Join WhatsApp

Join Now

ਸਿੱਖਿਆ ਵਿਭਾਗ 4161 ਅਤੇ 5994 ਅਧਿਆਪਕਾਂ ਨੂੰ ਬਦਲੀਆਂ ਦਾ ਵਿਸ਼ੇਸ਼ ਮੌਕੇ ਦੇਵੇ!

On: ਜੁਲਾਈ 19, 2026 6:30 ਬਾਃ ਦੁਃ

 

ਸਿੱਖਿਆ ਵਿਭਾਗ 4161 ਅਤੇ 5994 ਅਧਿਆਪਕਾਂ ਨੂੰ ਬਦਲੀਆਂ ਦਾ ਵਿਸ਼ੇਸ਼ ਮੌਕੇ ਦੇਵੇ!

Punjab News, 19 ਜੁਲਾਈ 2026-

4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਅਤੇ ਈਟੀਟੀ 5994 ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਤੋਂ ਬਦਲੀ ਲਈ ਵਿਸ਼ੇਸ਼ ਮੌਕੇ ਦੀ ਮੰਗ ਕੀਤੀ ਹੈ। 4161 ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ, ਮੀਤ ਪ੍ਰਧਾਨ ਬਲਕਾਰ ਸਿੰਘ ਮਘਾਣੀਆ ਨੇ ਦੱਸਿਆ ਕਿ ਪਿਛਲੇ ਸਮਿਆਂ ਵਿੱਚ ਪੰਜਾਬ ਸਰਕਾਰ ਵੱਖ ਵੱਖ ਕੈਟਾਗਰੀ ਦੇ ਅਧਿਆਪਕਾਂ ਨੂੰ ਬਦਲੀਆਂ ਵਿੱਚ ਵਿਸ਼ੇਸ਼ ਮੌਕਾ ਦਿੰਦੀ ਆ ਰਹੀ ਹੈ। ਜਿਸ ਕਾਰਨ ਆਪਣੇ ਜਿਲ੍ਹਿਆਂ ਤੋਂ ਸੈਂਕੜੇ ਕਿਲੋਮੀਟਰ ਦੂਰ ਬੈਠੇ ਅਧਿਆਪਕਾਂ ਨੂੰ ਆਪਣੇ ਪਿੱਤਰੀ ਜਿਲ੍ਹੇ ਵਿੱਚ ਜਾਣ ਦਾ ਮੌਕਾ ਮਿਲਦਾ ਹੈ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੰਯੁਕਤ ਜਨਰਲ ਸਕੱਤਰ ਮੁਕੇਸ਼ ਕੁਮਾਰ, ਹੁਸ਼ਿਆਰਪੁਰ ਜਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ ਨੇ ਕਿਹਾ ਕਿ ਸੈਂਕੜੇ ਕਿਲੋਮੀਟਰ ਦੂਰ ਬੈਠੇ ਅਧਿਆਪਕਾਂ ਨੂੰ ਅਨੇਕਾਂ ਹੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਕਾਰ ਨੂੰ ਚਾਹੀਦਾ ਹੈ ਕੇ ਉਹ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਹੋਰ ਅਧਿਆਪਕ ਭਰਤੀ ਕਰਨ ਅਤੇ ਦੂਰ ਦੁਰੇਡੇ ਸੇਵਾਵਾਂ ਦੇ ਰਹੇ ਅਧਿਆਪਕਾਂ ਨੂੰ ਆਪਣੇ ਪਿੱਤਰੀ ਜਿਲ੍ਹਿਆਂ ਵਿੱਚ ਭੇਜੇ।

ਯੂਨੀਅਨ ਆਗੂ ਇਕਬਾਲ ਸਿੰਘ, ਬੱਗਾ ਸਿੰਘ, ਰਾਜੇਸ਼ ਕੁਮਾਰ ਰਹੇਜਾ, ਸਿਮਰਜੀਤ ਕੌਰ, ਮਨਪ੍ਰੀਤ ਕੌਰ ਤਾਮਕੋਟ ਆਦਿ ਅਧਿਆਪਕਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਬਣਨ ਵੇਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਹ ਵਾਅਦਾ ਕੀਤਾ ਸੀ ਕੇ ਉਹਨਾਂ ਦੀ ਸਰਕਾਰ ਦੂਰ ਦੁਰੇਡੇ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੂੰ ਅਪੋ ਆਪਣੇ ਜਿਲ੍ਹਿਆਂ ਵਿੱਚ ਭੇਜੇਗੀ, ਪੇ ਇਹ ਵਾਅਦਾ ਹਜੇ ਤਕ ਵਫ਼ਾ ਨਹੀਂ ਹੋਇਆ।

ਇਸੇ ਤਰ੍ਹਾਂ ਈਟੀਟੀ 5994 ਯੂਨੀਅਨ ਦੇ ਸੂਬਾ ਕਨਵੀਨਰ ਬੱਗਾ ਖੁਡਾਲ ਨੇ ਵੀ ਪੰਜਾਬ ਸਰਕਾਰ ਨਾਲ ਇਸ ਮਸਲੇ ਤੇ ਰੋਸ ਜਾਹਿਰ ਕੀਤਾ। ਉਹਨਾਂ ਦੱਸਿਆ ਕਿ 5994 ਈਟੀਟੀ ਅਧਿਆਪਕ ਵੀ ਤਿੰਨ- ਤਿੰਨ ਸੌ ਕਿਲੋਮੀਟਰ ਆਪਣੇ ਘਰਾਂ ਤੋਂ ਬਾਹਰ ਬੈਠੇ ਹਨ, ਜਿਹਨਾ ਵਿੱਚ ਜਿਆਦਾਤਰ ਮਹਿਲਾ ਅਧਿਆਪਕਾਵਾਂ ਹਨ। ਜਿਸ ਕਾਰਨ ਉਹਨਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਅਧਿਆਪਕਾਂ ਨੂੰ ਬਦਲੀਆਂ ਵਿੱਚ ਵਿਸ਼ੇਸ਼ ਮੌਕਾ ਨਾ ਦਿੱਤਾ ਤਾਂ ਉਹ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ। ਅਧਿਆਪਕ ਆਗੂਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਜਲਦੀ ਹੀ ਮੀਟਿੰਗ ਕਰਕੇ ਬਦਲੀਆਂ ਦੀ ਮੰਗ ਨੂੰ ਲੈਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ।

 

Leave a Comment