਛਮੀ ਵਿਗਾੜ ਦੇ ਸਰਗਰਮ ਹੋਣ ਨਾਲ ਪਵੇਗਾ ਭਾਰੀ ਮੀਂਹ

ਚੰਡੀਗੜ੍ਹ, 16 ਜੁਲਾਈ 2026- ਪੰਜਾਬ ਅਤੇ ਹਰਿਆਣਾ ਵਿੱਚ ਪਿਛਲੇ ਕੁਝ ਦਿਨਾਂ ਤੋਂ ਕਮਜ਼ੋਰ ਪੈ ਚੁੱਕੇ ਮੌਨਸੂਨ ਦਰਮਿਆਨ ਆਮ ਲੋਕਾਂ ਅਤੇ ਕਿਸਾਨਾਂ ਲਈ ਇੱਕ ਬਹੁਤ ਹੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਉੱਤਰ-ਪੱਛਮੀ ਭਾਰਤ ਵਿੱਚ 19 ਜੁਲਾਈ 2026 ਤੋਂ ਇੱਕ ਨਵਾਂ ਪੱਛਮੀ ਵਿਗਾੜ (Western Disturbance/ Weather Update) ਸਰਗਰਮ ਹੋਣ ਜਾ ਰਿਹਾ ਹੈ।

ਇਸ ਨਵੇਂ ਮੌਸਮੀ ਸਿਸਟਮ ਦੇ ਪ੍ਰਭਾਵ ਕਾਰਨ ਦੋਵਾਂ ਸੂਬਿਆਂ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। 20 ਅਤੇ 21 ਜੁਲਾਈ ਨੂੰ ਇਨ੍ਹਾਂ ਦੋ ਦਿਨਾਂ ਦੌਰਾਨ ਦੋਵਾਂ ਸੂਬਿਆਂ ਦੇ ਕੁਝ ਖ਼ਾਸ ਇਲਾਕਿਆਂ ਵਿੱਚ ਮੁਸਲਾਧਾਰ ਬਾਰਿਸ਼ ਹੋਣ ਦੇ ਆਸਾਰ ਹਨ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਸੈਟੇਲਾਈਟ ਚਿੱਤਰਾਂ ਮੁਤਾਬਕ, ਇੱਕ ਪੱਛਮੀ ਵਿਗਾੜ ਪਹਿਲਾਂ ਹੀ ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਨਾਲ ਲੱਗਦੇ ਹੇਠਲੇ ਤੇ ਮੱਧ ਵਾਯੂਮੰਡਲ ਦੇ ਪੱਧਰਾਂ ‘ਤੇ ਬਣਿਆ ਹੋਇਆ ਹੈ। ਇਸ ਕਾਰਨ ਪੰਜਾਬ ਦੀਆਂ ਪੱਛਮੀ ਸਰਹੱਦਾਂ ‘ਤੇ ਸੰਘਣੇ ਬੱਦਲ ਅਤੇ ਜੰਮੂ-ਕਸ਼ਮੀਰ ਦੇ ਉੱਪਰ ਹਲਕੇ ਬੱਦਲ ਛਾਏ ਹੋਏ ਸਾਫ਼ ਦੇਖੇ ਜਾ ਸਕਦੇ ਹਨ।

ਮੌਸਮ ਵਿਭਾਗ ਦੇ ਤਾਜ਼ਾ ਬੁਲੇਟਿਨ ਅਨੁਸਾਰ ਅਗਲੇ ਕੁਝ ਦਿਨਾਂ ਦੌਰਾਨ ਮੌਸਮ ਦਾ ਹਾਲ ਰਲਿਆ-ਮਿਲਿਆ ਰਹਿਣ ਵਾਲਾ ਹੈ। ਜਾਣਕਾਰੀ ਮੁਤਾਬਿਕ, 18 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਕੁਝ ਚੋਣਵੀਆਂ ਥਾਵਾਂ ‘ਤੇ ਹਲਕਾ ਤੋਂ ਦਰਮਿਆਨਾ ਮੀਂਹ ਪੈਣ ਦੀ ਉਮੀਦ ਹੈ। 19 ਜੁਲਾਈ ਨੂੰ ਨਵੇਂ ਪੱਛਮੀ ਵਿਗਾੜ ਦੇ ਅਸਰ ਨਾਲ ਦੋਵਾਂ ਸੂਬਿਆਂ ਵਿੱਚ ਕਈ ਥਾਵਾਂ ‘ਤੇ ਬਾਰਿਸ਼ ਦਾ ਦਾਇਰਾ ਵਧੇਗਾ। 20 ਅਤੇ 21 ਜੁਲਾਈ ਨੂੰ ਇਨ੍ਹਾਂ ਦੋ ਦਿਨਾਂ ਦੌਰਾਨ ਦੋਵਾਂ ਸੂਬਿਆਂ ਦੇ ਕੁਝ ਖ਼ਾਸ ਇਲਾਕਿਆਂ ਵਿੱਚ ਮੁਸਲਾਧਾਰ ਬਾਰਿਸ਼ ਹੋਣ ਦੇ ਆਸਾਰ ਹਨ।

ਮੌਸਮ ਵਿਗਿਆਨੀਆਂ ਅਨੁਸਾਰ ਸੂਬੇ ਦੇ ਪੂਰਬੀ ਹਿੱਸਿਆਂ ਵਿੱਚ ਦੱਖਣ-ਪੱਛਮੀ ਹਿੱਸਿਆਂ ਦੇ ਮੁਕਾਬਲੇ ਵਧੇਰੇ ਬਾਰਿਸ਼ ਦੇਖਣ ਨੂੰ ਮਿਲੇਗੀ। ਪਿਛਲੇ 24 ਘੰਟਿਆਂ ਦੌਰਾਨ ਦੋਵਾਂ ਸੂਬਿਆਂ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ ਹੈ। ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਗਰਜ-ਚਮਕ, ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪਿਆ। ਪੰਜਾਬ ਦੇ 5 ਮੁੱਖ ਜ਼ਿਲ੍ਹਿਆਂ ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਰੋਪੜ ਅਤੇ ਨਵਾਂਸ਼ਹਿਰ ਵਿੱਚ ਬਾਰਿਸ਼ ਦਰਜ ਹੋਈ।

ਹਰਿਆਣਾ ਵਿੱਚ ਮੀਂਹ ਦਾ ਵਧੇਰੇ ਅਸਰ ਦੱਖਣ-ਪੂਰਬੀ ਹਿੱਸਿਆਂ ਵਿੱਚ ਰਿਹਾ, ਜਿਸ ਵਿੱਚ ਚਰਖੀ ਦਾਦਰੀ, ਫਰੀਦਾਬਾਦ, ਗੁਰੂਗ੍ਰਾਮ, ਝੱਜਰ, ਕਰਨਾਲ, ਨੂਹ, ਪਲਵਲ, ਰੇਵਾੜੀ, ਰੋਹਤਕ ਅਤੇ ਸੋਨੀਪਤ ਸ਼ਾਮਲ ਹਨ। ਇਸ ਵਾਰ ਮੌਨਸੂਨ ਦੇ ਚਿੰਤਾਜਨਕ ਅੰਕੜੇਚਾਲੂ ਮੌਨਸੂਨ ਸੀਜ਼ਨ ਦੌਰਾਨ ਹੁਣ ਤੱਕ ਦੋਵਾਂ ਸੂਬਿਆਂ ਵਿੱਚ ਆਮ ਨਾਲੋਂ ਕਾਫ਼ੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ, ਜਿਸ ਕਾਰਨ ਗਰਮੀ ਦਾ ਪ੍ਰਕੋਪ ਵਧਿਆ ਹੋਇਆ ਹੈ।

 

Leave a Comment